Nabaz-e-punjab.com

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ 1 ਮਾਰਚ ਦੀ ਫੇਰੀ ਸਬੰਧੀ ਤਿਆਰੀਆਂ ਲਈ ਵਰਕਰਾਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ 1 ਮਾਰਚ ਨੂੰ ਮੁਹਾਲੀ ਵਿੱਚ ਹੋਣ ਵਾਲੀ ਵਰਕਰ ਮਿਲਣੀ ਦੀਆਂ ਤਿਆਰੀਆਂ ਸਬੰਧੀ ਇੱਕ ਮੀਟਿੰਗ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿਚ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 1 ਮਾਰਚ ਨੂੰ ਬਲੌਂਗੀ ਸਥਿਤ ਚਸ਼ਮੇ ਸ਼ਾਹੀ ਰਿਜ਼ੌਰਟ ਵਿੱਚ ਪਹੁੰਚਣਗੇ ਜਿੱਥੇ ਉਹ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੇ ਸੁਝਾਅ ਵੀ ਲੈਣਗੇ। ਮੀਟਿੰਗ ਵਿੱਚ ਜਿੱਥੇ 1 ਮਾਰਚ ਲਈ ਅਕਾਲੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਤੋੱ ਪਹਿਲਾਂ ਬੀਤੇ ਦਿਨੀਂ ਸੜਕ ਹਾਦਸੇ ਦੌਰਾਨ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਮੂਲ ਮੰਤਰ ਦਾ ਪਾਠ ਵੀ ਕੀਤਾ ਗਿਆ।
ਇਸ ਮੌਕੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਟਕਸਾਲੀ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਅਕਾਲੀ ਦਲ ਦੇ ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ, ਜਥੇਦਾਰ ਸੁਰਿੰਦਰ ਸਿੰਘ ਕਲੇਰ, ਸੁਰਿੰਦਰ ਸਿੰਘ ਰੋਡਾ, ਪਰਮਿੰਦਰ ਸਿੰਘ ਤਸਿੰਬਲੀ, ਸੁਖਦੇਵ ਸਿੰਘ ਪਟਵਾਰੀ, ਬੀਬੀ ਜਸਵੀਰ ਕੌਰ ਅੱਤਲੀ, ਅਰੁਣ ਸ਼ਰਮਾ, ਬੀਬੀ ਗੁਰਮੀਤ ਕੌਰ, ਅਮਨਦੀਪ ਸਿੰਘ ਅਬਿਆਣਾ, ਸੰਤੋਖ ਸਿੰਘ, ਅਵਤਾਰ ਸਿੰਘ ਦਾਊਂ, ਬੀਬੀ ਸਤਵੰਤ ਕੌਰ ਜੌਹਲ, ਬਲਜੀਤ ਸਿੰਘ ਜਗਤਪੁਰਾ, ਹਰਪਾਲ ਸਿੰਘ ਬਰਾੜ, ਅਵਤਾਰ ਸਿੰਘ ਗੋਸਲ, ਡਾ. ਮੇਜਰ ਸਿੰਘ, ਗੁਰਮੀਤ ਸਿੰਘ ਸ਼ਾਮਪੁਰ, ਬਲਵਿੰਦਰ ਸਿੰਘ ਲਖਨੌਰ, ਪ੍ਰੇਮ ਸਿੰਘ ਝਿਊਰਹੇੜੀ, ਹਰਮਿੰਦਰ ਸਿੰਘ ਪੱਤੋਂ, ਗੁਰਮੇਲ ਸਿੰਘ ਮੌਜੌਵਾਲ, ਨਿਰਮਲ ਸਿੰਘ ਰੀਹਲ, ਜਸਰਾਜ ਸਿੰਘ ਸੋਨੂੰ, ਗੁਰਿੰਦਰ ਸਿੰਘ, ਰਣਬੀਰ ਸਿੰਘ ਗਰੇਵਾਲ, ਪ੍ਰੀਤਮ ਸਿੰਘ, ਗੁਰਚਰਨ ਸਿੰਘ ਚੇਚੀ, ਜਸਵੀਰ ਸਿੰਘ ਕੁਰੜਾ, ਕੁਲਵਿੰਦਰ ਸਿੰਘ, ਜਗਤਾਰ ਸਿੰਘ ਬਾਕਰਪੁਰ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …