ਰਾਸ਼ਟਰੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ ਜੁਡੀਸ਼ਲ ਅਧਿਕਾਰੀਆਂ ਦੀ ਮੀਟਿੰਗ

ਮੁਹਾਲੀ ਜ਼ਿਲ੍ਹੇ ਵਿੱਚ 14 ਮਈ ਨੂੰ ਲਗਾਈ ਜਾ ਰਹੀ ਹੈ ਕੌਮੀ ਲੋਕ ਅਦਾਲਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵੱਲੋਂ 14 ਮਈ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੇ ਸਫਲ ਆਯੋਜਨ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਆਰ.ਐਸ ਰਾਏ ਨੇ ਸਮੂਹ ਜੁਡੀਸ਼ਲ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਅਦਾਲਤਾਂ ਵਿੱਚ ਲੰਬਿਤ ਛੋਟੇ ਮੁਕੱਦਮੇ ਜਿਨ੍ਹਾਂ ਨੂੰ ਦੋਵੇਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਸਮਝੌਤੇ ਰਾਹੀਂ ਖਤਮ ਕੀਤਾ ਜਾ ਸਕਦਾ ਹੈ, ਉਨ੍ਹਾਂ ਦਾ ਕੌਮੀ ਲੋਕ ਅਦਾਲਤ ਰਾਹੀਂ ਨਿਬੇੜਾ ਕੀਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਟੈਲੀਫੋਨ, ਇਨਸ਼ੋਰੈਂਸ ਅਤੇ ਬੈਂਕਾਂ ਆਦਿ ਦੇ ਕੇਸ ਜਿਹੜੇ ਕਿ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਹਨ, ਨੂੰ ਵੀ ਕੌਮੀ ਲੋਕ ਅਦਾਲਤ ਰਾਹੀਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਤ ਵਿਭਾਗਾਂ ਵਿੱਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 14 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਟਰੈਫ਼ਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਐਫ਼.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸ਼ਿਕਾਇਤਾਂ, ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਵਾਲੇ ਕੇਸ ਵੀ ਇਸ ਲੋਕ ਅਦਾਲਤ ਵਿੱਚ ਵਿਚਾਰੇ ਜਾਣਗੇ।

Load More Related Articles

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…