Nabaz-e-punjab.com

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਪਾਰਟੀ ਦੀ ਮਜ਼ਬੂਤੀ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਇੱਥੋਂ ਦੇ ਸੈਕਟਰ-69 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਯੂਥ ਅਕਾਲੀ ਦਲ ਹਲਕਾ ਮੁਹਾਲੀ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜਿਸ ਵਿੱਚ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸ੍ਰੀ ਚੰਦੂਮਾਜਰਾ ਨੇ ਇਲਾਕੇ ਵਿੱਚ ਮਰਹੂਮ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਅਕਾਲੀ ਦਲ ਦੀ ਮਜ਼ਬੂਤੀ ਲਈ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਕਮਰਕੱਸੇ ਕਰ ਲੈਣ ਲਈ ਪ੍ਰੇਰਿਆ। ਉਨ੍ਹਾਂ ਹਰਮਨਜੋਤ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਆਪਣੇ ਪਿਤਾ ਵਾਂਗ ਪਾਰਟੀ ਦੀ ਬਿਹਤਰੀ ਲਈ ਸੇਵਾ ਭਾਵਨਾ ਨਾਲ ਕੰਮ ਕਰਨ।
ਇਸ ਮੌਕੇ ਯੂਥ ਆਕੂ ਹਰਮਨਜੋਤ ਕੁੰਭੜਾ ਨੇ ਸ੍ਰੀ ਚੰਦੂਮਾਜਰਾ ਵੱਲੋਂ ਲੋਕ ਸਭਾ ਵਿੱਚ ਚੁੱਕੇ ਗਏ ਪੰਜਾਬ ਦੇ ਭਖਦੇ ਮਸਲਿਆਂ ਰਿਪੋਰਟ ਕਾਰਡ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਨੇ ਮੁਹਾਲੀ ਕੌਮਾਂਤਰੀ ਏਅਰਪੋਰਟ ਨੂੰ ਐਨਓਸੀ ਜਾਰੀ ਕਰਵਾਉਣਾ, ਮੁਹਾਲੀ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਵਾਉਣਾ, ਦੋ ਦਰਜਨ ਅੰਡਰ ਪਾਸ ਸਮੇਤ 8 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ 500 ਕਿੱਲੋਮੀਟਰ ਹਾਈਵੇਅ ਦਾ ਜਾਲ ਵਿਛਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ, ਕਿਸਾਨਾਂ ਲਈ 3 ਹਜ਼ਾਰ ਟਿਊਬਵੈੱਲ ਕੁਨੈਕਸ਼ਨ, ਲੋਕ ਸਭਾ ਵਿੱਚ ਪਹਿਲੀ ਵਾਰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੂਜਰੀ ਜੀ ਦੀਆਂ ਸ਼ਹਾਦਤਾਂ ਦੀ ਦਾਸਤਾਨ ਸੁਣਾ ਕੇ ਸਤਿਕਾਰ ਭੇਂਟ ਕਰਵਾਉਣਾ, ਪਰਵਾਸੀ ਭਾਰਤੀਆਂ ਦੀਆਂ ਮੁੱਖ ਮੰਗਾਂ ਹੱਲ ਕਰਵਾਉਣ ਬਾਰੇ ਜਾਣਕਾਰੀ ਦਿੱਤੀ।
ਮੀਟਿੰਗ ਨੂੰ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 5 ਸਾਲਾਂ ਵਿੱਚ ਸ੍ਰੀ ਚੰਦੂਮਾਜਰਾ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਰਿਕਾਰਡਤੋੜ ਕੰਮ ਕਰਵਾਏ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਵਾਇਆਂ ਹੈ। ਇਸ ਮੌਕੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰ, ਸੁਰਿੰਦਰ ਸਿੰਘ ਰੋਡਾ, ਡਾ. ਮੇਜਰ ਸਿੰਘ, ਸੰਤੋਖ ਸਿੰਘ, ਹਰਪਾਲ ਸਿੰਘ ਬਰਾੜ, ਬਲਜੀਤ ਸਿੰਘ ਜਗਤਪੁਰਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਜਗਤਾਰ ਸਿੰਘ ਬਾਕਰਪੁਰ, ਗੁਰਿੰਦਰ ਸਿੰਘ ਸੋਨੀ, ਹਾਕਮ ਸਿੰਘ, ਕੁਲਵਿੰਦਰ ਸਿੰਘ, ਜਸਰਾਜ ਸਿੰਘ ਸੋਨੂੰ, ਹਰਮੇਸ਼ ਸਿੰਘ ਕੁੰਭੜਾ, ਕੁਦਰਤਦੀਪ ਸਿੰਘ ਕੁੰਭੜਾ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…