Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਮੱਸਿਆਵਾਂ ਸਬੰਧੀ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ: ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਅਤੇ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਮੁਹਾਲੀ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸ਼ਹਿਰ ਵਾਸੀਆਂ ਨੇ ਫੇਜ਼-3ਬੀ1 ਵਿੱਚ ਨਾਜਾਇਜ਼ ਰੇਹੜੀਆਂ ਤੋਂ ਮੁਕਤੀ ਦਿਵਾਉਣ ਲਈ ਯੂਥ ਆਗੂ ਅਤੇ ਇਲਾਕੇ ਦੇ ਕੌਂਸਲਰ ਸ੍ਰੀ ਪ੍ਰਿੰਸ ਦਾ ਧੰਨਵਾਦ ਕਰਦਿਆਂ ਆਵਾਰਾ ਪਸ਼ੂਆਂ, ਆਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਹੱਲ ਕਰਵਾਉਣ ਸਮੇਤ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦੀ ਨੇਪਰੇ ਚਾੜ੍ਹਨ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਬੂਥ ਮਾਰਕੀਟ ਵਿੱਚ ਸਲਿੱਪ ਰੋਡ ਅਤੇ ਹੋਰ ਬੰਦ ਰਸਤੇ ਖੋਲ੍ਹੇ ਜਾਣ ਤਾਂ ਜੋ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਲੋਕਾਂ ਨੇ ਘਰਾਂ ਵਿੱਚ ਦੂਸ਼ਿਤ ਪਾਣੀ ਸਪਲਾਈ ਹੋਣ ਦੀ ਵੀ ਸ਼ਿਕਾਇਤ ਕੀਤੀ। ਇਸ ਮੌਕੇ ਸ੍ਰੀ ਪ੍ਰਿੰਸ ਨੇ ਕਿਹਾ ਕਿ ਲੋਕਾਂ ਨੂੰ ਦਰਪੇਸ਼ ਆਵਾਰਾ ਕੁੱਤਿਆਂ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆਵਾਂ ਤੋਂ ਜਲਦੀ ਛੁਟਕਾਰਾ ਦਿਵਾਇਆ ਜਾਵੇਗਾ ਅਤੇ ਭਵਿੱਖ ਵਿੱਚ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਘਰਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜਲ ਸਪਲਾਈ ਵਿਭਾਗ ਦੇ ਐਕਸੀਅਨ ਅਤੇ ਐਸਡੀਓ ਨੂੰ ਮਿਲਣਗੇ। ਇਸ ਮੌਕੇ ਚੇਅਰਮੈਨ ਖੁਸ਼ਵੰਤ ਸਿੰਘ ਖਰਬੰਦਾ, ਪ੍ਰਧਾਨ ਦਵਿੰਦਰ ਸਿੰਘ ਭਾਟੀਆ, ਜਨਰਲ ਸਕੱਤਰ ਅਰਵਿੰਦ ਸਿੰਘ, ਸਲਾਹਕਾਰ ਜਸਪਾਲ ਸਿੰਘ ਟਿਵਾਣਾ, ਹਰਮੋਹਿੰਦਰ ਸਿੰਘ ਸਿਆਲ, ਨਿਰਮਲ ਸਿੰਘ, ਅਰਵਿੰਦ ਗੋਇਲ, ਹਰਦੇਵ ਢਿੱਲੋਂ, ਸਤਨਾਮ ਸਿੰਘ ਮਲਹੋਤਰਾ, ਪਰਮਜੀਤ ਸਿੰਘ, ਅਜੀਤ ਸਿੰਘ ਵਿਰਦੀ, ਪੀਕੇਐਸ ਚੌਹਾਨ, ਐਸ.ਕੇ ਬਾਂਸਲ, ਸੁਰਜਨ ਸਿੰਘ ਗਿੱਲ, ਬਲਬੀਰ ਸਿੰਘ ਸੋਢੀ, ਜਵਾਲਾ ਸਿੰਘ, ਜਸਪਾਲ ਸਿੰਘ, ਅਮਰੀਕ ਸਿੰਘ ਭਾਟੀਆ, ਐਸ.ਕੇ. ਸੱਚਰ, ਐਚ.ਐਸ. ਮਹਿੰਦੀਰੱਤਾ, ਸਰਬਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ