ਏਡੀਸੀ ਚਰਨਦੇਵ ਮਾਨ ਨੇ ਕੀਤੀ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਅਹਿਮ ਮੀਟਿੰਗ

ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਉਪਰਤ ਬਿਨਾਂ ਫੋਟੋ ਸੀਡੀ ਤੇ ਵੋਟਰ ਸੂਚੀਆਂ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਸੌਂਪੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਉਪਰੰਤ ਵੋਟਰ ਸੂਚੀਆਂ ਦੀ ਅੰਤਮ ਪ੍ਰਕਾਸ਼ਨਾ 31 ਜਨਵਰੀ ਨੂੰ ਕਰਕੇ ਬਿਨਾਂ ਫੋਟੋ ਸੀਡੀ ਅਤੇ ਵੋਟਰ ਸੂਚੀਆਂ ਰਾਜਨੀਤਕ ਪਾਰਟੀਆਂ ਨੂੰ ਮੁਹੱਈਆ ਕਰਵਾ ਦਿੱਤੀਆਂ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੇ ਅੱਜ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।
ਸ੍ਰੀ ਮਾਨ ਨੇ ਦੱਸਿਆ ਕਿ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਪਣੀ-ਆਪਣੀ ਪਾਰਟੀ ਦੇ ਬਲਾਕ ਲੈਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਦੀ ਵੀ ਪ੍ਰੇਰਣਾ ਕੀਤੀ ਤਾਂ ਜ਼ੋ ਉਨ੍ਹਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਜਾ ਸਕਣ। ਉਨ੍ਹਾਂ ਇਹ ਵੀ ਦਸਿਆ ਕਿ ਜ਼ਿਲ੍ਹਾ ਚੋਣ ਦਫਤਰ ਵਿਖੇ ਟੋਲ ਫਰੀ ਟੈਲੀਫੂਨ ਲਗਾਇਆ ਗਿਆ ਹੈ ਜਿਸ ਦਾ ਨੰਬਰ 1950 ਹੈ। ਚੋਣਾਂ ਸਬੰਧੀ ਕੋਈ ਵੀ ਪੁੱਛਗਿੱਛ ਕਰਨ ਲਈ ਇਸ ਨੰਬਰ ’ਤੇ ਮੁਹਾਲੀ ਦਾ ਕੋਡ ਲਗਾ ਕੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਵਾਰਡ ਵਿੱਚ ਬੂਥ ਬਣਨਾ ਰਹਿ ਗਿਆ ਹੈ ਜਾਂ ਬਣਾਇਆ ਜਾਣਾ ਹੈ, ਤਾਂ ਉਸ ਸਬੰਧੀ ਜ਼ਿਲ੍ਹਾ ਚੋਣ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ ਤਾਂ ਜ਼ੋ ਵਾਧੂ ਬੂਥ ਬਣਾਉਣ ਸਬੰਧੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਬੂਥ ਸਹੀ ਸਥਾਨ ’ਤੇ ਨਹੀਂ ਬਣਿਆ ਹੋਇਆ ਤਾਂ ਉਸ ਦੀ ਤਬਦੀਲੀ ਸਬੰਧੀ ਆਪਣੇ ਸੁਝਾਅ ਲਿਖਤੀ ਰੂਪ ਵਿੱਚ ਦਿੱਤੇ ਜਾਣ।
ਏਡੀਸੀ ਨੇ ਦੱਸਿਆ ਕਿ ਰਾਜਨੀਤਕ ਪਾਰਟੀਆਂ ਨੂੰ ਕਿਹਾ ਗਿਆ ਕਿ ਬੀ.ਐਲ.ਏ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਬੀ.ਐਲ.ਓ ਨਾਲ ਤਾਲਮੇਲ ਕਰਨ ਅਤੇ ਇਹ ਨਿਸ਼ਚਿਤ ਕਰਨ ਕਿ ਜੋ ਵੋਟਾ ਬਨਣ ਤੋਂ ਰਹਿ ਗਈਆਂ ਹਨ ਤਾਂ ਉਨ੍ਹਾਂ ਸਬੰਧੀ ਫਾਰਮ ਨੰਬਰ 6 ਪੂਰਾ ਕਰਵਾ ਲਿਆ ਜਾਵੇ। ਵੋਟਰ ਦੇ ਫਾਰਮ ਆਨ ਲਾਇਨ ਭਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਹਿਸੀਲਦਾਰ ਚੋਣਾਂ ਦੇ ਦਫਤਰ ਚ ਇਕ ਕਾਉਂਟਰ ਵੀ ਸਥਾਪਿਤ ਕੀਤਾ ਜਾਵੇਗਾ ਜਿਥੇ ਕੋਈ ਵੀ ਵੋਟਰ ਆਪਣਾ ਫਾਰਮ ਆਨਲਾਈਨ ਕਰ ਸਕੇਗਾ। ਇਸ ਤੋਂ ਇਲਾਵਾ ਮਕਾਨ ਬਦਲਣ ਜਾਂ ਡਬਲ ਵੋਟ ਦੀ ਸੂਰਤ ਵਿੱਚ ਫਾਰਮ ਨੰਬਰ 7 ਭਰਕੇ ਬੀਐਲਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਵਿੱਚ ਕਾਂਗਰਸ ਪਾਰਟੀ ਤੋਂ ਹਰਜੀਤ ਸਿੰਘ ਮਿੰਟਾ, ਆਮ ਆਦਮੀ ਪਾਰਟੀ ਤੋਂ ਬਹਾਦਰ ਸਿੰਘ ਚਹਿਲ, ਸ਼੍ਰੋਮਣੀ ਅਕਾਲੀ ਦਲ ਤੋਂ ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ ਤੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਬੀਜੀਪੀ ਤੋਂ ਜੋਗਿੰਦਰ ਸਿੰਘ, ਤਹਿਸੀਲਦਾਰ ਚੋਣਾਂ ਸੰਜੇ ਕੁਮਾਰ, ਜਗਤਾਰ ਸਿੰਘ ਸਮੇਤ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…