Nabaz-e-punjab.com

ਮੈਗਾ ਰੁਜ਼ਗਾਰ ਮੇਲਾ: 23 ਕੰਪਨੀਆਂ ਵੱਲੋਂ 337 ਬੇਰੁਜ਼ਗਾਰ ਨੌਜਵਾਨਾਂ ਦੀ ਚੋਣ

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ 18 ਫਰਵਰੀ ਨੂੰ ਲਗਾਇਆ ਜਾਵੇਗਾ ਮੈਗਾ ਰੁਜ਼ਗਾਰ ਮੇਲਾ

ਜ਼ਿਲ੍ਹਾ ਪ੍ਰਸ਼ਾਸਨ ਨੇ ਰਤਨ ਗਰੁੱਪ ਆਫ਼ ਇੰਸਟੀਚਿਊਟ ਸੋਹਾਣਾ ਵਿੱਚ ਲਗਾਇਆ ਮੈਗਾ ਰੁਜ਼ਗਾਰ ਮੇਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਸਕੀਮ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਤਨ ਗਰੁੱਪ ਆਫ਼ ਇੰਸਟੀਚਿਊਸਟ ਸੋਹਾਣਾ ਵਿੱਚ ਲਗਾਏ ਗਏ ਮੈਗਾ ਰੁਜ਼ਗਾਰ ਮੇਲੇ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਅਤੇ ਵੱਖ ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਰਾਹੀਂ ਬੇਰੁਜ਼ਗਾਰ ਅਤੇ ਉੱਦਮੀਆਂ ਨੂੰ ਇੱਕ ਸਾਂਝਾ ਪਲੇਟਫਾਰਮ ਮਿਲਦਾ ਹੈ। ਜਿੱਥੇ ਕਿ ਵੱਖ ਵੱਖ ਕੰਪਨੀਆਂ ਦੇ ਨੁਮਾਇੰਦੇ ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕਰਦੇ ਹਨ। ਉਨ੍ਹਾਂ ਦੱਸਿਆ ਕਿ 18 ਫਰਵਰੀ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਮੈਗਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸਾਰੂ ਸੋਚ ਸਦਕਾ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਘਰ ਘਰ ਰੁਜ਼ਗਾਰ ਸਕੀਮ ਤਹਿਤ ਪੰਜਾਬ ਭਰ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਿਰਕਤ ਕਰਨੀ ਚਾਹੀਦੀ ਹੈ ਤਾਂ ਜੋ ਉਹ ਰੁਜ਼ਗਾਰ ਹਾਸਲ ਕਰਨ ਵਿੱਚ ਕਾਮਯਾਬ ਹੋ ਸਕਣ।
ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਰੁਜ਼ਗਾਰ ਮੇਲੇ ਵਿੱਚ ਐਕਸਿਜ਼ ਬੈਂਕ, ਪਤੰਜਲੀ , ਯੂਰਿਕਾ ਫੋਕਸ, ਐਲਆਈਸੀ ਆਫ਼ ਇੰਡੀਆ ਅਤੇ ਮਾਰੂਤੀ ਸੁਜ਼ੂਕੀ ਵਰਗੀਆਂ 23 ਵੱਡੀਆਂ ਕੰਪਨੀਆਂ ਪੁੱਜੀਆਂ ਸਨ। ਜਿਨ੍ਹਾਂ ਵੱਲੋਂ 337 ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ ਹੈ। ਇਸ ਮੌਕੇ ਡਿਪਟੀ ਸੀਈਓ ਮਨਜੇਸ਼ ਕੁਮਾਰ, ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਸਮੇਤ ਹੋਰ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…