ਪੰਥਕ ਅਕਾਲੀ ਲਹਿਰ ਦੀ ਪਿੰਡ ਗਾਜੇਵਾਸ ਵਿੱਚ ਹੋਈ ਭਰਵੀਂ ਮੀਟਿੰਗ

ਸੈਕਟਰ-70, ਮੁਹਾਲੀ ਵਿੱਚ ਪੰਥਕ ਅਕਾਲੀ ਲਹਿਰ ਦਾ ਮੁੱਖ ਦਫ਼ਤਰ ਖੋਲ੍ਹਿਆ, ਸੋਮਵਾਰ ਨੂੰ ਭਾਈ ਰਣਜੀਤ ਸਿੰਘ ਕਰਨਗੇ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਪੰਥਕ ਅਕਾਲੀ ਲਹਿਰ ਵੱਲੋਂ ਪਿੰਡ ਗਾਜੇਵਾਸ, ਤਹਿਸੀਲ ਸਮਾਣਾ, ਜ਼ਿਲ੍ਹਾ ਪਟਿਆਲਾ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਥ ਦੇ ਮੌਜੂਦਾ ਹਾਲਾਤਾਂ ਬਾਰੇ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਸਿਰ ਕੱਢ ਆਗੂ ਰਾਜਿੰਦਰ ਸਿੰਘ ਫਤਹਿਗੜ੍ਹ ਛੰਨਾ, ਸਰੂਪ ਸਿੰਘ ਸੰਧਾਂ, ਯੂਥ ਆਗੂ ਹਰਦੀਪ ਸਿੰਘ ਅਸਮਾਨਪੁਰ, ਪਰਮਜੀਤ ਸਿੰਘ ਖਾਨਪੁਰ, ਰਵਿੰਦਰ ਸਿੰਘ ਧਨੇਠਾ, ਬਾਬਾ ਬਲਬੀਰ ਸਿੰਘ ਫਤਹਿਗੜ੍ਹ ਛੰਨਾ, ਗੁਰਮੀਤ ਸਿੰਘ ਖਾਨਪੁਰ, ਬਾਬਾ ਸੱਤਾ ਨਿਹੰਗ ਸਿੰਘ ਖਾਨਪੁਰ, ਪ੍ਰਗਟ ਸਿੰਘ ਖਾਨਪੁਰ, ਜਰਨੈਲ ਸਿੰਘ ਮਾਨ, ਦਲਜੀਤ ਸਿੰਘ ਹਰਚੰਦ ਪੁਰਾ ਅਤੇ ਹੋਰ ਪੰਥ ਦਰਦੀ ਹਾਜ਼ਰ ਸੀ।
ਮੀਟਿੰਗ ਵਿੱਚ ਸਿੱਖਾਂ ਦੇ ਮੌਜੂਦਾ ਹਾਲਾਤਾਂ, ਪੰਥ ਦੀ ਚੜ੍ਹਦੀ ਕਲਾ ਅਤੇ ਆਉਣ ਵਾਲੀਆਂ ਸ਼੍ਰੋਮਣੀ ਗੂਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਇੱਕ ਰਾਜਸੀ ਪਰਿਵਾਰ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਲਾਂਭੇ ਕਰਨ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਗਈਆਂ ਅਤੇ ਸਿੱਖਾਂ ਦੀ ਸਰਬਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਹੇਠ ਪੰਥਕ ਮਸਲਿਆਂ ’ਤੇ ਡੱਟ ਕੇ ਪਹਿਰਾ ਦੇਣ ਦਾ ਪ੍ਰਣ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਤੇ ਪੰਥਕ ਅਕਾਲੀ ਲਹਿਰ ਦੇ ਮੁੱਖ ਬੁਲਾਰੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਥਕ ਅਕਾਲੀ ਲਹਿਰ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੁਹਾਲੀ ਦੇ ਸੈਕਟਰ-70 ਵਿੱਚ ਮੁੱਖ ਦਫ਼ਤਰ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਉਦਘਾਟਨ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਭਲਕੇ 25 ਜੂਨ ਸੋਮਵਾਰ ਨੂੰ ਸਵੇਰੇ 10:30 ਵਜੇ ਕੀਤਾ ਜਾਵੇਗਾ। ਇਸ ਉਪਰੰਤ ਭਾਈ ਸਾਹਿਬ ਮੀਡੀਆ ਦੇ ਰੂਬਰੂ ਹੋਣਗੇ ਅਤੇ ਸੰਗਤ ਨੂੰ ਸੰਬੋਧਨ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…