Share on Facebook Share on Twitter Share on Google+ Share on Pinterest Share on Linkedin ਕੁਰਾਲੀ ਵਿੱਚ ਹੋਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਸਤੰਬਰ: ਸਥਾਨਕ ਸ਼ਹਿਰ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਚੇਅਰਮੈਨ ਡਾ. ਠਾਕੁਰਜੀਤ ਸਿੰਘ ਦੀ ਰਹਿਨੁਮਾਈ ਵਿਚ ਹੋਈ। ਇਸ ਮੌਕੇ ਇਕੱਤਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਨੇ ਗੋਰਖਪੁਰ ਉੱਤਰ ਪ੍ਰਦੇਸ਼ ਵਿੱਚ ਆਕਸੀਜਨ ਦੀ ਕਮੀ ਕਾਰਨ ਮਰੇ ਸਕੂਲੀ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਉਪਰੰਤ ਮੀਟਿੰਗ ਦੀ ਕਾਰਵਾਈ ਸ਼ੁਰੂ ਹੋਈ। ਇਸ ਮੌਕੇ ਮੈਡੀਕਲ ਫੈਡਰੇਸ਼ਨ ਆਫ ਇੰਡੀਆ ਦੇ ਮੀਤ ਪ੍ਰਧਾਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਡਾ.ਠਾਕੁਰਜੀਤ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਸੂਬੇ ਵਿਚ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਸਮਸਿਆਵਾਂ ਦੇ ਹੱਲ ਲਈ ਯਤਨਸ਼ੀਲ ਹੈ ਜਿਸ ਲਈ ਪਿਛਲੇ ਦਿਨੀ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਟਾਫ ਨਾਲ ਮੀਟਿੰਗ ਕਰਕੇ ਆਪਣੀ ਮੰਗ ਮੁਖ ਮੰਤਰੀ ਤੱਕ ਪਹੁੰਚਾਈ ਗਈ। ਇਸ ਮੌਕੇ ਇਕੱਤਰ ਪ੍ਰੈਕਟੀਸ਼ਨਰਾਂ ਨੇ ਆਪਣੀਆਂ ਆਪਣੀਆਂ ਸਮੱਸਿਆਵਾਂ ਮੀਟਿੰਗ ਵਿਚ ਰੱਖੀਆਂ ਜਿਨ੍ਹਾਂ ਦੇ ਹੱਲ ਲਈ ਯੋਗ ਰਣਨੀਤੀ ਬਣਾਉਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਦਾ.ਠਾਕੁਰਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਲੋੜਵੰਦ ਲੋਕਾਂ ਦੀ ਮੱਦਦ ਲਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯਤਨਸ਼ੀਲ ਹੈ। ਇਸ ਮੌਕੇ ਗੁਰਦੇਵ ਸਿੰਘ, ਡਾ. ਰਘਵੀਰ ਸਿੰਘ, ਡਾ. ਰਾਜਕੁਮਾਰ ਮਾਜਰਾ, ਡਾ.ਪਰਮਿੰਦਰ ਸਿੰਘ, ਡਾ.ਅਸ਼ੀਸ਼ ਬਜਾਜ, ਡਾ.ਗੁਰਮੁਖ ਸਿੰਘ, ਡਾ. ਸੁਰਿੰਦਰ ਸਿੰਘ, ਡਾ.ਸਿੰਦਰਪਾਲ, ਡਾ.ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ