Nabaz-e-punjab.com

ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਦਰ ਵਧਾਉਣ ਲਈ ਐਜੂਸੈਟ ਰਾਹੀਂ ਸਕੂਲ ਮੁਖੀਆਂ ਨਾਲ ਮੀਟਿੰਗ

ਘਰ ਘਰ ਜਾ ਕੇ ਮਾਪਿਆਂ ਨਾਲ ਮਿਲ ਕੇ ਸਰਕਾਰੀ ਸਕੂਲਾਂ ਦੀ ਗੁਣਾਤਮਿਕ ਸਿੱਖਿਆ ਸਬੰਧੀ ਪ੍ਰਚਾਰ ਕਰਨ ਲਈ ਪ੍ਰੇਰਿਆ

ਵੱਖ ਵੱਖ ਸਕੂਲਾਂ ਦੇ ਪ੍ਰਿੰਸੀਲਪਾਂ ਨੂੰ ਵਧੀਆਂ ਤਜ਼ਰਬਿਆਂ ਲਈ ਸਿੱਖਿਆ ਵਿਭਾਂਗ ਨੇ ਐਜੂਸੈੱਟ ਰਾਹੀਂ ਕਰਵਾਇਆ ਰੂਬਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਅੰਦਰ ਦਾਖਲਿਆਂ ਦੀ ਦਰ ਨੂੰ ਵਧਾਉਣ ਅਤੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਦਾਖ਼ਲਾ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਐੱਜੂਸੈਂੱਟ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਕੂਲ ਮੁਖੀਆਂ ਨੂੰ ਸੰਬੋਧਨ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਡੀਪੀਆਈ ਸੈਕੰਡਰੀ ਸੁਖਜੀਤਪਾਲ ਸਿੰਘ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਵੀ ਮੌਜੂਦ ਰਹੇ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ‘ਈਚ ਵਨ, ਬਰਿੰਗ ਵਨ’ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 18 ਦਸੰਬਰ, 2018 ਤੋਂ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਮੁਹਿੰਮ ਚਲਾ ਰਿਹਾ ਹੈ। ਪਹਿਲੀ ਅਪਰੈਲ ਤੋਂ ਸਿੱਖਿਆ ਵਿਭਾਗ ਦਾ ਨਵਾਂ ਸੈਸ਼ਨ 2019-20 ਸ਼ੁਰੂ ਹੋ ਚੁੱਕਾ ਹੈ ਅਤੇ ਮਾਪੇ ਬਹੁਤ ਹੀ ਉਤਸੁਕਤਾ ਨਾਲ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਕਿਸੇ ਵੀ ਵਿਦਿਆਰਥੀ ਨੂੰ ਦਾਖ਼ਲਾ ਦੇਣ ਤੋਂ ਇਨਕਾਰ ਨਾ ਕਰਨ। ਸਰਕਾਰੀ ਸਕੂਲਾਂ ਵਿੱਚ ਹਰ ਬੱਚੇ ਨੂੰ ਦਾਖ਼ਲਾ ਲੈਣ ਦਾ ਬਰਾਬਰ ਹੱਕ ਹੈ। ਉਨ੍ਹਾਂ ਕਿਹਾ ਕਿ ਦਾਖ਼ਲਾ ਮੁਹਿੰਮ ਦੇ ਪ੍ਰਚਾਰ ਲਈ ਸਕੂਲ ਮੁਖੀ ਅਤੇ ਅਧਿਆਪਕ ਪਹਿਲੇ 15 ਦਿਨਾਂ ਵਿੱਚ ਘਰ ਘਰ ਜਾ ਕੇ ਮੁਹਿੰਮ ਚਲਾ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਪਤਿਆਉਣ। ਇਸ ਲਈ ਬੱਚਿਆਂ ਦੀਆਂ ਸੂਚੀਆਂ ਪਹਿਲਾਂ ਹੀ ਕਈ ਸਕੂਲਾਂ ਦੇ ਮੁਖੀਆਂ ਨੇ ਤਿਆਰ ਕੀਤੀਆਂ ਹਨ।
ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਮਾਰਟ ਦਿੱਖ ਅਤੇ ਸਮਾਰਟ ਕਲਾਸਰੂਮ ਵਿੱਚ ਈ-ਕੰਟੈਂਟ ਨਾਲ ਸਰਕਾਰੀ ਸਕੂਲ ਹੁਣ ਟੈਕਨਾਲੋਜੀ ਪੱਖੋਂ ਵੀ ਵਿਕਸ਼ਤ ਹੋ ਚੁੱਕੇ ਹਨ। ਜਿਸ ਵਿੱਚ ਬਹੁਤ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਕਾਬਿਲੇ-ਤਾਰੀਫ ਲੀਡਰਸ਼ਿਪ ਦਾ ਨਮੂਨਾ ਪੇਸ਼ ਕੀਤਾ ਹੈਂ। ਇਸ ਤੋਂ ਇਲਾਵਾ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਵੀ ਦਾਨੀ ਸੱਜਣਾਂ ਨਾਲ ਰਾਬਤਾ ਬਣਾ ਕੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਹੈਂ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਅਧਿਆਪਕ ਸੋਸ਼ਲ਼ ਮੀਡੀਆ ਦਾ ਵੀ ਭਰਪੂਰ ਸਹਿਯੋਗ ਲੈਂ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਬਾਰੇ ਉਨ੍ਹਾਂ ਕਿਹਾ ਕਿ ਮਾਪਿਆਂ ਨੇ ਆਪਣੇ ਬੱਚੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਭੇਜ ਕੇ ਸਿੱਖਿਆ ਵਿਭਾਗ ਵਿੱਚ ਆਪਣਾ ਵਿਸ਼ਵਾਸ਼ ਪ੍ਰਗਟਾਇਆ ਹੈਂ ਅਤੇ ਵਿਭਾਗ ਦੂਜੇ ਸਾਲ ਲਗਾਤਾਰ ਸਫ਼ਲਤਾਪੂਰਵਕ ਜਮਾਤਾਂ ਚਲਾ ਰਿਹਾ ਹੈਂ। ਇਸ ਲਈ ਅਧਿਆਪਕਾਂ ਦੀ ਸਿੱਖਣ-ਸਿਖਾਉਣ ਵਿਧੀਆਂ ਦੀ ਸਿਖਲਾਈ ਵਰਕਸ਼ਾਪਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਵੱਧ ਤੋੱ ਵੱਧ ਲਾਭ ਪਹੁੰਚਾਇਆ ਜਾ ਸਕੇ।
ਸਕੱਤਰ ਸਕੂਲ ਸਿੱਖਿਆ ਨੇ ਸਮੂਹ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੀਆਂ ਸੱਥਾਂ, ਧਾਰਮਿਕ ਸਥਾਨਾਂ, ਸਰਵਜਨਿਕ ਸਥਾਨਾਂ, ਬੱਸ ਅੱਡਿਆਂ ਤੇ ਆਪਣੇ ਸਕੂਲਾਂ ਦੀ ਪ੍ਰਾਪਤੀਆਂ ਦੀ ਚਰਚਾ ਕਰਨ ਅਤੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚੇ ਦਾਖ਼ਲ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਉਹ ਨਿਜੀ ਸਕੂਲਾਂ ਨਾਲ ਸਾਕਰਾਤਮਿਕ ਮੁਕਾਬਲੇ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ। ਜਿਨ੍ਹਾਂ ਸਕੂਲਾਂ ਦੀ ਸਿੱਖਿਆ ਗੁਣਾਤਮਿਕ ਪੱਖੋਂ ਮਿਆਰੀ ਹੋਵੇਗੀ ਮਾਪੇ ਖੁਦ ਫ਼ੈਸਲਾ ਕਰਕੇ ਉਹਨਾਂ ਸਕੂਲਾਂ ਵਿੱਚ ਹੀ ਆਪਣੇ ਬੱਚੇ ਭੇਜਣਗੇ।
ਇਸ ਮੌਕੇ ਡੀਪੀਆਈ ਸੈਕੰਡਰੀ ਸਿੱਖਿਆ ਸੁਖਜੀਤਪਾਲ ਸਿੰਘ, ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟਰੇਨਿੰਗਾਂ, ਡਾ. ਦਵਿੰਦਰ ਸਿੰਘ ਬੋਹਾ, ਪ੍ਰਿੰਸੀਪਲ ਤੋਤਾ ਸਿੰਘ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ, ਪ੍ਰਿੰਸੀਪਲ ਸਲਿੰਦਰ ਸਿੰਘ ਸਸਸਸਸ ਢੱਡੇ ਫਤਿਹ ਸਿੰਘ (ਹੁਸ਼ਿਆਰਪੁਰ), ਪ੍ਰਿੰਸੀਪਲ ਮੰਜੂ ਭਾਰਦਵਾਜ ਸਸਸਸਸ ਘੁਡਾਣੀ ਕਲਾਂ (ਲੁਧਿਆਣਾ), ਪ੍ਰਿੰਸੀਪਲ ਅਸ਼ੋਕ ਕੁਮਾਰ ਬਸਰਾ ਸਸਸਸ ਜਮਸ਼ੇਰ ਖਾਸ ਜਲੰਧਰ ਤੇ ਪ੍ਰਿੰਸੀਪਲ ਲਲਿਤਾ ਸਸਸਸਸ ਰੇਲਵੇ ਮੰਡੀ ਹੁਸ਼ਿਆਰਪੁਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…