Share on Facebook Share on Twitter Share on Google+ Share on Pinterest Share on Linkedin ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰ ਤੇ ਮਾਸਟਰ ਮੋਟੀਵੇਟਰਾਂ ਦੀ ਹੋਈ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ: ਵਾਟਰ ਸਪਲਾਈ ਅਤੇ ਸੈਨੀਟੇਸਨ ਵਿਭਾਗ ਵਿੱਚ ਕੰਮ ਕਰਦੇ ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰਾਂ ਦੀ ਮੀਟਿੰਗ ਸਕਾਨਕ ਫੇਜ਼ 2 ਦੇ ਪਾਰਕ ਵਿੱਚ ਹੋਈ। ਜਿਸ ਵਿੱਚ ਯੂਨੀਅਨ ਦੀਆਂ ਲੰਮੇ ਸਮੇਂ ਤੋਂ ਲਟਕੀਆਂ ਮੰਗਾਂ ’ਤੇ ਵਿਚਾਰ ਕੀਤਾ ਗਿਆ। ਯੂਨੀਅਨ ਆਗੂ ਬੱਗਾ ਸਿੰਘ ਨੇ ਦੱਸਿਆ ਕਿ ਅਸੀਂ ਐਮਐਲਏ, ਕੈਬਨਿਟ ਮੰਤਰੀ ਅਤੇ ਮੁੱਖ ਮੰਤਰੀ ਤੱਕ ਮੀਟਿੰਗਾਂ ਕਰ ਚੁੱਕੇ ਹਾਂ ਅਤੇ ਨਿੱਜੀ ਤੌਰ ’ਤੇ ਮੰਗ ਪੱਤਰ ਦੇ ਚੁੱਕੇ ਹਨ ਲੇਕਿਨ ਹੁਣ ਤੱਕ ਉਨ੍ਹਾਂ ਨੂੰ ਝੂਠੇ ਲਾਰਿਆਂ ਤੋਂ ਸਵਾਏ ਕੁੱਝ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਲੱਗਭਗ ਛੇ ਮਹੀਨੇ ਤੋਂ ਕਿਸੇ ਵੀ ਮੋਟੀਵੇਟਰ ਜਾਂ ਮਾਸਟਰ ਮੋਟੀਵੇਟਰ ਨੂੰ ਟੀਏ ਦਾ ਬਿੱਲ ਸਹੀ ਤਰੀਕੇ ਨਾਲ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਜੇਕਰ ਜਲਦੀ ਸਾਡੀਆਂ ਮੰਗਾਂ ’ਤੇ ਗੌਰ ਨਾ ਕੀਤਾ ਗਿਆ ਤਾਂ ਮਜਬੂਰ ਹੋ ਕੇ ਉਨ੍ਹਾਂ ਨੂੰ ਸੰਘਰਸ਼ ਕਰਨਾ ਪਵੇਗਾ। ਅੱਜ ਦੀ ਮੀਟਿੰਗ ਵਿੱਚ ਬੱਗਾ ਸਿੰਘ, ਪਰਮਿੰਦਰ ਸਿੰਘ, ਗੁਰਮੇਜਰ ਸਿੰਘ, ਹਰਮਨਪ੍ਰੀਤ ਸਿੰਘ, ਗੁਰਜਿੰਦਰ ਸਿੰਘ, ਪਲਵਿੰਦਰ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ, ਮੱਖਣ ਖਾਨ, ਬਲਜਿੰਦਰ ਕੌਰ, ਕਿਰਨ ਵਰਮਾ, ਰਾਜਦੀਪ ਕੌਰ, ਕੁਲਵੰਤ ਕੌਰ ਅਤੇ ਹੋਰ ਮੈਂਬਰ ਹਾਸ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ