Share on Facebook Share on Twitter Share on Google+ Share on Pinterest Share on Linkedin ਸੂਬੇ ਦੇ ਅਨਏਡਿਡ ਕਾਲਜਾਂ ਦੇ ਵਫ਼ਦ ਵਲੋਂ ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ 20 ਜਨਵਰੀ- ਪੰਜਾਬ ਦੇ ਅਨਏਡਿਡ ਕਾਲਜਾਂ ਦੇ ਇੱਕ ਵਫਦ ਨੇ ਅੱਜ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਅਨਏਡਿਡ ਕਾਲਜਾਂ ਦੀ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਦੀ ਅਗਵਾਈ ‘ਚ ਆਏ ਵਫ਼ਦ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਾਲਜਾਂ ਅਤੇ 3 ਲੱਖ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਲਈ ਫੰਡ ਜਾਰੀ ਕਰਨ ਲਈ ਸ. ਧਰਮਸੋਤ ਦਾ ਧੰਨਵਾਦ ਕੀਤਾ। ਵਫ਼ਦ ਦੇ ਮੈਬਰਾਂ ਨੇ ਸ. ਧਰਮਸੋਤ ਨੂੰ ਅਨਸੂਚਿਤ ਜਾਤੀ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਕੇਂਦਰ ਸਰਕਾਰ ਵੱਲ ਬਕਾਇਆ ਰਾਸ਼ੀ ਨੂੰ ਜਲਦ ਜਾਰੀ ਕਰਵਾਉਣ ਦੀ ਅਪੀਲ ਵੀ ਕੀਤੀ। ਸ. ਧਰਮਸੋਤ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਪਹਿਲਾ ਵੀ ਬਕਾਇਆ ਰਾਸ਼ੀ ਦੇ ਮੁੱਦੇ ਨੂੰ ਕੇਂਦਰੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਥਾਵਰ ਚੰਦ ਗਹਿਲੋਤ ਅੱਗੇ ਉਠਾ ਚੁੱਕੇ ਹਨ। ਉਨ•ਾਂ ਕਿਹਾ ਕਿ ਬਕਾਇਆ ਰਾਸ਼ੀ ਜਾਰੀ ਕਰਨ ‘ਚ ਦੇਰੀ ਹੋਣ ‘ਤੇ ਉਹ ਮੁੜ ਕੇਂਦਰੀ ਮੰਤਰੀ ਤੱਕ ਪਹੁੰਚ ਕਰਨਗੇ। ਉਨ•ਾਂ ਕਿਹਾ ਕਿ ਵਫ਼ਦ ਮੈਂਬਰਾਂ ਵੱਲੋਂ ਉਠਾਈਆਂ ਹੋਰਨਾਂ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਇਸ ਮੌਕੇ ਜੇ.ਐਸ.ਧਾਲੀਵਾਲ, ਅੰਸ਼ੂ ਕਟਾਰੀਆ, ਜਗਜੀਤ ਸਿੰਘ, ਚਰਨਜੀਤ ਵਾਲੀਆ, ਗੁਰਮੀਤ ਸਿੰਘ ਧਾਲੀਵਾਲ, ਅਨਿਲ ਚੋਪੜਾ, ਨਿਰਮਲ ਸਿੰਘ, ਵਿਪਿਨ ਸ਼ਰਮਾ, ਜਸਨੀਕ ਸਿੰਘ, ਸੁਖਮੰਦਰ ਸਿੰਘ ਚੱਠਾ, ਸ਼ਿਮਾਂਸ਼ੂ ਗੁਪਤਾ, ਸਤਵਿੰਦਰ ਸੰਧੂ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ