Share on Facebook Share on Twitter Share on Google+ Share on Pinterest Share on Linkedin ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋ ਰਹੇ ਹਨ ਮੈਗਾ ਰੁਜ਼ਗਾਰ ਮੇਲੇ: ਡੀਸੀ ਜ਼ਿਲ੍ਹਾ ਮੁਹਾਲੀ ਵਿੱਚ ਲਗਾਏ 5 ਮੈਗਾ ਰੁਜ਼ਗਾਰ ਮੇਲਿਆਂ ਵਿੱਚ 2952 ਨੌਜਵਾਨਾਂ ਦੀ ਨੌਕਰੀ ਤੇ ਸਵੈ ਰੁਜ਼ਾਗਾਰ ਲਈ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ: ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਫ਼ਲਤਾ ਨਾਲ ਲਾਗੂ ਕਰਦੇ ਹੋਏ ਆਯੋਜਿਤ ਕੀਤੇ ਗਏ 5 ਮੈਗਾ ਰੁਜ਼ਗਾਰ ਮੇਲਿਆਂ ਦੌਰਾਨ 2592 ਬਿਨੈਕਾਰਾਂ ਦੀ ਪ੍ਰਾਈਵੇਟ ਕੰਪਨੀਆਂ ਵੱਲੋਂ ਨੌਕਰੀਆਂ ਲਈ ਚੋਣ ਕੀਤੀ ਗਈ ਅਤੇ 360 ਨੌਜਵਾਨਾਂ ਨੂੰ ਸਵੈ ਰੁਜ਼ਗਾਰ ਲਈ ਲੀਡ ਬੈਂਕ ਵੱਲੋਂ ਲੋਨ ਮੁਹੱਈਆ ਕਰਵਾਇਆ ਗਿਆ, ਜੋ ਕਿ ਹੁਨਰਮੰਦ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਮੁਹਿੰਮ ਵਿੱਚ ਇੱਕ ਅਹਿਮ ਪ੍ਰਾਪਤੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਆਯੋਜਿਤ ਕੀਤੇ ਗਏ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵੱਲੋਂ ਸਰਕਾਰੀ ਕਾਲਜ ਡੇਰਾਬੱਸੀ ਵਿਖੇ 412, ਰਤਨ ਗਰੁੱਪ ਆਫ ਇੰਸਟੀਚਿਊਟਸ ਸੋਹਾਣਾ ਵਿਖੇ 337, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਐਸ. ਏ. ਐਸ. ਨਗਰ ਵਿਖੇ 1228 ਅਤੇ ਸੰਤ ਵਿਵੇਕਾਨੰਦ ਇੰਸਟੀਚਿਊਟ ਬਨੂੰੜ ਵਿਖੇ 615 ਬਿਨੈਕਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਚੁਣਿਆ ਗਿਆ ਅਤੇ ਇਸ ਤੋਂ ਇਲਾਵਾ 360 ਬਿਨੈਕਾਰਾਂ ਨੂੰ ਲੀਡ ਬੈਂਕ ਵੱਲੋਂ ਸਵੈ ਰੋਜ਼ਗਾਰ ਲਈ ਲੋਨ ਮੁਹੱਈਆ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆ ਵਿੱਚ ਮਾਰੂਤੀ ਸੁਜ਼ੂਕੀ, ਯੁਰੇਕਾ ਫੋਰਬਜ਼, ਸਵਰਾਜ ਇੰਜਣ, ਆਈ. ਸੀ. ਆਈ. ਸੀ. ਆਈ. ਬੈਂਕ ਵਰਗੀਆਂ ਵੱਡੀਆਂ ਕੰਪਨੀਆਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੁੱਜੀਆਂ ਸਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਤੇ ਦੂਰਦਰਸ਼ੀ ਅਗਵਾਈ ਵਿੱਚ ਚਲਾਈ ਜਾ ਰਹੀ ‘ਘਰ-ਘਰ ਰੁਜ਼ਗਾਰ’ ਮੁਹਿੰਮ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂ ਜੋ ਇਸ ਸਕੀਮ ਤਹਿਤ ਹਜ਼ਾਰਾਂ ਨੌਜਵਾਨਾਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚ ਰੁਜ਼ਗਾਰ ਮਿਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਰੁਜ਼ਗਾਰ ਮੇਲੇ ਨੌਜਵਾਨਾਂ ਨੂੰ ਨੌਕਰੀ ਦਿਵਾ ਕੇ ਆਤਮ ਨਿਰਭਰ ਬਣਾਉਣ ਦਾ ਵਧਾਈ ਸਾਧਨ ਸਿੱਧ ਹੋ ਰਹੇ ਹਨ। ਇਹ ਰੁਜ਼ਗਾਰ ਮੇਲੇ ਬੇਰੋਜ਼ਗਾਰ ਨੌਜਨਾਵਾਂ ਅਤੇ ਉਦਯੋਗਪਤੀਆਂ ਵਿਚਾਲੇ ਵਿੱਚ ਇਕ ਕੜੀ ਦੀ ਤਰ੍ਹਾਂ ਕੰਮ ਕਰ ਰਹੇ ਹਨ। ਜਿਥੇ ਇਨ੍ਹਾਂ ਰਾਹੀਂ ਉਦਯੋਗਪਤੀ ਆਪਣੇ ਕੰਮ ਲਈ ਕਾਬਲ ਨੌਜਵਾਨਾਂ ਦੀ ਚੋਣ ਕਰ ਸਕਦੇ ਹਨ ਉਥੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੀ ਆਪਣੀ ਪਸੰਦੀਦਾ ਕੰਪਨੀ ਵਿੱਚ ਕੰਮ ਕਰਨ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਭਵਿੱਖ ਵਿੱਚ ਲੱਗਣ ਵਾਲੇ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਦਿਆਂ ਕਿਹਾ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਪੋਰਟਲ ’ਤੇ ਬਿਨੈਕਾਰ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦੌਰਾਨ ਉਹ ਵੀ ਹਿੱਸਾ ਲੈ ਸਕਣ ਅਤੇ ਨਾਮੀ ਕੰਪਨੀਆਂ ਵਿੱਚ ਰੋਜ਼ਗਾਰ ਹਾਸਲ ਕਰ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ