Share on Facebook Share on Twitter Share on Google+ Share on Pinterest Share on Linkedin ਮੈਗਾ ਸਵੈ ਰੁਜ਼ਗਾਰ ਤੇ ਲੋਨ ਮੇਲਾ: ਮੌਜੂਦਾ ਸਮੇਂ ਵਿੱਚ ਸਟਾਰਟ ਅਪ ਨੂੰ ਤਰਜੀਹ ਦੇਣ ਨੌਜਵਾਨ: ਗਿਰੀਸ਼ ਦਿਆਲਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਰੁਜ਼ਗਾਰ ਤੇ ਉੱਦਮ ਵਿਭਾਗ ਵੱਲੋਂ ਪ੍ਰੋਗਰਾਮ ਆਯੋਜਿਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ: ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਵਿਭਾਗ (ਡੀਬੀਈਈ) ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੈਗਾ ਸਵੈ ਰੋਜ਼ਗਾਰ ਕਮ ਲੋਨ ਮੇਲਾ ਆਯੋਜਿਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਮੌਜੂਦਾ ਸਮੇਂ ਦੌਰਾਨ ਨੌਜਵਾਨਾਂ ਨੂੰ ਆਪਣੇ ਕੰਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਵਿਭਾਗ ਇਸ ਸਬੰਧ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਪਣੀ ਤਰ੍ਹਾਂ ਦੀ ਇਹ ਇਕ ਵਿਲੱਖਣ ਸ਼ੁਰੂਆਤ ਹੈ, ਜਿਸ ਤਹਿਤ ਹੁਨਰ ਵਿਕਾਸ ਦੇ ਪਹਿਲੂ ’ਤੇ ਧਿਆਨ ਕੇਂਦਰਿਤ ਕਰਦੇ ਹੋਏ ਮਹਿਲਾ ਸਵੈ ਸਹਾਇਤਾ ਸਮੂਹਾਂ ਦੇ ਵਿਕਾਸ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਪਹਿਲਕਦਮੀਆਂ ਵੀ ਕੀਤੀਆਂ ਗਈਆਂ ਅਤੇ ਪੰਜਾਬ ਸਰਕਾਰ ਵਲੋਂ ਰਾਜ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਆਸਾਨ ਸ਼ਰਤਾਂ ’ਤੇ ਲੋਨ ਦੇਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ), ਡੇਅਰੀ ਵਿਕਾਸ ਵਿਭਾਗ, ਖੇਤੀਬਾੜੀ, ਮੱਛੀ ਪਾਲਣ, ਬੈਂਕਾਂ ਅਤੇ ਸਮਾਜਿਕ ਸੁਰੱਖਿਆ ਵਿਭਾਗ ਅਤੇ ਬਾਗਬਾਨੀ ਵਿਭਾਗ ਨੇ ਸਟਾਲ ਲਗਾ ਕੇ ਮੈਗਾ ਸਮਾਗਮ ਵਿੱਚ ਹਿੱਸਾ ਲਿਆ। ਪ੍ਰਸਿੱਧ ਗਾਇਕ ਅਤੇ ਅਭਿਨੇਤਰੀ ਸਤਵਿੰਦਰ ਬਿੱਟੀ ਨੇ ਇਸ ਮੌਕੇ ਇੱਕ ਬੇਮਿਸਾਲ ਪੇਸ਼ਕਾਰੀ ਵੀ ਦਿੱਤੀ। ਇਸ ਦੌਰਾਨ ਅਦਾਕਾਰਾ ਅਤੇ ਐਂਕਰ ਸਤਿੰਦਰ ਸੱਤੀ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ, ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਐਸਡੀਐਮ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਅਤੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਵੀ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ