ਮੇਅਰ ਅਤੇ ਡਿਪਟੀ ਮੇਅਰ ਨੇ ਸਕੱਤਰ ਤੇ ਡਾਇਰੈਕਟਰ ਨਾਲ ਕੀਤੀਆਂ ਮੁਲਾਕਾਤਾਂ

ਮੁਹਾਲੀ ਨਿਗਮ ਵਿੱਚ ਦਫ਼ਤਰੀ ਸਟਾਫ਼ ਦੀ ਘਾਟ ਕਾਰਨ ਲੋਕਾਂ ਨੂੰ ਸਹੂਲਤਾਂ ਦੇਣ ਵਿੱਚ ਦਿੱਕਤ ਆਉਣ ਦੀ ਗੱਲ ਕਹੀ

ਮੁਹਾਲੀ ਨਗਰ ਨਿਗਮ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੀਤੀ ਚਰਚਾ, ਅਧਿਕਾਰੀਆਂ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਏ.ਕੇ. ਸਿਨਹਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਨਗਰ ਨਿਗਮ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਸਹਿਯੋਗ ਦੀ ਮੰਗ ਕੀਤੀ। ਮੇਅਰ ਨੇ ਦੱਸਿਆ ਕਿ ਮੁਹਾਲੀ ਨਿਗਮ ਵਿੱਚ ਦਫ਼ਤਰੀ ਸਟਾਫ਼ ਦੀ ਘਾਟ ਦੇ ਚੱਲਦਿਆਂ ਲੋਕਾਂ ਨੂੰ ਸਹੂਲਤਾਂ ਦੇਣ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਆਉਂਦੇ ਸਮੇਂ ਵਿੱਚ ਹੋਰ ਏਰੀਆ ਆਪਣੇ ਅਧੀਨ ਸ਼ਾਮਲ ਕਰਨ ਜਾ ਰਿਹਾ ਹੈ। ਇਸ ਲਈ ਪੁਰਾ ਸਟਾਫ਼ ਅਤੇ ਫੰਡਾਂ ਦੀ ਬਹੁਤ ਲੋੜ ਹੈ।
ਮੇਅਰ ਜੀਤੀ ਸਿੱਧੂ ਨੇ ਸਕੱਤਰ ਤੋਂ ਮੰਗ ਕੀਤੀ ਕਿ ਅਸਾਮੀਆਂ ਦੀ ਭਰਤੀ ਸਬੰਧੀ ਨਗਰ ਨਿਗਮ ਵੱਲੋਂ ਪਾਸ ਕੀਤੇ ਮਤੇ ਪ੍ਰਵਾਨਗੀ ਦਿੱਤੀ ਜਾਵੇ ਤਾਂ ਜੋ ਮੁਹਾਲੀ ਵਿੱਚ ਕਰਮਚਾਰੀਆਂ ਭਰਤੀ ਕੀਤੀ ਜਾ ਸਕੇ। ਮੇਅਰ ਨੇ ਇਹ ਵੀ ਕਿਹਾ ਕਿ ਨਗਰ ਨਿਗਮ ਵੱਲੋਂ ਜਨ ਸਿਹਤ ਵਿਭਾਗ ਤੋਂ ਪਾਣੀ ਸਪਲਾਈ ਦਾ ਕੰਮ ਵੀ ਆਪਣੇ ਅਧੀਨ ਲੈਣ ਦਾ ਫੈਸਲਾ ਕੀਤਾ ਹੈ। ਇਸ ਲਈ ਜਨ ਸਿਹਤ ਵਿਭਾਗ ਦੇ ਕਰਮਚਾਰੀ ਡੈਪੂਟੇਸ਼ਨ ’ਤੇ ਲਏ ਜਾ ਸਕਦੇ ਹਨ।
ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਏ.ਕੇ. ਸਿਨਹਾ ਨੇ ਮੇਅਰ ਜੀਤੀ ਸਿੱਧੂ ਨੂੰ ਦਫ਼ਤਰੀ ਅਤੇ ਵਿਕਾਸ ਕੰਮਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਖ਼ੁਦ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਹੇ ਹਨ ਅਤੇ ਉਹ ਮੁਹਾਲੀ ਦੀਆਂ ਸਮੱਸਿਆਵਾਂ ਬਾਰੇ ਭਲੀਭਾਂਤ ਜਾਣੂ ਹਨ। ਉਨ੍ਹਾਂ ਮੇਅਰ ਵੱਲੋਂ ਜਲ ਸਪਲਾਈ ਦਾ ਕੰਮ ਆਪਣੇ ਅਧੀਨ ਲੈਣ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ।
ਇਸ ਉਪਰੰਤ ਮੇਅਰ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਵੀ ਨਿਗਮ ਕੰਮਾਂ ਵਿੱਚ ਸਹਿਯੋਗ ਦੀ ਗੁਹਾਰ ਲਗਾਈ। ਇਸ ਮੌਕੇ ਕਮਿਸ਼ਨਰ ਕਮਲ ਗਰਗ ਵੀ ਮੌਜੂਦ ਸਨ। ਇਸ ਅਧਿਕਾਰੀ ਨੇ ਵੀ ਮੇਅਰ ਟੀਮ ਨੂੰ ਪੂਰਾ ਸਹਿਯੋਗ ਦੇਣ ਦੀ ਗੱਲ ਆਖੀ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…