Nabaz-e-punjab.com

ਪੰਜਾਬ ਜਲ ਸਰੋਤ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂਆਂ ਦੀ ਚੇਅਰਮੈਨ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂਆਂ ਨੇ ਬੁੱਧਵਾਰ ਨੂੰ ਮੁੱਖ ਦਫ਼ਤਰ ਮੁਹਾਲੀ ਵਿੱਚ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ ਨਾਲ ਹੋਈ। ਮੀਟਿੰਗ ਵਿੱਚ ਮੈਨੇਜਮੈਂਟ ਵੱਲੋਂ ਜਗਦੀਸ਼ ਆਰੀਆ ਮੰਡਲ ਇੰਜੀਨੀਅਰ (ਅਮਲਾ), ਸ਼ੰਮੀ ਸਿੰਗਲਾ ਮੰਡਲ ਇੰਜੀਨੀਅਰ, ਆਰਕੇ ਬਹਿਲ ਵਿੱਤ ਸਲਾਹਕਾਰ ਅਤੇ ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਕਨਵੀਨਰ ਸੁਖਮਿੰਦਰ ਸਿੰਘ, ਸਤੀਸ਼ ਰਾਣਾ, ਰਾਮਜੀਦਾਸ ਚੌਹਾਨ ਕੋ-ਕਨਵੀਨਰ, ਗੁਰਦੀਪ ਸਿੰਘ, ਪਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਰਾਜ ਕੁਮਾਰ, ਬਲਜੀਤ ਕੌਰ, ਰੀਨਾ ਅਹੂਜਾ ਅਤੇ ਕੁਲਦੀਪ ਕੌਰ ਸ਼ਾਮਲ ਹੋਏ।
ਮੀਟਿੰਗ ਵਿੱਚ ਐਕਸ਼ਨ ਕਮੇਟੀ ਵੱਲੋਂ ਚੇਅਰਮੈਨ ਨੂੰ ਪਹਿਲਾਂ ਦਿੱਤੇ ਹੋਏ ਮੰਗ ਪੱਤਰ ਵਿੱਚ ਦਰਜ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਅਦਾਰੇ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਹਰ ਮਹੀਨੇ ਸਮੇਂ ਸਿਰ ਦੇਣਾ, ਮੈਡੀਕਲ ਬਿੱਲਾਂ ਸਮੇਤ ਬਕਾਇਆਂ ਰਾਸ਼ੀ ਦੀ ਅਦਾਇਗੀ ਛੇਤੀ ਕਰਨ, ਸਟਾਫ਼ ਦੀ ਵੱਡੀ ਘਾਟ ਹੋਣ ਕਾਰਨ ਫੀਲਡ ਅਤੇ ਦਫ਼ਤਰੀ ਮੁਲਾਜ਼ਮਾਂ ਦੀ ਭਰਤੀ ਕਰਨ, ਦਫ਼ਤਰਾਂ ਅਤੇ ਸਟੋਰਾਂ ਦੇ ਪਿਛਲੇ ਸਮੇਂ ਤੋਂ ਰਹਿੰਦੇ ਕਿਰਾਇਆ ਦਾ ਭੁਗਤਾਨ ਕਰਨ, ਫੀਲਡ ਅਤੇ ਦਫ਼ਤਰੀ ਦਰਜਾ ਚਾਰ ਮੁਲਾਜ਼ਮਾਂ ਨੂੰ ਵਰਦੀਆਂ ਦੇਣਾ, ਫੀਲਡ ਅਤੇ ਦਫ਼ਤਰਾਂ ਲਈ ਸਟੇਸ਼ਨਰੀ ਅਤੇ ਫਰਨੀਚਰ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਸਮੇਤ ਮੁੱਖ ਦਫ਼ਤਰ ਦੀ ਇਮਾਰਤ ਦੀ ਮੁਰੰਮਤ ਕਰਵਾਉਣ ਅਤੇ ਮੁਲਾਜ਼ਮਾਂ ਨੂੰ 1-1-2004 ਤੋਂ ਪਹਿਲਾਂ ਵਾਲੀ ਸਰਕਾਰੀ ਪੈਨਸ਼ਨ ਦਾ ਲਾਭ ਦੇਣ ਅਤੇ ਸੇਵਾ ਕਾਲ ਵਿੱਚ ਦੋ ਸਾਲ ਦਾ ਵਾਧਾ ਜਲ ਸਰੋਤ ਨਿਗਮ ਦੇ ਮੁਲਾਜ਼ਮਾਂ ’ਤੇ ਵੀ ਲਾਗੂ ਕਰਨ ਦੀ ਮੰਗ ਕੀਤੀ ਗਈ। ਚੇਅਰਮੈਨ ਜਗਬੀਰ ਸਿੰਘ ਬਰਾੜ ਨੇ ਜਥੇਬੰਦੀ ਦੇ ਆਗੂਆਂ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…