ਨੈਸ਼ਨਲ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕਰੇਗੀ ‘ਮਹਿਰੀਨ ਕੌਰ ਬੈਦਵਾਨ’

ਪਿੰਡ ਸੋਹਾਣਾ ਦੀ ਜੰਮਪਲ ‘ਮਹਿਰੀਨ ਕੌਰ ਬੈਦਵਾਨ’ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਦੀ ਜੰਮਪਲ ਅਤੇ ਵਾਈਪੀਐਸ ਸਕੂਲ ਦੀ ਤੀਜੀ ਜਮਾਤ ਦੀ ਵਿਦਿਆਰਥਣ ਸਕੇਟਿੰਗ ਖਿਡਾਰਨ ਮਹਿਰੀਨ ਕੌਰ ਬੈਦਵਾਨ ਇਨਲਾਈਨ ਸਕੇਟਿੰਗ ਦੀ ਖੇਡ ਵਿੱਚ ਛੋਟੀ ਉਮਰੇ ਹੀ ਜਿੱਥੇ ਵੱਡੀਆਂ ਮੱਲ੍ਹਾਂ ਮਾਰ ਚੁੱਕੀ ਹੈ, ਉੱਥੇ ਹੀ ਹੁਣ ਉਹ ਹੁਣ ਅਪਰੈਲ ਦੇ ਪਹਿਲੇ ਹਫ਼ਤੇ ਹੋਣ ਜਾ ਰਹੀ ਨੈਸ਼ਨਲ ਸਕੇਟਿੰਗ ਚੈਂਪੀਅਨ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕਰਨ ਜਾ ਰਹੀ ਹੈ।
ਪਿੰਡ ਸੋਹਾਣਾ ਦੇ ਵਸਨੀਕ ਜਥੇਦਾਰ ਮਾਨ ਸਿੰਘ ਸੋਹਾਣਾ ਦੀ ਪੋਤਰੀ ਅਤੇ ਸੀਨੀਅਰ ਐਡਵੋਕੇਟ ਗਗਨਦੀਪ ਸਿੰਘ ਦੀ ਬੇਟੀ ਮਹਿਰੀਨ ਕੌਰ ਬੈਦਵਾਨ ਨੂੰ ਅੱਜ ਲੇਬਰਫੈੱਡ ਪੰਜਾਬ ਦੇ ਸਾਬਕਾ ਐਮਡੀ ਪਰਵਿੰਦਰ ਸਿੰਘ ਬੈਦਵਾਨ ਸੋਹਾਣਾ ਅਤੇ ਇਲਾਕੇ ਦੇ ਹੋਰਨਾਂ ਪ੍ਰਮੁੱਖ ਆਗੂਆਂ ਨੇ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਜੀਵਨ ਵਿੱਚ ਹੋਰ ਅੱਗੇ ਵਧਣ ਅਤੇ ਬੁਲੰਦੀਆਂ ਨੂੰ ਛੂਹਣ ਦੀ ਕਾਮਨਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਐਮਡੀ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮਹਿਰੀਨ ਨੇ ਛੋਟੀ ਉਮਰ ਵਿੱਚ ਵੱਡੀਆਂ ਮੱਲ੍ਹਾਂ ਮਾਰ ਕੇ ਪੂਰੇ ਵਿਸ਼ਵ ਵਿੱਚ ਪਿੰਡ ਸੋਹਾਣਾ ਦਾ ਨਾਂ ਰੌਸ਼ਨ ਕੀਤਾ ਹੈ।
ਮਹਿਰੀਨ ਦੇ ਪਿਤਾ ਐਡਵੋਕੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਬੇਟੀ ਸਾਲ 2018 ਵਿੱਚ ਵਿਸ਼ਾਖਾਪਟਨਮ ਵਿਖੇ ਹੋਈ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਖੇਡ ਚੁੱਕੀ ਹੈ, ਇਸੇ ਸਾਲ ਜਨਵਰੀ ਮਹੀਨੇ ਵਿੱਚ ਹੋਈ ਜ਼ਿਲ੍ਹਾ ਚੈਂਪੀਅਨਸ਼ਿਪ ਵਿੱਚ ਤਿੰਨ ਗੋਲਡ ਮੈਡਲ ਜਿੱਤ ਚੁੱਕੀ ਹੈ। ਪਟਿਆਲਾ ਵਿਖੇ ਹੋਈ 32ਵੀਂ ਪੰਜਾਬ ਰੋਲਰ ਇਨਲਾਈਨ ਸਕੇਟਿੰਗ ਵਿੱਚ ਮਹਿਰੀਨ ਦੋ ਗੋਲਡ ਮੈਡਲ ਜਿੱਤ ਚੁੱਕੀ ਹੈ। ਹੁਣ ਉਹ ਅਪਰੈਲ ਮਹੀਨੇ ਦੇ ਪਹਿਲੇ ਹਫ਼ਤੇ ਹੋਣ ਵਾਲੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕਰੇਗੀ।
ਇਸ ਮੌਕੇ ਆਜ਼ਾਦ ਗਰੁੱਪ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਦਵਿੰਦਰ ਸਿੰਘ, ਬਲਾਕ ਸਮਿਤੀ ਦੀ ਸਾਬਕਾ ਮੈਂਬਰ ਬੀਬੀ ਬਲਵੀਰ ਕੌਰ ਸੋਹਾਣਾ, ਡਾ. ਰਣਜੀਤ ਕੌਰ, ਕਰਮਜੀਤ ਸਿੰਘ ਮੌਲੀ ਬੈਦਵਾਨ, ਅਮਨ ਪੂਨੀਆਂ, ਰੋਹਿਤ ਸ਼ਰਮਾ ਵੀ ਹਾਜ਼ਰ ਸਨ। ਇਨ੍ਹਾਂ ਨੇ ਵੀ ਮਹਿਰੀਨ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

Load More Related Articles
Load More By Nabaz-e-Punjab
Load More In Campaign

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …