Share on Facebook Share on Twitter Share on Google+ Share on Pinterest Share on Linkedin ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਇਕ ਰੋਜ਼ਾ ਮੀਟਿੰਗ-ਕਮ-ਵਰਕਸ਼ਾਪ ਮੌਜੂਦਾ ਸੈਸ਼ਨ ਵਿੱਚ ਪ੍ਰੀ ਪ੍ਰਾਇਮਰੀ ਤੇ ਪ੍ਰਾਇਮਰੀ ਜਮਾਤਾਂ ’ਚ ਦਾਖ਼ਲਾ ਦਰ ਵਧਣ ’ਤੇ ਚਾਨਣਾ ਪਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ: ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਸਬੰਧੀ ਸਮੂਹ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਡਾਈਟ ਪ੍ਰਿੰਸੀਪਲਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਬਲਾਕ ਮਾਸਟਰ ਟਰੇਨਰਾਂ ਦੀ ਸ਼ੁੱਕਰਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਇਕ ਰੋਜ਼ਾ ਮੀਟਿੰਗ-ਕਮ-ਵਰਕਸ਼ਾਪ ਆਯੋਜਿਤ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ 426 ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਅ), ਡਾਈਟ ਪ੍ਰਿੰਸੀਪਲਾਂ,ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਬਲਾਕ ਮਾਸਟਰ ਟਰੇਨਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪ੍ਰਾਜੈਕਟ ਦੀ ਸਫ਼ਲਤਾ ਲਈ ਕੀਤੀ ਗਈ ਯੋਜਨਾਬੰਦੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਸ੍ਰੀ ਕ੍ਰਿਸ਼ਨ ਕੁਮਾਰ ਨੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਵਿਭਾਗੀ ਗਤੀਵਿਧੀਆਂ ਅਤੇ ਮੁਹਿੰਮਾਂ ਜਿਵੇਂ ਰੋਜ਼ਾਨਾ ਸ਼ਬਦ ਗਤੀਵਿਧੀ, ਈ-ਕੰਟੈਂਟ ਦੀ ਵਰਤੋਂ ਅਤੇ ਲਾਇਬ੍ਰੇਰੀ ਲੰਗਰ ਸਬੰਧੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਨੇ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ ਪ੍ਰਾਜੈਕਟ ਨੂੰ ਪੂਰੀ ਤਨਦੇਹੀ ਨਾਲ ਅੱਗੇ ਵਧਾਉਣ ਲਈ ਉਤਸ਼ਾਹਿਤ ਕੀਤਾ। ਸਟੇਟ ਪ੍ਰਾਜੈਕਟ ਡਾਇਰੈਕਟਰ ਡਾ. ਦਵਿੰਦਰ ਸਿੰਘ ਬੋਹਾ ਨੇ ਵਿਭਾਗ ਦੀਆਂ ਸਰਗਰਮ ਗਤੀਵਿਧੀਆਂ ਜਿਵੇਂ ਦਾਖ਼ਲਾ ਮੁਹਿੰਮ, ਰੋਜ਼ਾਨਾ ਪੰਜਾਬੀ ਅਤੇ ਅੰਗਰੇਜ਼ੀ ਸ਼ਬਦ ਕੋਸ਼, ਲਾਇਬ੍ਰੇਰੀ ਲੰਗਰ ਆਦਿ ’ਤੇ ਝਾਤ ਪਾਉਂਦਿਆਂ ਸਾਰਿਆਂ ਨੂੰ ਇਨ੍ਹਾਂ ਕੋਸ਼ਿਸ਼ਾਂ ਨੂੰ ਸਫ਼ਲ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਦਾਖ਼ਲਾ ਮੁਹਿੰਮ ਬਾਰੇ ਗੱਲ ਕਰਦਿਆਂ ਮੌਜੂਦਾ ਸੈਸ਼ਨ ਵਿੱਚ ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੀ ਵਧਦੀ ਦਾਖ਼ਲਾ ਦਰ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਦੀ ਸਿੱਖਿਆ ਨੂੰ ਤੁਲਨਾਤਮਿਕ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਕਰਾਸ ਸਟੇਟ ਵਿਜ਼ਿਟ ਤਹਿਤ ਭਾਰਤ ਦੇ ਵੱਖ-ਵੱਖ ਸੂਬਿਆਂ ਹਰਿਆਣਾ, ਰਾਜਸਥਾਨ, ਹਿਮਾਚਲ ਅਤੇ ਉੜੀਸਾ ਵਿੱਚ ਸਟੇਟ ਰਿਸੋਰਸ ਪਰਸਨਜ਼ ਵੱਲੋਂ ਸਮੇਂ-ਸਮੇਂ ’ਤੇ ਦੌਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨਵੇਂ ਦਿਸਹੱਦੇ ਸਿਰਜ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਉੱਚ ਅਧਿਕਾਰੀਆਂ ਨੂੰ ਪ੍ਰਾਜੈਕਟ ਦੀਆਂ ਟਰੇਨਿੰਗਾਂ ਦੇਣ ਦਾ ਮੁੱਖ ਉਦੇਸ਼ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰਾਜੈਕਟ ਦੀਆਂ ਗਤੀਵਿਧੀਆਂ ਨਾਲ ਜੋੜਨਾ ਅਤੇ ਉੱਚ ਸਿੱਖਣ ਪੱਧਰਾਂ ਦੀ ਪ੍ਰਾਪਤੀ ਕਰਨਾ ਹੈ। ਮੀਟਿੰਗ ਵਿੱਚ ਸਟੇਟ ਰਿਸੋਰਸ ਪਰਸਨ ਹਰਜੀਤ ਕੌਰ, ਗੁਰਵਿੰਦਰ ਕੌਰ, ਮਨਦੀਪ ਸਿੰਘ, ਹਰਪਾਲ ਸਿੰਘ ਅਤੇ ਗੁਰਤੇਜ ਸਿੰਘ ਨੇ ਪ੍ਰਾਇਮਰੀ ਜਮਾਤਾਂ ਦੇ ਸਾਰੇ ਵਿਸ਼ਿਆਂ ਦੀ ਸ਼ੁਰੂ ਹੋਣ ਜਾ ਰਹੀ ਬੇਸਲਾਈਨ ਟੈਸਟਿੰਗ ਦੇ ਨੁਕਤਿਆਂ ਸਬੰਧੀ ਪ੍ਰਭਾਵਸ਼ਾਲੀ ਪੀਪੀਟੀ ਰਾਹੀਂ ਵਿਸਥਾਰਿਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰੀ ਜਮਾਤ ਤੀਜੀ, ਚੌਥੀ ਅਤੇ ਪੰਜਵੀਂ ਦੇ ਮੁਲਾਂਕਣ ਪੇਪਰ ਐੱਸਸੀਈਆਰਟੀ ਵੱਲੋਂ ਜਾਰੀ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ