ਸਾਲ 2023 ਵਿੱਚ ਲੱਗਣ ਵਾਲੀ ਪਹਿਲੀ ਕੌਮੀ ਲੋਕ ਅਦਾਲਤ ਬਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਸਰਪ੍ਰਸਤੀ ਅਧੀਨ ਅਗਲੇ ਸਾਲ 2023 ਵਿੱਚ ਲਗਾਈ ਜਾਣ ਵਾਲੀ ਪਹਿਲੀ ਕੌਮੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਹਾਲੀ ਹਰਪਾਲ ਸਿੰਘ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਅੱਜ ਦੀਆਂ ਮੀਟਿੰਗਾਂ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸਪੀ (ਐੱਚ) ਅਮਨਦੀਪ ਸਿੰਘ ਬਰਾੜ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ, ਜ਼ਿਲ੍ਹਾ ਮਾਲ ਅਧਿਕਾਰੀ ਵਿਪਨ ਭੰਡਾਰੀ ਸਮੇਤ ਵਾਟਰ ਸਪਲਾਈ ਤੇ ਸੈਨੀਟੇਸ਼ਨ, ਬੀਮਾ ਕੰਪਨੀਆਂ, ਕਿਰਤ ਵਿਭਾਗ ਅਤੇ ਟੈਲੀਕਾਮ ਕੰਪਨੀਆਂ ਦੇ ਅਧਿਕਾਰੀ ਸ਼ਾਮਲ ਹੋਏ। ਮੀਟਿੰਗਾਂ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਪ੍ਰਤੀਨਿਧੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਤ ਕੇਸਾਂ ਦੇ ਨਾਲ-ਨਾਲ ਅਜਿਹੇ ਕੇਸ ਵਿਚ ਸਮਝੌਤੇ ਲਈ ਲਗਾਏ ਜਾ ਸਕਦੇ ਹਨ ਜਿਹੜੇ ਕਿ ਅਜੇ ਮੁੱਢਲੀ ਸਟੇਜ ਤੇ ਹਨ।
ਅਜਿਹੇ ਕੇਸ ਜਿਨ੍ਹਾਂ ਦਾ ਲੋਕ ਅਦਾਲਤ ਵਿੱਚ ਨਿਪਟਾਰਾ ਹੋ ਜਾਂਦਾ ਹੈ, ਨੂੰ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ। ਪੁਲੀਸ ਕਪਤਾਨ ਮੁਹਾਲੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕ੍ਰਿਮੀਨਲ ਕੰਪਾਉਂਡੇਬਲ ਕੇਸ ਅਤੇ ਕੈਂਸਲੇਸ਼ਨ ਰਿਪੋਰਟਾਂ ਜਿਹੜੀਆਂ ਕਿ ਪਾਰਟੀਆਂ ਦੇ ਆਪਸੀ ਸਮਝੌਤਿਆਂ ’ਤੇ ਆਧਾਰਿਤ ਹਨ, ਲੋਕ ਅਦਾਲਤ ਵਿੱਚ ਨਿਪਟਾਰੇ ਲਈ ਰੱਖੇ ਜਾ ਸਕਦੇ ਹਨ। ਮੀਟਿੰਗਾਂ ਵਿੱਚ ਸ਼ਾਮਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕ ਅਦਾਲਤ ਰਾਹੀਂ ਵੱਧ ਤੋਂ ਵੱਧ ਕੇਸ ਨਿਪਟਾਰੇ ਲਈ ਲਗਾਏ ਜਾਣ ਲਈ ਪ੍ਰੇਰਿਤ ਕੀਤਾ ਗਿਆ।

Load More Related Articles

Check Also

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ 21 ਅਪਰੈਲ: ਗੁਰਦੁਆ…