Share on Facebook Share on Twitter Share on Google+ Share on Pinterest Share on Linkedin ਪੇਂਡੂ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਦੀ ਮੀਟਿੰਗ ਹੋਈ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਸਤੰਬਰ: ਇੱਥੋਂ ਦੇ ਨੇੜਲੇ ਪਿੰਡ ਮੁੰਧੋਂ ਸੰਗਤੀਆਂ ਵਿਖੇ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ਦੀ ਮੀਟਿੰਗ ਚੇਅਰਮੈਨ ਹਰਜਿੰਦਰ ਸਿੰਘ ਮੁੰਧੋਂ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕਮੇਟੀ ਵੱਲੋਂ ਪਿੰਡ ਦੇ ਹਰੇਕ ਘਰ ਵਿਚ ਪੀਣ ਵਾਲਾ ਸਾਫ ਪਾਣੀ ਪਹੁੰਚਾਉਣ ਦਾ ਨਿਰਣਾ ਲਿਆ ਗਿਆ। ਇਸ ਮੌਕੇ ਗਲਬਾਤ ਕਰਦਿਆਂ ਸਰਪੰਚ ਮੁੰਧੋ ਨੇ ਦੱਸਿਆ ਕਿ ਪਿੰਡ ਦੇ ਹਰੇਕ ਘਰ ਵਿੱਚ ਪੀਣ ਵਾਲੇ ਪਾਣੀ ਦੇ ਨਵੇਂ ਕਨੈਸ਼ਨ ਦਿੱਤੇ ਜਾਣਗੇ ਨਾਲ ਹੀ 10 ਘੰਟੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਨਵੀਂ ਟੈਕਨੋਲਜੀ ਦੇ ਪਾਣੀ ਦੇ ਮੀਟਰ ਲਗਾਏ ਜਾਣਗੇ। ਇਸ ਮੌਕੇ ਜੇ.ਈ ਸੰਜੇ ਅਤੇ ਸਰਪੰਚ ਹਰਜਿੰਦਰ ਸਿੰਘ ਨੇ ਵਿਭਾਗ ਵੱਲੋਂ ਚਲਾਈਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾਗਿਆ। ਇਸ ਮੌਕੇ ਪੰਚ ਗੁਰਨਾਮ ਸਿੰਘ, ਪੰਚ ਬਲਜੀਤ ਸਿੰਘ, ਦਵਿੰਦਰ ਸਿੰਘ ਭੋਲਾ, ਸੁਰਮੁਖ ਸਿੰਘ ਮੁੰਧੋਂ, ਅਵਤਾਰ ਸਿੰਘ ਕਾਲਾ, ਸੰਤ ਸਿੰਘ ਮੁੰਧੋਂ, ਹਰਪ੍ਰੀਤ ਸਿੰਘ ਰੋਡਾ, ਗੁਰਬਚਨ ਸਿੰਘ, ਬਲਵਿੰਦਰ ਸਿੰਘ ਸਮੇਤ ਕਮੇਟੀ ਦੇ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ