Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਸਰਕਾਰੀ ਸਕੂਲਾਂ ਦੀ ਦਾਖ਼ਲ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਮਾਪਿਆਂ ਨਾਲ ਮੀਟਿੰਗਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ: ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਅਧਿਕਾਰੀਆਂ ਨੇ ਸਰਕਾਰੀ ਸਕੂਲਾਂ ਦੀ ਦਾਖ਼ਲਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਅੱਜ ਸਹਾਇਕ ਡਾਇਰੈਕਟਰ (ਸਕੂਲ ਪ੍ਰਬੰਧ) ਸ੍ਰੀਮਤੀ ਮੋਨਿਕਾ ਨੇ ਮੁਹਾਲੀ ਦੇ ਸਰਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਵਿੱਚ ਜਾ ਕੇ ਦਾਖ਼ਲਾ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਅਤੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਬਿਲਕੁਲ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸ-ਰੂਮ ਬਣਾਏ ਜਾ ਰਹੇ ਹਨ। ਸ੍ਰੀਮਤੀ ਮੋਨਿਕਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਵਾਲੇ ਮਿਹਨਤੀ ਤੇ ਤਜਰਬੇਕਾਰ ਅਧਿਆਪਕ ਹਨ। ਅੱਠਵੀਂ ਤੱਕ ਬੱਚਿਆਂ ਨੂੰ ਦੁਪਹਿਰ ਦਾ ਭੋਜਨ ਵੀ ਸਰਕਾਰ ਵੱਲੋਂ ਮੁਫ਼ਤ ਪਰੋਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਹਿ-ਅਕਾਦਮਿਕ ਕਿਰਿਆਵਾਂ ਵਿੱਚ ਵੀ ਭਾਗ ਲੈਣ ਲਈ ਤਿਆਰ ਕੀਤਾ ਜਾਂਦਾ ਹੈ। ਜਿਸ ਨਾਲ ਵਿਦਿਆਰਥੀ ਦਾ ਮਨੋਬਲ ਵਧਦਾ ਹੈ ਅਤੇ ਉਹ ਭਵਿੱਖ ਦੀਆਂ ਚੁਣੌਤੀਆਂ ਅਤੇ ਮੁਕਾਬਲਿਆਂ ਦੀ ਪ੍ਰੀਖਿਆਵਾਂ ਵਿੱਚ ਸਫ਼ਲ ਹੋ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਗਾਜ਼ੀਪੁਰ ਵਿੱਚ ਅਧਿਆਪਕਾਂ ਅਤੇ ਸਕੂਲ ਮੁਖੀ ਨਾਲ ਦਸਵੀਂ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਤਾਜ਼ਾ ਹਦਾਇਤਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਿਪਟੀ ਡੀਈਓ ਸੰਤੋਸ਼ ਕੁਮਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ