ਸਾਂਝੇ ਅਧਿਆਪਕ ਮੋਰਚੇ ਵੱਲੋਂ 25 ਮਾਰਚ ਦੀ ਲੁਧਿਆਣਾ ਰੈਲੀ ਸਬੰਧੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਸਾਂਝਾ ਅਧਿਆਪਕ ਮੋਰਚਾ ਇਕਾਈ ਮੁਹਾਲੀ ਵੱਲੋਂ 25 ਮਾਰਚ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਸਥਾਨਕ ਫੇਜ਼ 3ਬੀ1 ਦੇ ਰੋਜ ਗਾਰਡਨ ਵਿੱਚ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਮੋਰਚੇ ਦੇ ਆਗੂਆਂ ਬਾਜ ਸਿੰਘ ਖਹਿਰਾ, ਹਾਕਮ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ ਬਸੋਤਾ, ਬਲਜੀਤ ਚੁੰਬਰ, ਅਮਰੀਕ ਸਿੰਘ, ਗੁਰਵਿੰਦਰ ਸਿੰਘ ਅਤੇ ਗੁਰਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕੁੱਝ ਮਹੀਨਿਆਂ ਦੌਰਾਨ ਲਏ ਗਏ ਅਧਿਆਪਕ ਮਾਰੂ ਫੈਸਲਿਆਂ ਵਿਰੁੱਧ ਸਮੁਚੇ ਅਧਿਆਪਕ ਲਾਮਬੰਦ ਹੋ ਗਏ ਹਨ ਜੋ 25 ਮਾਰਚ ਨੂੰ ਲੁਧਿਆਣਾ ਵਿਖੇ ਸਰਕਾਰ ਦਾ ਸਿੱਖਿਆ ਵਿਰੋਧੀ ਚਿਹਰਾ ਨੰਗਾ ਕਰਨਗੇ।
ਉਹਨਾਂ ਮੰਗ ਕੀਤੀ ਕਿ ਐਸ.ਐਸ. ਏ./ਰਮਸਾ, ਕੰਪਿਉਟਰ ਫੈਕਲਟੀ ਅਤੇ 5178 ਅਧਿਆਪਕਾਂ ਨੂੰ ਪੂਰੇ ਗ੍ਰੇਡ ਸਮੇਤ ਸਿਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ, 2011 ਵਾਲੀ ਰੇਸ਼ਨੇਲਾਈਜੇਸ਼ਨ ਪਾਲਿਸੀ ਲਾਗੂ ਕੀਤੀ ਜਾਵੇ, ਪ੍ਰਾਇਮਰੀ ਸਿੱਖਿਆਂ ਵਿੱਚ ਪਹਿਲਾਂ ਤੋਂ ਲਾਗੂ 30 ਵਿਦਿਆਰਥੀਆਂ ਪਿਛੇ ਇਕ ਮੁੱਖ ਅਧਿਆਪਕ ਲਾਉਣ ਦੀ ਨੀਤੀ ਲਾਗੂ ਕੀਤੀ ਜਾਵੇ, ਸਮਾਜਿਕ ਸਿਖਿਆ ਅਤੇ ਹਿੰਦੀ ਨੂੰ ਚੋਣਵੇਂ ਵਿਸ਼ੇ ਨਾ ਬਣਾਣਿਆ ਜਾਵੇ, ਹਰ ਪ੍ਰਾਇਮਰੀ ਸਕੂਲ ਵਿੱਚ ਹੈਡ ਟੀਚਰ, ਨਰਸਰੀ ਟੀਚਰ, ਜਮਾਤ ਵਾਰ ਟੀਚਰ ਅਤੇ ਅੱਪਰ ਪ੍ਰਾਇਮਰੀ ਵਿੱਚ ਵਿਸ਼ਾਵਾਰ ਅਧਿਆਪਕਾਂ ਦੀਆਂ ਪੋਸਟਾਂ ਦਿੱਤੀਆਂ ਜਾਣ, ਹਰ ਵਰਗ ਦੀਆਂ ਦਹਾਕਿਆਂ ਤੋੱ ਖਾਲੀ ਪੋਸਟਾਂ ਤੁਰੰਤ ਭਰੀਆਂ ਜਾਣ ਅਤੇ ਹਰ ਵਰਗ ਦੀਆਂ ਰਹਿੰਦੀਆਂ ਪਦਉਨਤੀਆਂ ਕੀਤੀਆਂ ਜਾਣ, ਬਾਰਡਰ ਕਾਡਰ ਬਣਾਉਣ ਦੀ ਤਜਵੀਜ ਵਾਪਸ ਲਈ ਜਾਵੇ, ਵਿਭਾਗ ਤੋਂ ਬਾਹਰੀ ਵਿਅਕਤੀਆਂ (ਸਾਬਕਾ ਫੌਜੀਆਂ) ਤੋਂ ਕਰਵਾਈ ਜਾਂਦੀ ਸਕੂਲਾਂ ਦੀ ਚੈਕਿੰਗ ਬੰਦ ਕੀਤੀ ਜਾਵੇ, ਅਧਿਆਪਕਾਂ ਤੇ ਪਾਏ ਕੇਸ ਅਤੇ ਵਿਭਾਗੀ ਨੋਟਿਸ ਰੱਦ ਕੀਤੇ ਜਾਣ। ਇਸ ਮੌਕੇ ਜਸਵੀਰ ਗੋਸਲ, ਸੁਖਵਿੰਦਰਜੀਤ ਸਿੰਘ ਗਿੱਲ, ਮਨਜਿੰਦਰਪਾਲ ਸਿੰਘ, ਨਰਾਇਣ ਦੱਤ ਤਿਵਾੜੀ, ਰਾਜੇਸ਼ ਡੇਰਾਬਸੀ, ਵੀਨਾ ਜੰਮੂ, ਗੁਰਪ੍ਰੀਤ ਬਾਠ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ, ਪ੍ਰੇਮ ਸਿੰਘ, ਰਣਜੀਤ ਸਿੰਘ, ਮੈਡਮ ਅਨੁਰਾਧਾ ਅਤੇ ਅਮਰਜੀਤ ਸਿੰਘ ਆਦਿ ਵੀ ਹਾਜਰ ਸਨ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…