ਵਿਧਾਨ ਸਭਾ ਚੋਣਾਂ 2022 ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਬਲੌਂਗੀ ਤੇ ਖਰੜ, ਡੇਰਾਬੱਸੀ ਵਿੱਚ ਕਈ ਪੋਲਿੰਗ ਬੂਥ ਦੂਜੀ ਥਾਂ ’ਤੇ ਤਬਦੀਲ ਕਰਨ ਦੀ ਤਜਵੀਜ਼

ਸਮੂਹ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਬਾਰੇ ਕਰਵਾਇਆ ਜਾਣੂ

ਵਿਧਾਨ ਸਭਾ ਚੋਣਾ ਦੌਰਾਨ ਹਰ ਪੋਲਿੰਗ ਸਟੇਸ਼ਨ ਤੇ ਕੀਤੀ ਜਾਵੇਗੀ ਵੈਬ ਕਾਸਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਧਾਨ ਸਭਾ ਚੋਣਾਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਰਾਜਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 902 ਪੋਲਿੰਗ ਸਟੇਸ਼ਨ ਹਨ। ਕੋਵਿਡ ਮਹਾਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਇਕ ਪੋਲਿੰਗ ਸਟੇਸ਼ਨ ’ਤੇ ਵੱਧ ਤੋਂ ਵੱਧ 1200 ਵੋਟਰਾਂ ਦੀ ਗਿਣਤੀ ਨਿਸ਼ਚਿਤ ਕੀਤੀ ਗਈ ਹੈ।
ਸ੍ਰੀਮਤੀ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ ਨੂੰ ਕੀਤੀ ਜਾਵੇਗੀ। ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਮੁਹਾਲੀ ਵਿੱਚ 268, ਖਰੜ ਵਿੱਚ 316 ਅਤੇ ਡੇਰਾਬਸੀ ਵਿੱਚ 318 ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਕਿਹਾ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਮੁਹਾਲੀ ਵੱਲੋਂ ਬੂਥ ਨੰਬਰ-28 ਤੇ 29 ਸਰਕਾਰੀ ਐਲੀਮੈਂਟਰੀ ਸਕੂਲ ਬਲੌਂਗੀ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਬਲੌਂਗੀ ਕਰਨ ਅਤੇ 3 ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ਼ ਪ੍ਰਾਪਤ ਹੋਈ ਅਤੇ ਬੂਥ ਨੰਬਰ-65, 102 ਅਤੇ 130 ਵਿੱਚ ਵੋਟਾਂ 1200 ਤੋਂ ਵੱਧ ਹੋਣ ਕਾਰਨ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ਼ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਖਰੜ ਤੋਂ ਬੂਥ ਨੰਬਰ-264 ਨੂੰ ਏਪੀਜੇ ਪਬਲਿਕ ਸਕੂਲ ਤੋਂ ਸਰਕਾਰੀ ਐਲੀਮੈਂਟਰੀ ਸਕੂਲ ਦੁਸਹਿਰਾ ਗਰਾਉਂਡ ਵਿਖੇ ਤਬਦੀਲ ਕਰਨ ਦੀ ਤਜਵੀਜ਼ ਪ੍ਰਾਪਤ ਹੋਈ ਹੈ।
ਇਸੇ ਤਰ੍ਹਾਂ 112 ਡੇਰਾਬੱਸੀ ਤੋਂ ਬੂਥ ਨੰਬਰ-57 ਅਤੇ 58 ਨੂੰ ਸਟਾਬੈਰੀ ਵੰਡਰ ਕਿਡਸ ਸਕੂਲ ਤੋਂ ਨੈਸ਼ਨਲ ਪਬਲਿਕ ਸਮਾਰਟ ਸਕੂਲ ਵਿੱਚ ਤਬਦੀਲ ਕਰਨ ਦੀ ਤਜਵੀਜ਼ ਪ੍ਰਾਪਤ ਹੋਈ ਹੈ ਅਤੇ ਬੂਥ ਨੰ 103 ਤੇ 104 ਨਿਊ ਏਂਜਲ ਪਬਲਿਕ ਸਕੂਲ ਜ਼ੀਰਕਪੁਰ ਤੋਂ ਧਰਮਸ਼ਾਲਾ, ਪਿੰਡ ਭਬਾਤ ਵਿਖੇ ਬਣਾਉਣ ਦੀ ਤਜਵੀਜ਼ ਪ੍ਰਾਪਤ ਹੋਈ ਹੈ । ਇਸੇ ਤਰ੍ਹਾਂ ਬੂਥ ਨੰ.168 ਵਿਸ਼ਵਕਰਮਾ ਭਵਨ ਤੋ ਅੰਬੇਦਕਰ ਭਵਨ ‘ਚ ਬਦਲਣ ਦੀ ਤਜਵੀਜ਼ ਪ੍ਰਾਪਤ ਹੋਈ ਹੈ ਅਤੇ ਬੂਥ ਨੰਬਰ-175 ਨਗਰ ਕੌਂਸਲ ਡੇਰਾਬੱਸੀ ਤੋਂ ਸਰਕਾਰੀ ਐਲੀਮੈਟਰੀ ਸਕੂਲ ਡੇਰਾਬੱਸੀ ਤਬਦੀਲ ਕਰਨ ਦੀ ਤਜਵੀਜ਼ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਬੂਥ ਨੰਬਰ-23,36 ਅਤੇ 64 ਦੀਆਂ ਵੋਟਾ 1200 ਤੋਂ ਵੱਧ ਹੋਣ ਕਾਰਨ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ਼ ਪ੍ਰਾਪਤ ਹੋਈ ਹੈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੀ ਰਿਪੋਰਟ ਮੁਤਾਬਕ ਬੂਥ ਨੰਬਰ-134 ਲਈ ਸ਼ਰਮਾ ਅਸਟੇਟ ਨੂੰ 1.5 ਕਿੱਲੋਮੀਟਰ ਸਫ਼ਰ ਤੈਅ ਕਰਨਾ ਪੈ ਰਿਹਾ ਹੈ ਅਤੇ ਦੂਜੀਆਂ ਕਲੋਨੀਆਂ ਨੂੰ 200-250 ਮੀਟਰ ਤੈਅ ਕਰਨਾ ਪੈ ਰਿਹਾ ਹੈ। ਇਸ ਸਬੰਧੀ ਬੂਥ ਨੂੰ ਖੇਡ ਕੰਪਲੈਕਸ ਵਿਖੇ ਸ਼ਿਫ਼ਟ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਫਾਰਮ ਨੰਬਰ-6,6ਏ, 7, 8, 8ਏ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਅਤੇ voter helpline app ’ਤੇ ਆਨਲਾਈਨ ਫਾਰਮ ਭਰੇ ਜਾ ਸਕਦੇ ਹਨ।
ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਕ ਵੋਟਿੰਗ ਮਸ਼ੀਨ ਪ੍ਰਤੀ ਚੋਣ ਹਲਕਾ ਪ੍ਰਚਾਰ ਲਈ ਪ੍ਰਤੀ ਪੋਲਿੰਗ ਸਟੇਸ਼ਨ ਤੇ ਭੇਜਿਆ ਜਾ ਰਿਹਾ ਹੈ ਅਤੇ ਇੱਕ ਇੱਕ ਵੋਟਿੰਗ ਮਸ਼ੀਨ ਪ੍ਰਤੀ ਚੋਣ ਹਲਕਾ ਪ੍ਰਤੀ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਰੱਖੀ ਗਈ ਹੈ ਜਿਸ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੁੱਖ ਚੋਣ ਅਫ਼ਸਰ ਦੀ ਹਦਾਇਤਾਂ ਅਨੁਸਾਰ ਇੱਕ ਸਵੀਪ ਵੈਨ ਤਿਆਰ ਕਰਕੇ ਭੇਜੀ ਗਈ ਹੈ ਜੋ ਵੱਖ-ਵੱਖ ਥਾਵਾਂ ’ਤੇ ਲੋਕਾਂ ਨੂੰ ਚੋਣਾਂ ਸਬੰਧੀ ਜਾਗਰੂਕ ਕਰਦੀ ਹੈ। ਚੋਣਾਂ ਦੌਰਾਨ ਹਰ ਪੋਲਿੰਗ ਸਟੇਸ਼ਨ ਤੇ ਵੈਬ ਕਾਸਟਿੰਗ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…