Nabaz-e-punjab.com

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਤੰਬਾਕੂ ਵਿਰੁੱਧ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ

ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ ਤੇ ਨਾਟਕ ਰਾਹੀਂ ਦਿੱਤਾ ਤੰਬਾਕੂ ਦਾ ਸੇਵਨ ਨਾ ਕਰਨ ਦਾ ਹੋਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵੱਲੋਂ ‘ਵਿਸ਼ਵ ਤੰਬਾਕੂ ਵਿਰੋਧੀ ਦਿਵਸ’ ਨੂੰ ਸਮਰਪਿਤ ਸਵੇਰੇ ਸਕੂਲ ਦੇ ਵਿਹੜੇ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ ਤੇ ਨਾਟਕ ਰਾਹੀਂ ਨੌਜਵਾਨਾਂ ਨੂੰ ਤੰਬਾਕੂ, ਸਿਗਰਟ ਦੀ ਵਰਤੋਂ ਨਾ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਮਨੁੱਖ ਨੂੰ ਅਨੇਕਾਂ ਪ੍ਰਕਾਰ ਬਿਮਾਰੀਆਂ ਲੱਗ ਸਕਦੀਆਂ ਹਨ ਅਤੇ ਮੂੰਹ ਦਾ ਕੈਂਸਰ ਬਹੁਤ ਜਲਦੀ ਫੈਲਦਾ ਹੈ। ਨਾਟਕ ਦੇ ਅੰਤ ਵਿੱਚ ਬੱਚਿਆਂ ਨੇ ਸਹੁੰ ਚੁੱਕੀ ਕਿ ਉਹ ਭਾਰਤ ਨੂੰ ਤੰਬਾਕੂ ਮੁਕਤ ਦੇਸ਼ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਤੋਂ ਪਿੱਤੇ ਨਹੀਂ ਹਟਣਗੇ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਦਿਆਂ ਕਿਹਾ ਕਿ ਸਿਗਰਟ, ਬੀੜੀ, ਤੰਬਾਕੂ ਦਾ ਸੇਵਨ ਕਰਨ ਨਾਲ ਮਨੁੱਖ ਨੂੰ ਕਈ ਪ੍ਰਕਾਰ ਦੀਆਂ ਬਿਮਾਰੀਆਂ ਜਕੜ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਕੈਂਸਰ, ਹਾਰਟ ਅਟੈਕ ਅਤੇ ਹੋਰ ਕਈ ਭਿਆਨਕ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਤੰਬਾਕੂ ਅਤੇ ਹੋਰ ਕਿਸਮ ਦੇ ਨਸ਼ਿਆਂ ਦਾ ਤਿਆਗ ਕਰਨਾ ਚਾਹੀਦਾ ਹੈ। ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਜਿਊਣ ਦਾ ਸੁਨੇਹਾ ਦਿੱਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…