ਚੋਣ ਅਬਜ਼ਰਬਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਬੂਥ ਲੈਵਲ ਅਫ਼ਸਰਾਂ ਨਾਲ ਮੀਟਿੰਗ

ਸਵੀਪ ਪ੍ਰੋਗਰਾਮ: ਚੋਣ ਅਬਜ਼ਰਬਰ ਸੰਜੇ ਰਾਏ ਨੇ ਕੀਤੀ ਵੋਟਰ ਜਾਗਰੂਕਤਾ ਮੁਹਿੰਮ ਦੇ ਕੰਮਾਂ ਦੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਨਗਰ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਮੁਹਾਲੀ, ਖਰੜ ਅਤੇ ਡੇਰਾਬੱਸੀ ਲਈ ਸਿਸਟੇਮੈਟਿਕ ਵੋਟਰਜ ਐਜੂਕੇਸ਼ਨ ਐਂਡ ਇਲਕਟੋਰਲ ਪਾਰਟੀਸਿਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਵੋਟਰਾਂ ਨੂੰ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਸੰਵਿਧਾਨਿਕ ਹੱਕ ਵੋਟ ਦੀ ਵਰਤੋਂ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨ ਸਬੰਧੀ ਚੋਣ ਅਬਜਰਬਰ ਸ੍ਰੀ ਸੰਜੇ ਰਾਏ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ-ਕਮਿਸ਼ਨਰ ਡੀ.ਐਸ.ਮਾਂਗਟ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਦੀਪ ਕੌਰ ਅਤੇ ਸਵੀਪ ਦੀ ਨੋਡਲ ਅਫ਼ਸਰ ਨਯਨ ਭੁੱਲਰ ਅਤੇ ਮੀਡੀਆ ਸਰਟੀਫਿਕੇਸ਼ਨ ਮੋਨੀਟਿਰੰਗ ਕਮੇਟੀ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਸ੍ਰੀ ਸੰਜੇ ਰਾਏ ਨੇ ਇਸ ਮੌਕੇ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਗਏ ਉਪਰਾਲਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਸਾਡੇ ਦੇਸ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਮੰਨਿਆ ਜਾਂਦਾ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰਾਂ ਨੂੰ ਆਪਣੇ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਲਾਲਚ ਅਤੇ ਡਰ ਭੈਅ ਤੋਂ ਕਰਨੀ ਚਾਹੀਦੀ ਹੈ। ਕਿਉਂਕਿ ਲੋਕਤੰਤਰ ਲਈ ਇੱਕ-ਇੱਕ ਵੋਟ ਕੀਮਤੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ’ਚ ਵੋਟਰ ਜਾਗਰੂਕਤਾ ਨੂੰ ਹੁਲਾਰਾ ਦੇਣ ਲਈ ਹਰ ਵਰਗ ਦੇ ਲੋਕਾਂ ਨੂੰ ਆਪਣੇ ਵੋਟ ਦੀ ਵਰਤੋਂ ਬਾਰੇ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ 100 ਫੀਸਦੀ ਵੋਟ ਭੁਗਤਾਉਣ ਦਾ ਟੀਚਾ ਮਿੱਥਿਆ ਜਾਵੇ।
ਇਸ ਤੋਂ ਉਪਰੰਤ ਚੋਣ ਅਬਜਰਬਰ ਨੇ ਐਸ.ਏ.ਐਸ. ਨਗਰ ਅਤੇ ਖਰੜ ਹਲਕੇ ਦੇ ਬੀਐਲਓਜ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਸਮੂਹ ਬੀ.ਐਲ.ਓਜ਼ ਨੂੰ ਹੇਠਲੇ ਪੱਧਰ ਤੱਕ ਲੋਕਾਂ ਨੂੰ ਆਪਣੀ ਵੋਟ ਦੇ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰੇਕ ਬੁੂਥ ਲਈ ਬੂਥ ਸਹਾਇਕ ਗਰੁੱਪ ਬਣਾਏ ਜਾਣ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਭੁਗਤਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਬੀ.ਐਲ.ਓਜ ਨੂੰ ਆਖਿਆ ਕਿ ਉਹ ਬੂਥ ਪੱਧਰ ਤੇ ਵੋਟਰਾਂ ਨਾਲ ਸਿੱਧਾ ਰਾਬਤਾ ਰੱਖਣ ਅਤੇ ਉਨ੍ਹਾਂ ਨੂੰ ਆਪਣੀ ਵੋਟ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਪੋਲਿੰਗ ਬੂਥਾਂ ਤੇ 100 ਫੀਸਦੀ ਪੋਲਿੰਗ ਹੋਵੇਗੀ, ਉਨ੍ਹਾਂ ਬੀ.ਐਲ.ਓਜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਚੋਣ ਅਬਜ਼ਰਬਰ ਨੇ ਵੱਖ ਵੱਖ ਬੂਥਾਂ ’ਤੇ ਜਾ ਕੇ ਜਾਇਜ਼ਾ ਵੀ ਲਿਆ ਅਤੇ ਵੋਟਰਾਂ ਨਾਲ ਗੱਲਬਾਤ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਡੀ.ਐਸ.ਮਾਂਗਟ ਨੇ ਚੋਣ ਅਬਜਰਬਰ ਨੂੰ ਜ਼ਿਲ੍ਹੇ ਵਿੱਚ ਪੈਦੇਂ ਤਿੰਨ ਵਿਧਾਨ ਸਭਾ ਹਲਕੇ ਐਸ.ਏ.ਐਸ. ਨਗਰ, ਖਰੜ ਅਤੇ ਡੇਰਾਬਸੀ ਲਈ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਅਤੇ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਅਤੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਸਬੰਧੀ ਕੀਤੇ ਗਏ ਜਾਗਰੂਕਤਾ ਪ੍ਰੋਗਰਾਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 6,59,906 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ ਅਤੇ ਜ਼ਿਲ੍ਹੇ ਵਿੱਚ 797 ਦੇ ਕਰੀਬ ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਲ ਸੈਂਟਰ ਅਤੇ ਕੰਪਲੈਂਟ ਮੌਨੀਟਰਿੰਗ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ ਅਤੇ ਚੋਣਾਂ ਸਬੰਧੀ ਕੋਈ ਵੀ ਸਕਾਇਤ ਟੋਲ ਫ੍ਰੀ ਨੰਬਰ 1800-180-2051 ਅਤੇ ਵੱਟਸ ਐਪ ਨੰਬਰ 94788-94788 ’ਤੇ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਸਰਟੀਫਿਕੇਸ਼ਨ ਅਤੇ ਮੌਨੀਟਰਿੰਗ ਸੈਲ ਦੀ ਸਥਾਪਨਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਕਿਸੇ ਵੀ ਚੋਣ ਲੜਨ ਵਾਲੇ ਉਮੀਦਵਾਰ ਨੂੰ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਵਿੱਚ ਇਸਤਿਹਾਰ ਦੇਣ ਤੋਂ ਪਹਿਲਾਂ ਮੀਡੀਆਂ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਤੋਂ ਪ੍ਰਵਾਨਗੀ ਲੈਣੀ ਲਾਜਮੀ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਮਨਦੀਪ ਕੌਰ, ਨੋਡਲ ਅਫ਼ਸਰ ਸਵੀਪ ਡਾ. ਨਯਨ ਭੁੱਲਰ, ਐਮ.ਐਮ.ਸੀ ਕਮੇਟੀ ਦੇ ਮੈਂਬਰ ਕੇਵਲ ਸਿੰਘ ਰਾਣਾ, ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਹਲਕਾ ਐਸ.ਏ.ਐਸ.ਨਗਰ ਗੁਰਪ੍ਰੀਤ ਸਿੰਘ ਥਿੰਦ, ਤਹਿਸੀਲਦਾਰ ਖਰੜ ਗੁਰਮਿੰਦਰ ਸਿੰਘ, ਤਹਿਸੀਲਦਾਰ ਮੁਹਾਲੀ ਤਰੇਸਮ ਮਿੱਤਲ, ਤਹਿਸੀਲਦਾਰ (ਚੋਣਾਂ) ਹਰਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…