ਐਸਡੀਐਮ ਨੇ ਗਣਤੰਤਰ ਦਿਵਸ ਸਮਾਰੋਹ ਦੀਆਂ ਅਗਾਊਂ ਤਿਆਰੀ ਸਬੰਧੀ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਜਨਵਰੀ:
ਖਰੜ ਸਬ ਡਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਮਨਾਉਣ ਲਈ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਸਾਰੀਆਂ ਤਿਆਰਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖਰੜ ਦੇ ਉਪ ਮੰਡਲ ਮੈÎਜਿਸਟਰੇਟ (ਐਸਡੀਐਮ) ਅਮਨਿੰਦਰ ਕੌਰ ਬਰਾੜ ਨੇ ਗਣਤੰਤਰ ਦਿਵਸ ਮਨਾਉਣ ਸਬੰਧੀ ਅਗਾਊਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਅਤੇ ਸੱਭਿਆਚਾਰ ਪ੍ਰੋਗਰਾਮਾਂ ਸਬੰਧੀ ਪਹਿਲਾਂ ਕਮੇਟੀ ਬਣਾ ਕੇ ਰਿਹਰਸਲ ਕਰਵਾਈ ਜਾ ਰਹੀ ਹੈ।
ਮੀਟਿੰਗ ਵਿੱਚ ਖਰੜ ਦੇ ਤਹਿਸੀਲਦਾਰ ਗੁਰਮੰਦਰ ਸਿੰਘ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਖਰੜ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਨ ਗੋਇਲ, ਡੀਐਫਐਸਓ ਸਿਫਾਲੀ ਚੋਪੜਾ, ਐਸ.ਈ ਬਲਬੀਰ ਢਾਕਾ, ਡਾ. ਤਰਸੇਮ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਮਲਕੀਅਤ ਸਿੰਘ, ਕੁਰਾਲੀ ਨਗਰ ਕੌਂਸਲਰ ਦੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਸਾਹੀ, ਖਰੜ ਪਾਵਰਕੌਮ ਦੀ ਐਸਡੀਓ ਨਿਧੀ ਸੈਣੀ, ਹਰਮੀਤ ਕੌਰ, ਅੰਬਰ ਵਾਲੀਆਂ ਦੋਵੇ ਸੀ.ਡੀ.ਪੀ.ਓ, ਖਰੜ ਦੀ ਬੀਪੀਈਓ ਰਾਜਿੰਦਰ ਕੌਰ, ਰਜਵੰਤ ਕੌਰ ਬੀਪੀਈਓ ਕੁਰਾਲੀ, ਸੰਜੀਵ ਕੁਮਾਰ ਸਮੇਤ ਹੋਰ ਅਧਿਕਾਰੀ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…