Nabaz-e-punjab.com

ਜ਼ਿਲ੍ਹਾ ਰੁਜ਼ਗਾਰ ਤੇ ਉੱਦਮ ਬਿਊਰੋ ਵੱਲੋਂ ਮੈਗਾ ਸਵੈ ਰੁਜ਼ਗਾਰ ਕਮ ਲੋਨ ਮੇਲਾ 7 ਫਰਵਰੀ ਨੂੰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ 7 ਫਰਵਰੀ ਨੂੰ ਲੱਗੇਗਾ ਮੈਗਾ ਸਵੈ ਰੁਜ਼ਗਾਰ-ਕਮ-ਲੋਨ ਮੇਲਾ

ਮੈਗਾ ਸਵੈ ਰੁਜ਼ਗਾਰ-ਕਮ-ਲੋਨ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ (ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ) ਵੱਲੋਂ ਇਕ ਮੈਗਾ ਸਵੈ ਰੁਜ਼ਗਾਰ-ਕਮ-ਲੋਨ ਮੇਲਾ 7 ਫਰਵਰੀ ਨੂੰ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਗਾਇਆ ਜਾਵੇਗਾ। ਇਸ ਸਬੰਧੀ ਅੱਜ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੈਗਾ ਸਵੈ ਰੁਜ਼ਗਾਰ-ਕਮ-ਲੋਨ ਮੇਲੇ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਆਪਣੀ ਕਿਸਮ ਦੀ ਇੱਕ ਵਿਲੱਖਣ ਪਹਿਲਕਦਮੀ ਹੈ ਜੋ ਅੌਰਤਾਂ ਦੇ ਸਵੈ ਸਹਾਇਤਾ ਗਰੁੱਪਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਨਰ ਵਿਕਾਸ ਦੇ ਪਹਿਲੂ ’ਤੇ ਧਿਆਨ ਕੇਂਦਰਿਤ ਕਰੇਗੀ। ਜਿਨ੍ਹਾਂ ਵੱਲੋਂ ਬਣਾਏ ਉਤਪਾਦਾਂ ਨੂੰ ਪਹਿਲ ਦੇ ਆਧਾਰ ’ਤੇ ਦਰਸਾਇਆ ਜਾਵੇਗਾ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਰਲ ਅਤੇ ਆਸਾਨ ਕਿਸ਼ਤਾਂ ’ਤੇ ਕਰਜ਼ਾ ਦੇਣ ਵਰਗੀਆਂ ਵੱਖ-ਵੱਖ ਪਹਿਲਕਦਮੀਆਂ ’ਤੇ ਚਾਨਣਾ ਪਾਇਆ ਜਾਵੇਗਾ।
ਇਸ ਮੈਗਾ ਸਵੈ ਰੁਜ਼ਗਾਰ-ਕਮ-ਲੋਨ ਮੇਲੇ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ), ਡੇਅਰੀ ਵਿਕਾਸ ਵਿਭਾਗ, ਖੇਤੀਬਾੜੀ, ਮੱਛੀ ਪਾਲਣ, ਬੈਂਕ ਅਤੇ ਸਮਾਜਿਕ ਸੁਰੱਖਿਆ ਵਿਭਾਗ ਹਿੱਸਾ ਲੈਣਗੇ। ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਹੁਣ ਤੱਕ ਮੁਹਾਲੀ ਵਿੱਚ 5 ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚ ਕਰੀਬ 22 ਹਜ਼ਾਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਅਤੇ ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ। ਮੀਟਿੰਗ ਵਿੱਚ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀਮਤੀ ਪੂਜਾ ਗਰੇਵਾਲ ਅਤੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…