Share on Facebook Share on Twitter Share on Google+ Share on Pinterest Share on Linkedin ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਤੈਅ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ: ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਯੂਨੀਅਨ ਦੀ ਮੀਟਿੰਗ ਅੱਜ ਫੇਜ਼-2 ਨੇੜੇ ਵਾਟਰ ਸਪਲਾਈ ਦਫਤਰ ਗਰੀਨ ਪਾਰਕ ਵਿੱਚ ਹੋਈ। ਜਿਸ ਵਿੱਚ 16 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਨਾਲ ਸੂਬਾ ਪੱਧਰੀ ਯੂਨੀਅਨ ਨਾਲ ਹੋਣ ਵਾਲੀ ਮੀਟਿੰਗ ਦੇ ਸਬੰਧ ਵਿੱਚ ਵਿਚਾਰ ਕੀਤਾ ਗਿਆ। ਜਿਸ ਵਿੱਚ ਆਗੂ ਬੱਗਾ ਸਿੰਘ ਮੁਹਾਲੀ ਨੇ ਦੱਸਿਆ ਕਿ ਜੇਕਰ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਯੂਨੀਅਨ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਯੂਨੀਅਨ ਆਰ-ਪਾਰ ਦੀ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ 2 ਜਾਂ 2 ਸਾਲ ਸਮੇਂ ਤੋਂ ਵੱਧ ਸਮੇੱ ਤੋੱ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਕੰਮ ਸਖਤ ਮਿਹਨਤ ਅਤੇ ਲਗਨ ਨਾਲ ਕੰਮ ਕਰ ਰਹੇ ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰਾਂ ਨੂੰ ਨਾ ਮਾਤਰ ਹੀ ਮਾਣ ਭੱਤਾ ਜੋ ਕਿ ਕਾਫੀ ਲਮੇ ਸਮੇਂ ਬਾਅਦ ਹੀ ਮਿਲਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਮੂਹ ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰਾਂ ਨੂੰ ਮਹੀਨਾਵਾਰ ਤਨਖਾਹ ਦਿੱਤੀ ਜਾਵੇ ਅਤੇ ਇਨਾਂ ਦੀਆਂ ਸੇਵਾਵਾਂ ਨੂੰ ਬਕਰਾਰ ਰੱਖਿਆ ਜਾਵੇ। ਅੱਜ ਦੀ ਮੀਟਿੰਗ ਵਿੱਚ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਕੁਮਾਰ, ਮੱਖਣ ਖਾਨ, ਬਲਜਿੰਦਰ ਕੌਰ, ਰਾਜਦੀਪ ਕੌਰ, ਕਿਰਨ ਵਰਮਾ ਅਤੇ ਹੋਰ ਮੈਂਬਰ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ