Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਤੇ ਭਾਜਪਾ ਦੀਆਂ ਮਹਿਲਾ ਆਗੂਆਂ ਦੀ ਹੋਈ ਹੰਗਾਮੀ ਮੀਟਿੰਗ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਅਗਸਤ: ਸਥਾਨਕ ਸ਼ਹਿਰ ਵਿੱਚ ਇਸਤਰੀ ਅਕਾਲੀ ਦਲ ਸ਼ਹਿਰੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਸ਼ੇਰਗਿੱਲ ਅਤੇ ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਦੀ ਸ਼ਹਿਰੀ ਪ੍ਰਧਾਨ ਸਵਰਨ ਕੌਰ ਚੌਹਾਨ ਦੀ ਅਗਵਾਈ ਵਿਚ ਅੌਰਤਾਂ ਦੀ ਮੀਟਿੰਗ ਹੋਈ। ਇਸ ਦੌਰਾਨ ਮਹਿਲਾ ਆਗੂ ਸੁਰਿੰਦਰ ਕੌਰ ਸ਼ੇਰਗਿੱਲ ਨੇ ਸ਼ਹਿਰ ਅੰਦਰ ਗਠਜੋੜ ਨੂੰ ਮਜਬੂਤ ਕਰਨ ਲਈ ਅੌਰਤਾਂ ਨੂੰ ਡੱਟ ਕੇ ਵਾਰਡ ਪੱਧਰ ’ਤੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਸੂਬੇ ਅੰਦਰ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਆਮ ਲੋਕਾਂ ਦਾ ਮੋਹ ਸਰਕਾਰ ਤੋਂ ਭੰਗ ਹੋ ਗਿਆ ਹੈ। ਇਸ ਦੌਰਾਨ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸਵਰਨ ਕੌਰ ਚੌਹਾਨ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਵਾਰਡ ਪੱਧਰ ’ਤੇ ਮਜਬੂਤ ਕਰਨ ਕੰਮ ਕਰਨ ਦਾ ਐਲਾਨ ਕੀਤਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਾਰੀਆਂ ਚੋਣਾਂ ਨੂੰ ਜਿੱਤਿਆ ਜਾ ਸਕੇ। ਇਸ ਮੌਕੇ ਅੰਮ੍ਰਿਤਪਾਲ ਕੌਰ ਪਡਿਆਲਾ, ਭੁਪਿੰਦਰ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ ਬਬਲੀ, ਸੋਨੀਆ, ਆਰਤੀ, ਭੁਪਿੰਦਰ ਕੌਰ, ਭਗੌਤੀ, ਸੁਖਵਿੰਦਰ ਕੌਰ, ਜਸਵੰਤ ਕੌਰ, ਨੂਰਾਂ ਸਮੇਤ ਵੱਡੀ ਗਿਣਤੀ ਵਿਚ ਅੌਰਤਾਂ ਅਤੇ ਲੜਕੀਆਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ