Share on Facebook Share on Twitter Share on Google+ Share on Pinterest Share on Linkedin ਪੋਲਟਰੀ ਫਾਰਮਾਂ ਦੇ ਮਾਲਕਾਂ ਤੇ ਸਰਪੰਚਾਂ ਨਾਲ ਮੀਟਿੰਗ ਦੌਰਾਨ ਮੱਖੀ ਮੱਛਰਾਂ ਦੀ ਸਮੱਸਿਆ ਦੇ ਹੱਲ ’ਤੇ ਚਰਚਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 21 ਅਗਸਤ: ਮਾਜਰੀ ਬਲਾਕ ਵਿੱਚ ਪੋਲਟਰੀ ਫਾਰਮਾਂ ਕਾਰਨ ਪਿੰਡਾਂ ਦੇ ਵਸਨੀਕਾਂ ਨੂੰ ਦਰਪੇਸ਼ ਮੱਖੀ ਮੱਛਰ ਦੀ ਸਮੱਸਿਆਵਾਂ ਨੂੰ ਦੂਰ ਕਰਨ ਦੇ ਮਕਸਦ ਨਾਲ ਅੱਜ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ.ਦਲੇਰ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਪੋਲਟਰੀ ਫਾਰਮ ਮਾਲਕਾਂ ਅਤੇ ਆਸ ਪਾਸ ਦੇ ਪਿੰਡਾਂ ਦੇ ਸਰਪੰਚਾਂ ਨਾਲ ਵਿਸਤਾਰ ਪੂਰਵਕ ਸਲਾਹ ਮਸ਼ਵਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਮੁਲਤਾਨੀ ਨੇ ਦੱਸਿਆ ਕਿ ਜਿੱਥੇ ਬਦਬੂ ਅਤੇ ਮੱਖੀਆਂ ਨਾਲ ਲੋਕਾਂ ਨੂੰ ਰਹਿਣ ਵਿੱਚ ਮੁਸ਼ਕਲ ਹੁੰਦੀ ਹੈ, ਉੱਥੇ ਮੱਖੀ ਮੱਛਰ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਦੇ ਹੱਲ ਲਈ ਪਿੰਡਾਂ ਵਿੱਚ ਫੌਗਿੰਗ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਵਾਸਤੇ ਮੌਕੇ ’ਤੇ ਹਾਜ਼ਰ ਪੋਲਟਰੀ ਫਾਰਮਾਂ ਦੇ ਮਾਲਕਾਂ ਨੇ ਫੌਗਿੰਗ ਮਸ਼ੀਨ ਖਰੀਦ ਕੇ ਆਪਣੇ ਖਰਚੇ ’ਤੇ ਫੌਗਿੰਗ ਕਰਨ ਦਾ ਭਰੋਸਾ ਦਿੱਤਾ। ਪਿੰਡਾਂ ਤੋਂ ਆਏ ਸਰਪੰਚਾਂ ਨੇ ਫੌਗਿੰਗ ਅਤੇ ਸਾਫ਼ ਸਫਾਈ ਦੇ ਤਰੀਕੇ ਤੋਂ ਸੰਤੁਸ਼ਟੀ ਜਾਹਿਰ ਕਰਦੇ ਹੋਏ ਪੋਲਟਰੀ ਫਾਰਮਾਂ ਦੇ ਮਾਲਕਾਂ ਨਾਲ ਇਸ ਸਮੱਸਿਆ ਦਾ ਜਲਦ ਹੱਲ ਕਰਨ ਦਾ ਫੈਸਲਾ ਲਿਆ। ਮੀਟਿੰਗ ਖਤਮ ਹੋਣ ’ਤੇ ਇਲਾਕੇ ਦੇ ਸਰਪੰਚਾਂ ਨੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੱਖੀ ਮੱਛਰ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਯੋਗ ਪੈਰਵੀ ਕਰਨ ’ਤੇ ਡਾ. ਮੁਲਤਾਨੀ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ