ਸੈਕਟਰ-76 ਤੋਂ 80 ਦੇ ਅਲਾਟੀਆਂ ਦਾ ਵਫ਼ਦ ਕੈਬਨਿਟ ਮੰਤਰੀ ਬਾਜਵਾ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਸਥਾਨਕ ਸੈਕਟਰ 76-80 ਪਲਾਟ ਅਲਾਟਮੈਂਟ ਐੱਡ ਡਿਵੈਲਪਮੈਂਟ ਵੈਲਫੇਅਰ ਕਮੇਟੀ (ਰਜਿ) ਦੇ ਪ੍ਰਧਾਨ ਸੁੱਚਾ ਸਿੰਘ ਕਲੌੜ ਦੀ ਅਗਵਾਈ ਹੇਠ ਸੰਸਥਾ ਦਾ ਇਕ ਵਫਦ ਸੈਕਟਰ 76-80 ਦੇ ਅਲਾਟੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਲਿਆ। ਮੀਟਿੰਗ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਇਨ੍ਹਾਂ ਸੈਕਟਰਾਂ ਦੇ ਪਾਣੀ ਦੇ ਬਿਲਾਂ ਵਿੱਚ ਕੀਤੇ ਵਾਧੇ ਨੂੰ ਵਾਪਿਸ ਲਿਆ ਜਾਵੇ ਅਤੇ ਰਹਿੰਦੇ ਰਕਬੇ ਦੇ ਅਵਾਰਡ ਦੀ ਪ੍ਰਵਾਨਗੀ ਦਿੱਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰੈਸ ਸਕੱਤਰ ਸਰਦੂਲ ਸਿੰਘ ਪੂਨੀਆ ਨੇ ਦੱਸਿਆ ਕਿ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਮੰਤਰੀ ਬਾਜਵਾ ਵੱਲੋਂ ਆਪਣੀ ਪ੍ਰਧਾਨਗੀ ਹੇਠ ਵਫਦ ਦੀ ਮੀਟਿੰਗ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਦੇ ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ ਅਤੇ ਗਮਾਡਾ ਅਧਿਕਾਰੀ ਜਿਸ ਵਿੱਚ ਮੁੱਖ-ਪ੍ਰਸ਼ਾਸ਼ਕ ਗਮਾਡਾ ਵੀ ਸਾਮਿਲ ਸਨ ਨਾਲ ਪੁੱਡਾ ਭਵਨ ਵਿਖੇ ਕਰਵਾਈ।
ਕੈਬਨਿਟ ਮੰਤਰੀ ਵੱਲੋਂ ਗਮਾਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਸੈਕਟਰ 76-80 ਦੇ ਅਲਾਟੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਜਲਦੀ ਤੋੱ ਜਲਦੀ ਕਰਨ ਕਿਉੱ ਜੋ ਇਹ ਅਲਾਟੀ ਪਿਛਲੇ 18 ਸਾਲਾਂ ਤੋੱ ਸੰਤਾਪ ਭੋਗ ਰਹੇ ਹਨ। ਉਨ੍ਹਾਂ ਵੱਲੋਂ ਵਫ਼ਦ ਨੂੰ ਭਰੋਸਾ ਦਿੱਤਾ ਗਿਆ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ ਦੁਬਾਰਾ ਮਿਲ ਸਕਦੇ ਹਨ। ਇਸ ਵਫ਼ਦ ਵਿੱਚ ਕਮੇਟੀ ਦੇ ਪ੍ਰਧਾਨ ਸੁੱਚਾ ਸਿੰਘ ਕਲੌੜ, ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ, ਅਮਰੀਕ ਸਿੰਘ ਕਾਨੂੰਨੀ ਸਲਾਹਕਾਰ, ਹਰਮੇਸ਼ ਲਾਲ, ਹਰਦਿਆਲ ਚੰਦ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…