Nabaz-e-punjab.com

ਪੈਨਸ਼ਨਰਾਂ ਦੀਆਂ ਮੈਡੀਕਲ ਸਹੂਲਤਾਂ ਸਬੰਧੀ ਮੰਗਾਂ ਬਾਰੇ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਮੋਹਨ ਸਿੰਘ ਦੀ ਅਗਵਾਈ ਵਿੱਚ ਵਫ਼ਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ ਅਤੇ ਪੈਨਸ਼ਨਰਾਂ ਦੇ ਮੈਡੀਕਲ ਬਿੱਲਾਂ ਅਤੇ ਹੋਰ ਦਰਪੇਸ਼ ਮੁਸ਼ਕਲਾਂ ਸਬੰਧੀ ਮੰਗ ਪੱਤਰ ਦਿੱਤਾ। ਪੈਨਸ਼ਨਰਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਮੋਹਨ ਸਿੰਘ ਨੇ ਦੱਸਿਆ ਕਿ ਬੱਝਵਾਂ ਮੈਡੀਕਲ ਭੱਤਾ 500 ਰੁਪਏ ਤੋਂ ਵਧਾ ਕੇ 2500 ਰੁਪਏ ਕੀਤਾ ਜਾਵੇ, ਪੰਜਵੇਂ ਤਨਖ਼ਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਕੈਸਲੈਸ ਮੈਡੀਕਲ ਟਰੀਟਮੈਂਟ ਲਾਗੂ ਕਰਨਾ, ਪੈਂਡਿੰਗ ਮੈਡੀਕਲ ਬਿੱਲਾਂ ਦਾ ਤੁਰੰਤ ਭੁਗਤਾਨ ਕਰਨਾ, ਸਮੂਹ ਸਿਵਲ ਸਰਜਨਾਂ ਨੂੰ ਬਿਮਾਰੀਆਂ ਦੇ ਸਰਟੀਫਿਕੇਟ ਜਾਰੀ ਕਰਨ ਦੇ ਅਧਿਕਾਰ ਦੇਣਾ, ਮੈਡੀਕਲ ਬਿੱਲਾਂ ਦੀ ਅਦਾਇਗੀ ਇਕ ਮਹੀਨੇ ਦੇ ਅੰਦਰ ਅੰਦਰ ਕਰਨਾ, ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਵੱਧ ਤੋਂ ਵੱਧ ਜੈਨਰਿਕ ਮੈਡੀਕਲ ਸਟੋਰ ਖੋਲ੍ਹਣਾ, ਦੋ ਲੱਖ ਰੁਪਏ ਤੱਕ ਮੈਡੀਕਲ ਬਿੱਲਾਂ ਦੀ ਵਿੱਤੀ ਮਨਜ਼ੂਰੀ ਤੇ ਤਸਦੀਕ ਕਰਨ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦੇਣਾ, ਡੈਂਚਰ, ਅੱਖਾਂ ਲੈਨਜ/ਐਨਕਾਂ ਅਤੇ ਹੀਅਰ-ਏਡ ਅਤੇ ਗੋਡਿਆਂ ਤੇ ਹਿੱਪ ਜੁਆਇੰਟ ਇੰਪਲਾਂਟ ਕਰਨ ਦੇ ਰੇਟ ਵਿੱਚ ਵਾਧਾ ਕਰਨਾ, ਪ੍ਰਾਈਵੇਟ ਹਸਪਤਾਲਾਂ ਵਿੱਚ ਹਰ ਬਿਮਾਰੀ ਦੇ ਇਲਾਜ ਲਈ ਮਾਹਰ ਡਾਕਟਰਾਂ ਦੀ ਸਲਾਹਕਾਰ ਫੀਸ ਘੱਟ ਤੋਂ ਘੱਟ ਨਿਰਧਾਰਿਤ ਕਰਨਾ ਅਤੇ ਜ਼ਿਲ੍ਹਾ ਅਧਿਕਾਰੀਆਂ/ਵਿਭਾਗਾਂ ਦੇ ਮੁਖੀਆਂ ਵੱਲੋਂ ਆਪਣੇ ਅਧਿਕਾਰ-ਖੇਤਰ ਵਿੱਚ ਆਉਂਦੇ ਬਿੱਲਾਂ ਦਾ ਆਪਣੇ ਪੱਧਰ ’ਤੇ ਤੁਰੰਤ ਭੁਗਤਾਨ ਕਰਨਾ ਆਦਿ ਮੰਗਾਂ ’ਤੇ ਗੌਰ ਕੀਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਐਸੋਸੀਏਸ਼ਨ ਦੇ ਚੀਫ਼ ਪੈਟਰਨ ਰਘਬੀਰ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਸਿੱਧੂ, ਜਨਰਲ ਸਕੱਤਰ ਡਾ. ਐਨਕੇ ਕਲਸੀ, ਵਧੀਕ ਜਨਰਲ ਸਕੱਤਰ ਸੁੱਚਾ ਸਿੰਘ ਕਲੌੜ ਵੀ ਹਾਜ਼ਰ ਸਨ।
(ਬਾਕਸ ਆਈਟਮ)
ਉਧਰ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੈਨਸ਼ਨਰਾਂ ਦੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਬਜ਼ੁਰਗਾਂ ਦੀਆਂ ਉਕਤ ਮੰਗਾਂ ਸਬੰਧੀ ਜਲਦੀ ਸਿਹਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਪੈਨਲ ਮੀਟਿੰਗ ਸੱਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਮੌਜੂਦਾ ਸਮੇਂ ਵਿੱਚ ਦਰਪੇਸ਼ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਨਾਲ ਸਬੰਧਤ ਮੰਗਾਂ ਜਲਦੀ ਹੱਲ ਕੀਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…