ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਮੁਲਾਜ਼ਮਾਂ ਤੇ ਗ਼ੈਰ ਸਰਕਾਰੀ ਮੈਂਬਰਾਂ ਦੀ ਮੀਟਿੰਗ ਹੋਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਇੱਥੋਂ ਦੇ ਫੇਜ਼ 8 ਸਥਿਤ ਪੁਲੀਸ ਕੰਪਲੈਕਸ ਵਿੱਚ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਮੁਹਾਲੀ ਪੁਲੀਸ ਸਾਂਝ ਕੇਂਦਰ ਦੇ ਮੁਲਾਜ਼ਮਾਂ ਅਤੇ ਸਾਂਝ ਕੇਂਦਰ ਕਮੇਟੀ ਦੇ ਗ਼ੈਰ ਸਰਕਾਰੀ ਮੈਂਬਰਾਂ ਦੀ ਇੱਕ ਮੀਟਿੰਗ ਹੋਈ। ਜਿਸ ਵਿੱਚ ਸਾਂਝ ਕੇਂਦਰ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ, ਸਮਾਜ ਵਿੱਚ ਹੋ ਰਹੀਆਂ ਸਮਾਜਿਕ ਬੁਰਾਈਆਂ, ਨਸ਼ਿਆਂ ਨੂੰ ਖਤਮ ਕਰਨ, ਟਰੈਫ਼ਿਕ ਨਿਯਮਾਂ ਅਤੇ ਵੱਧ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਲੰਮੇ ਸਮੇਂ ਤੱਕ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰ ਕੁਲਦੀਪ ਸਿੰਘ, ਤੇਜਿੰਦਰ ਸਿੰਘ, ਮਾਨ ਸਿੰਘ, ਬਲਬੀਰ ਸਿੰਘ, ਨੀਲਮ ਰਾਣੀ, ਬਲੌਂਗੀ ਦੀ ਸਰਪੰਚ ਭਿੰਦਰਜੀਤ ਕੌਰ, ਸਰਬਜੀਤ ਕੌਰ, ਚਰਨਜੀਤ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…