ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੁਹਾਲੀ) ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਮੋਨਿਕਾ ਲਾਂਬਾਂ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਜ਼ਿਲ੍ਹਾ ਕੋਆਰਡੀਨੇਟਰ ਹਰਵਿੰਦਰ ਸਿੰਘ ਖਹਿਰਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡੇਜੀ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੁਝ ਸਕੂਲਾਂ ਵਿੱਚ ਫਰਨੀਚਰ ਅਤੇ ਪਖਾਨਿਆਂ ਦੀ ਘਾਟ ਬਾਰੇ ਪਤਾ ਚੱਲਿਆ।
ਨਾਲਸਾ ਦੀ ਹਦਾਇਤਾਂ ਅਨੁਸਾਰ ਲੀਗਲ ਲੀਟਰੇਸੀ ਕਲੱਬਾਂ ਦਾ ਮਕਸਦ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਨੇੜੇ ਪਿੰਡਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣਾ ਹੈ। ਹਾਲ ਵਿੱਚ ਹੀ ਵਿੱਚ ਨਾਲਸਾ ਵੱਲੋਂ ਸਰਕਾਰੀ ਸਕੂਲਾਂ ਵਿੱਚ 5 ਲੀਗਲ ਲੀਟਰੇਸੀ ਕਲੱਬਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਫਰਨੀਚਰ ਅਤੇ ਕੰਪਿਊਟਰ ਵੀ ਪ੍ਰਦਾਨ ਕੀਤੇ ਗਏ। ਇਸ ਦਾ ਮੁੱਖ ਉਦੇਸ਼ ਕਲੱਬਾਂ ਦੀਆਂ ਗਤੀਵਿਧੀਆਂ ਨੂੰ ਪੁਰਾ ਕਰਨ ਲਈ ਲੋੜੀਂਦੀਆਂ ਸਹੂਲਤਾਂ ਨਾਲ ਕਲੱਬਾਂ ਨੂੰ ਤਿਆਰ ਕਰਨਾ ਹੈ।
ਮੀਟਿੰਗ ਵਿੱਚ ਡੀਈਓ ਸ਼ਰਨਜੀਤ ਸਿੰਘ ਨੂੰ ਕਿਹਾ ਗਿਆ ਕਿ ਉਹ ਇਹ ਦੇਖਣ ਕਿ ਜਾਗਰੂਕਤਾ ਪੈਦਾ ਕਰਨ ਲਈ ਕੀ ਅਸਲ ਵਿੱਚ ਕਲੱਬ ਕੰਮ ਕਰ ਰਹੇ ਹਨ ਜਾਂ ਨਹੀਂ? ਅਤੇ ਇਸ ਦੀ ਰਿਪੋਰਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨੂੰ ਭੇਜੀ ਜਾਵੇਗੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਕੁੱਝ ਸਕੂਲਾਂ ਵਿੱਚ ਫਰਨੀਚਰ ਅਤੇ ਪਖਾਨਿਆਂ ਦੀ ਘਾਟ ਹੈ। ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਇਸ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਰੂਪ ਵਿੱਚ ਮੁਸ਼ਕਲਾਂ ਬਾਰੇ ਦੱਸਿਆ ਜਾਵੇ ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

Load More Related Articles

Check Also

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਹਰ ਵਰਗ ਦੀ ਸ਼ਮੂਲੀਅਤ ਅਤਿ ਜ਼ਰੂਰੀ: ਰਜ਼ੀਆ ਸੁਲਤਾਨਾ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਹਰ ਵਰਗ ਦੀ ਸ਼ਮੂਲੀਅਤ ਅਤਿ ਜ਼ਰੂਰੀ: ਰਜ਼ੀਆ ਸੁਲਤਾਨਾ ਨਸ਼ਿਆਂ ਦਾ ਖ਼ਾਤਮਾ …