ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰਾਂ ਦਾ ਵਫ਼ਦ ਸਿੱਖਿਆ ਸਕੱਤਰ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਅੱਜ ਸਥਾਨਕ ਫੇਜ਼ 8 ਸਥਿਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲਿਆ। ਇਸ ਮੀਟਿੰਗ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਸਕੱਤਰ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਹੂਲਤਾਂ ਕਿਸੇ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀਆਂ ਹਨ ਪਰ ਪੰਜਾਬ ਜਿੱਥੇ ਇੱਕ ਪਾਸੇ ਸਰਕਾਰੀ ਸਕੂਲ ਅਧਿਆਪਕਾਂ ਦੀ ਕਮੀ ਨਾਲ ਜੂਝ ਰਹੇ ਹਨ। ਉੱਥੇ ਦੂਜੇ ਪਾਸੇ ਹਰ ਪੱਖੋਂ ਯੋਗਤਾਵਾਂ ਪੂਰੀਆਂ ਕਰਦੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰ ਬੇਰੁਜ਼ਗਾਰੀ ਭੱਠੀ ਵਿੱਚ ਸੜ ਰਹੇ ਹਨ ਅਤੇ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਹਨ।
ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਰਣਦੀਪ ਸੰਗਤਪੁਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿੱਖਿਆ ਸਕੱਤਰ ਨੂੰ ਦਿੱਤੇ ਮੰਗ-ਪੱਤਰ ਰਾਹੀਂ ਮੰਗ ਕੀਤੀ ਗਈ ਕਿ ਸਰਕਾਰੀ ਸਕੂਲਾਂਵਿੱ‘ਚ ਖਾਲੀ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ‘ਤੇ ਭਰੀਆਂ ਜਾਣ। ਸਾਰੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰ ਭਰਤੀ ਕੀਤੇ ਜਾਣ। ਵੱਖ ਵੱਖ ਪੋਸਟਾਂ ਲਈ ਫਾਰਮ ਫੀਸ ਘੱਟ ਕੀਤੀ ਜਾਵੇ। ਭਰਤੀ ਪ੍ਰਕਿਰਿਆ ਨੂੰ ਨਿਰਧਾਰਿਤ ਦਿਨਾਂ ਵਿਚ ਪੂਰਾ ਕੀਤਾ ਜਾਵੇ। ਨਿਜੀਕਰਨ ਦੀ ਨੀਤੀ ਬੰਦ ਕਰਕੇ ਅਧਿਆਪਕਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ। ਇੱਕ ਅਧਿਆਪਕ ਤੋਂ ਸਿਰਫ਼ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, ਤਾਂ ਕਿ ਦੂਸਰੇ ਵਿਸੇ ਦੇ ਅਧਿਆਪਕ ਦਾ ਰੁਜ਼ਗਾਰ ਨਾ ਮਾਰਿਆ ਜਾਵੇ। ਸਿੱਖਿਆ ਸਕੱਤਰ ਨੇ ਵਫ਼ਦ ਨੂੰ ਦੱਸਿਆ ਕਿ ਰੈਸ਼ਨੇਲਾਈਜੇਸ਼ਨ ਕਰਨ ਤੋਂ ਬਾਅਦ ਨਵੀਂ ਅਧਿਆਪਕ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਵਫਦ ਵਿੱਚ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓ, ਸਕੱਤਰ ਚੰਦਰ ਗੁਪਤ, ਮੁੱਖ ਸਲਾਹਕਾਰ ਸੰਦੀਪ ਗਿੱਲ, ਸੂਬਾ ਕਮੇਟੀ ਮੈਂਬਰ ਅਮਨਦੀਪ ਬਾਵਾ ਅਤੇ ਗੋਰਖਾ ਸਿੰਘ ਕੋਟੜਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…