Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਵਿੱਤ ਮੰਤਰੀ ਨੇ 6 ਫਰਵਰੀ ਨੂੰ ਮੁੜ ਸੱਦੀ ਆਂਗਨਵਾੜੀ ਯੂਨੀਅਨ ਦੇ ਮੋਹਰੀ ਆਗੂਆਂ ਦੀ ਮੀਟਿੰਗ ਵਿੱਤ ਮੰਤਰੀ ਦੇ ਦਫ਼ਤਰ ਵਿੱਚ ਅੱਜ ਹੋਣ ਵਾਲੀ ਮੀਟਿੰਗ ਵਿੱਚ ਕੋਈ ਉੱਚ ਅਧਿਕਾਰੀ ਨਹੀਂ ਪੁੱਜਿਆ: ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ: ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਭਰ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦਿੱਲੀ ਪੈਟਰਨ ਤੇ ਕਰਵਾਉਣ ਅਤੇ ਹੋਰ ਮੰਗਾਂ ਦੇ ਸਬੰਧ ਵਿਚ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨਾਲ ਉਹਨਾਂ ਦੇ ਦਫਤਰ ਵਿਚ ਮੀਟਿੰਗ ਕੀਤੀ ਗਈ। ਪਰ ਮੀਟਿੰਗ ਵਿਚ ਵਿਭਾਗ ਦਾ ਕੋਈ ਉੱਚ ਅਧਿਕਾਰੀ ਨਾ ਹੋਣ ਕਰਕੇ ਵਿੱਤ ਮੰਤਰੀ ਨੇ ਦੁਬਾਰਾ ਮੀਟਿੰਗ ਕਰਨ ਲਈ 6 ਫਰਵਰੀ ਦਿਨ ਮੰਗਲਵਾਰ ਦਾ ਸਮਾਂ ਦਿੱਤਾ ਹੈ। ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸੈਕਟਰੀ ਕਰਨਵੀਰ ਸਿੰਘ ਸਿੱਧੂ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀਆ ਨੂੰ ਬੁਲਾਇਆ ਗਿਆ ਹੈ। ਉਪਰੋਕਤ ਜਾਣਕਾਰੀ ਦਿੰਦਿਆ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮੌਕੇ ’ਤੇ ਹੀ ਕਿਹਾ ਕਿ 26 ਨਵੰਬਰ 2017 ਨੂੰ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੌਰਾਨ ਜੋ ਸਮਝੌਤਾ ਹੋਇਆ ਸੀ, ਉਸ ਨੂੰ ਤੁਰੰਤ ਲਾਗੂ ਕੀਤਾ ਜਾਵੇ ਤਾਂ ਜੋ ਵਰਕਰਾਂ ਤੇ ਹੈਲਪਰਾਂ ਦਾ ਮਸਲਾ ਹੱਲ ਹੋ ਸਕੇ। ਇਸੇ ਦੌਰਾਨ ਹੀ ਯੂਨੀਅਨ ਦੇ ਵਫਦ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਕੀਤੀ ਤੇ ਮੰਗ ਕੀਤੀ ਕਿ ਬੱਚਿਆਂ ਨੂੰ ਵਾਪਸ ਆਂਗਨਵਾੜੀ ਸੈਂਟਰਾਂ ਵਿਚ ਭੇਜਿਆ ਜਾਵੇ। ਜਿਸ ਦੌਰਾਨ ਉਹਨਾਂ ਕਿਹਾ ਕਿ ਜਿਹੜੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਾਲੇ ਅਧਿਆਪਕ ਹੋਏ ਸਮਝੌਤੇ ਅਨੁਸਾਰ ਬੱਚਿਆਂ ਨੂੰ ਆਂਗਨਵਾੜੀ ਸੈਂਟਰਾਂ ਵਿਚ ਨਹੀਂ ਭੇਜਦੇ, ਉਹਨਾਂ ਦੀਆਂ ਲਿਸਟਾਂ ਬਣਾ ਕੇ ਸਾਨੂੰ ਭੇਜੋ। ਉਹਨਾਂ ਭਰੋਸਾ ਦਿੱਤਾ ਕਿ ਸਾਂਝੀ ਮੀਟਿੰਗ ਦੀਆਂ ਹਦਾਇਤਾ ਨੂੰ ਲਾਗੂ ਕਰਵਾਉਣਾ ਸਾਡੀ ਜ਼ਿੰਮੇਵਾਰੀ ਹੈ ਤੇ ਇਸ ਸਬੰਧੀ ਮੈਂ ਸਾਰੇ ਜਿਲ੍ਹਿਆਂ ਦੇ ਜਿਲ੍ਹਿਆ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ ਕਰਾਗਾ। ਇਸ ਮੌਕੇ ਯੂਨੀਅਨ ਦੀਆਂ ਆਗੂ ਬਲਜੀਤ ਕੌਰ ਕੁਰਾਲੀ, ਰੀਮਾ ਰਾਣੀ ਰੋਪੜ, ਰੁਪਿੰਦਰ ਕੌਰ ਗੁਰੂਸਰ, ਗੁਰਮੀਤ ਕੌਰ ਪਠਾਨਕੋਟ, ਮਧੂ ਬਾਲਾ ਤੇ ਰਾਜ ਕੌਰ ਮਲੋਟ ਆਦਿ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ