Share on Facebook Share on Twitter Share on Google+ Share on Pinterest Share on Linkedin ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਰੋਜ਼ ਗਾਰਡਨ ਵਿੱਚ 3 ਅਕਤੂਬਰ ਹੋਵੇਗੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਸਤੰਬਰ: ਮੁਹਾਲੀ 30 ਸਤੰਬਰ: ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਮੁਹਾਲੀ ਦੀ ਜਨਰਲ ਬਾਡੀ ਦੀ ਮੀਟਿੰਗ 3 ਅਕਤੂਬਰ ਨੂੰ ਸਵੇਰੇ ਸਾਢੇ 10 ਵਜੇ ਰੋਜ਼ ਗਾਰਡਨ ਫੇਜ਼-3ਬੀ1 ਮੁਹਾਲੀ ਵਿੱਚ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਮੋਹਨ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪੈਨਸ਼ਨਰਾਂ ਦੇ ਜ਼ਰੂਰੀ ਮਸਲਿਆਂ ਬਾਰੇ ਵਿਚਾਰ ਕੀਤੀ ਜਾਵੇਗੀ। ਕੈਪਟਨ ਸਰਕਾਰ ਵੱਲੋਂ ਪੰਜਾਬ ਦੇ 3.5 ਲੱਖ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਧਾਰੀ ‘ਚੁੱਪ’ ਅਤੇ ਗੱਲਬਾਤ ਦੇ ਸਭ ਦਰਵਾਜ਼ੇ ਬੰਦ ਰੱਖਣ ਵਿਰੁੱਧ 7 ਅਕਤੂਬਰ ਨੂੰ ਪਠਾਨਕੋਟ ਵਿਖੇ ਪੰਜਾਬ ਰਾਜ ਪੈਨਸ਼ਨਰਜ਼ ਜਾਇੰਟ ਫਰੰਟ ਵੱਲੋਂ ਰਾਜ ਪੱਧਰੀ ਰੈਲੀ ਅਤੇ ਰੋਸ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਐਸੋਸੀਏਸ਼ਨ ਵੱਲੋਂ ਮੀਟਿੰਗ ਵਿੱਚ ਇਸ ਰੈਲੀ ਵਿੱਚ ਸ਼ਾਮਲ ਹੋਣ ਦੇ ਪ੍ਰਬੰਧਾਂ ਬਾਰੇ ਵਿਚਾਰ ਕੀਤੀ ਜਾਵੇਗੀ। ਲੱਕ-ਤੋੜ ਮਹਿੰਗਾਈ ਦੇ ਬਾਵਜੂਦ ਜਨਵਰੀ ਅਤੇ ਜੁਲਾਈ 2017 ਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਪ੍ਰਤੀ ਕੈਪਟਨ ਸਰਕਾਰ ‘ਚੁੱਪ’ ਹੈ ਜਦੋਂ ਕਿ ਹਰਿਆਣਾ, ਹਿਮਾਚਲ ਅਤੇ ਹੋਰ ਰਾਜ ਸਰਕਾਰਾਂ ਨੇ ਕੇਂਦਰੀ ਪੈਟਰਨ ਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਦਿੱਤੀਆਂ ਹਨ। ਡੀ.ਏ ਦੀਆਂ ਕਿਸ਼ਤਾਂ ਦਾ 22 ਮਹੀਨਿਆਂ ਦਾ ਬਕਾਇਆ ਚੋਣ ਵਾਇਦੇ ਅਨੁਸਾਰ ਨਹੀਂ ਦਿੱਤਾ ਜਦੋਂ ਕਿ ਸੂਬੇ ਭਰ ਤੋਂ ਪ੍ਰਾਪਤ ਸੂਚਨਾ ਅਨੁਸਾਰ 192 ਪੈਨਸ਼ਨਰ ਅਤੇ ਫੈਮਲੀ ਪੈਨਸ਼ਨਰ ਇੱਕ ਛਿਮਾਹੀ ’ਚ ਰੱਬ ਨੂੰ ਪਿਆਰੇ ਹੋ ਗਏ ਹਨ। ਦੂਜੇ ਪਾਸੇ ਆਈ.ਏ.ਐਸ/ਆਈ.ਪੀ.ਐਸ ਅਫਸਰਾਂ ਨੂੰ ਡੀ.ਏ ਦੀਆਂ ਕਿਸ਼ਤਾਂ ਇਨ੍ਹਾਂ ਦੇ ਬਕਾਏ ਅਤੇ ਵਧੀਆਂ ਹੋਈਆਂ ਦਰਾਂ ਤੇ ਮਕਾਨ ਕਿਰਾਇਆ ਭੱਤਾ ਦੇਣ ਦੇ ਪੱਤਰ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤੇ ਜਾ ਰਹੇ ਹਨ। ਕੈਸ਼ਲੈਸ ਹੈਲਥ ਸਕੀਮ ਮੁੜ ਬਹਾਲ ਕਰਨ, ਦਵਾਈਆਂ ਅਤੇ ਡਾਕਟਰੀ ਇਲਾਜ ਦੇ ਮਹਿੰਗੇ ਹੋਣ ਦੇ ਬਾਵਜੂਦ ਕੇਂਦਰੀ ਦਰਾਂ ਤੇ 1000 ਰੁ: ਬੱਧਾ ਡਾਕਟਰੀ ਭੱਤਾ ਲਾਗੂ ਨਹੀਂ ਕੀਤਾ। ਇਸ ਤੋਂ ਇਲਾਵਾ ਸਿਵਲ ਰਿਟ ਪਟੀਸ਼ਨ ਨੰ: 2866 ਆਫ 2014 ਕਰਨਵੀਰ ਸਿੰਘ ਅਤੇ ਹੋਰ ਬਨਾਮ ਪੰਜਾਬ ਸਰਕਾਰ ਵਿੱਚ ਹੋਏ ਫੈਸਲੇ ਨੂੰ ਲਾਗੂ ਕਰਨ ਦੀ ਥਾਂ ਕੈਪਟਨ ਸਰਕਾਰ ਵੱਲੋਂ ਕਾਲਾ ਪੱਤਰ ਮਿਤੀ 18.09.2017 ਜਾਰੀ ਕਰ ਦਿੱਤਾ ਗਿਆ ਜੋਕਿ ਅਦਾਲਤ ਦੇ ਫੈਸਲੇ ਦੇ ਮੁੱਢੋਂ ਸੁੱਢੋਂ ਉਲਟ ਹੈ। ਇਸ ਕਾਰਨ ਪੈਨਸ਼ਨਰਾਂ ਵਿੱਚ ਭਾਰੀ ਰੋਸ। ਇਨਾਂ ਸਾਰੇ ਮਸਲਿਆਂ ਸੰਬੰਧੀ ਵਿਚਾਰ ਕੀਤੀ ਜਾਵੇਗੀ। ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਘਬੀਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ੍ਰੀ ਮੋਹਨ ਸਿੰਘ ਨੇ ਮੁਹਾਲੀ, ਖਰੜ ਅਤੇ ਆਸਪਾਸ ਦੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੀਟਿੰਗ ਵਿੱਚ ਹੁਮ ਹੁਮਾ ਕੇ ਪੁੱਜਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ