Share on Facebook Share on Twitter Share on Google+ Share on Pinterest Share on Linkedin ਰਾਸ਼ਟਰਪਤੀ ਦੀ ਚੋਣ ਲਈ ਮੀਰਾ ਕੁਮਾਰ ਦੀ ਉਮੀਦਵਾਰ ਦਾ ਫੈਸਲਾ ਦੇਰੀ ਨਾਲ ਹੋਇਆ: ਕੈਪਟਨ ਅਮਰਿੰਦਰ ਸਿੰਘ ਆਪ ਪਾਰਟੀ ਦੇ ਵਿਧਾਇਕ ਹਾਲੇ ਨਵੇਂ ਹਨ ਤੇ ਉਨ੍ਹਾਂ ਨੂੰ ਸੰਸਦੀ ਪ੍ਰਣਾਲੀ ਬਾਰੇ ਅਜੇ ਕਾਫੀ ਕੁੱਝ ਸਿੱਖਣ ਦੀ ਲੋੜ ਹੈ: ਮੁੱਖ ਮੰਤਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਨਵੀਂ ਦਿੱਲੀ, 7 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਨਾਲ ਸਹਿਮਤੀ ਪ੍ਰਗਟਾਈ ਕਿ ਰਾਸ਼ਟਰਪਤੀ ਦੀ ਚੋਣ ਲਈ ਮੀਰਾ ਕੁਮਾਰ ਦੀ ਉਮੀਦਵਾਰ ਵਜੋਂ ਚੋਣ ਦਾ ਐਲਾਨ ਦੇਰੀ ਨਾਲ ਹੋਇਆ ਅਤੇ ਕਿਹਾ ਕਿ ਬਿਹਤਰ ਹੋਣਾ ਸੀ ਜੇਕਰ ਉਨ੍ਹਾਂ ਦੇ ਨਾਮ ਦਾ ਐਲਾਨ ਪਹਿਲਾਂ ਹੋ ਜਾਂਦਾ। ਵਿਧਾਨ ਸਭਾ ਵਿੱਚ ਕਾਂਗਰਸ ਤੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਵਿਚਾਲੇ ਖਟਾਸ ਦੇ ਰਿਸ਼ਤਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਪ ਵਿਧਾਇਕ ਹਾਲੇ ਨਵੇਂ ਹਨ ਅਤੇ ਉਨ੍ਹਾਂ ਨੂੰ ਸੰਸਦੀ ਪ੍ਰਣਾਲੀ ਬਾਰੇ ਸਿੱਖਣ ਦੀ ਲੋੜ ਹੈ। ਇਸ ਬਾਰੇ ਸਿੱਖਣ ਨੂੰ ਹਾਲੇ ਉਨ੍ਹਾਂ ਨੂੰ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਸਪੀਕਰ ਕੋਲ ਅਪੀਲ ਵੀ ਕੀਤੀ ਹੈ ਕਿ ਉਨ੍ਹਾਂ ਲਈ ਵਿਸ਼ੇਸ਼ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਆਪ ਦੇ ਹੱੁਲੜਬਾਜ਼ੀ ਦੇ ਰਵੱਈਏ ਨੂੰ ਸਪੀਕਰ ਨੇ ਬਹੁਤ ਸੰਜਮ ਨਾਲ ਬਰਦਾਸ਼ਤ ਕੀਤਾ ਪਰ ਉਹ ਉਨ੍ਹਾਂ ਦੀਆਂ ਅਰਥਹੀਣ ਬਹਿਸਾਂ ਨੂੰ ਹੋਰ ਨਹੀਂ ਦੇਖ ਸਕਦੇ ਸਨ। ਉਨ੍ਹਾਂ ਕਿਹਾ ਕਿ ਕੋਈ ਵੇਲਾ ਸੀ ਜਦੋਂ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਮੈਂਬਰ ਸ੍ਰੀ ਅਟਲ ਬਿਹਾਰੀ ਵਾਜਪਾਈ ਨੂੰ ਪਾਰਲੀਮੈਂਟ ਵਿੱਚ ਸੁਣਨ ਲਈ ਆਉਂਦੇ ਸਨ ਪਰ ਹੁਣ ਵੱਧ ਗਿਣਤੀ ਵਾਲੇ ਮੈਂਬਰ ਘੱਟ ਗਿਣਤੀ ਵਾਲੇ ਮੈਂਬਰਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਨਹੀਂ ਦਿੰਦੇ। ਉਨ੍ਹਾਂ ਨੇ ਅਜਿਹੀਆਂ ਸੰਸਥਾਵਾਂ ਦੇ ਵੱਕਾਰ ਨੂੰ ਢਾਹ ਲਾਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਇਹ ਯਕੀਨ ਕੀਤਾ ਜਾ ਰਿਹਾ ਸੀ ਕਿ ਆਪ ਪੰਜਾਬ ਵਿੱਚ ਵੱਡੀ ਚੁਣੌਤੀ ਪੇਸ਼ ਕਰੇਗੀ ਪਰ ਅਸਲੀਅਤ ਇਹ ਸੀ ਕਿ ਪੰਜਾਬੀਆਂ ਨੇ ਆਪਣੀ ਸੂਝ-ਬੂਝ ਨਾਲ ਇਹ ਫੈਸਲਾ ਕਰ ਲਿਆ ਸੀ ਕਿ ਦਿੱਲੀ ਵਿੱਚ ਗੜਬੜੀ ਕਰਨ ਵਾਲੀ ਆਪ ਨੂੰ ਆਪਣੇ ਸੂਬੇ ਵਿੱਚ ਅਜਿਹਾ ਕਰਨ ਦਾ ਮੌਕਾ ਨਹੀ ਦੇਣਗੇ। ਉਨ੍ਹਾਂ ਕਿਹਾ ਕਿ ਆਪ ਨੇ ਸਿਰਫ ਦੱਖਣੀ ਮਾਲਵਾ ਵਿੱਚ ਸੀਟਾਂ ਜਿੱਤੀਆਂ ਜਿੱਥੋਂ ਦਾ ਨਕਲਸਵਾਦ ਦਾ ਇਤਿਹਾਸ ਰਿਹਾ ਹੈ। ਰਾਣਾ ਗੁਰਜੀਤ ਸਿੰਘ ਬਾਰੇ ਮਾਮਲੇ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਮੀਡੀਆ ਟਰਾਇਲ ਅਤੇ ਵਿਰੋਧੀ ਪਾਰਟੀਆਂ ਦੇ ਦਬਾਅ ਨੂੰ ਨਹੀਂ ਝੱਲੇਗੀ ਅਤੇ ਤਿੰਨ ਕਮੇਟੀਆਂ ਦੀ ਰਿਪੋਰਟ ਦਾ ਇੰਤਜ਼ਾਰ ਕਰੇਗੀ ਜੋ ਇਸ ਮਾਮਲੇ ਵਿੱਚ ਜਾਂਚ ਕਰ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਉਹ ਦੋਸ਼ੀ ਪਾਇਆ ਗਿਆ ਤਾਂ ਉਹ ਮੰਤਰੀ ਨਹੀਂ ਰਹੇਗਾ ਪਰ ਇਹ ਉਸ ਨਾਲ ਬੇਇਨਸਾਫ ਹੋਵੇਗਾ ਜੇਕਰ ਬਿਨਾਂ ਕਿਸੇ ਨਿਰਪੱਖ ਜਾਂਚ ਕੀਤੇ ਤੋਂ ਉਸ ਨੂੰ ਸਜ਼ਾ ਦਿੱਤੀ ਜਾਵੇ ਅਤੇ ਨਿਆਂਪਾਲਿਕਾ ਵਿੱਚ ਸਾਨੂੰ ਭਰੋਸਾ ਰੱਖਣਾ ਚਾਹੀਦਾ ਹੈ। ਜੰਮੂ ਕਸ਼ਮੀਰ ਵਿਚ ਮਾਨਵੀ ਢਾਲ ਬਣਾਏ ਜਾਣ ਦੇ ਸਬੰਧੀ ਉਮਰ ਅਬਦੁੱਲਾ ਦੇ ਟਵੀਟ ’ਤੇ ਪ੍ਰਤੀਕਿਰਿਆ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਸ ਨੌਜਵਾਨ ਅਫਸਰ ਨੇ ਇਹ ਵਿਲੱਖਣ ਪਹਿਲਕਦਮੀ ਕੀਤੀ ਹੈ ਉਸ ਕੋਲ ਹੋਰ ਕੋਈ ਚਾਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇ ਉਹ ਗੋਲੀ ਚਲਾਉਂਦਾ ਤਾਂ ਉਸ ਦੇ ਨਤੀਜੇ ਵਜੋਂ ਬਹੁਤ ਸਾਰੇ ਲੋਕ ਮਾਰੇ ਜਾਣੇ ਸਨ। ਇਸ ਅਧਿਕਾਰੀ ਵੱਲੋਂ ਚੁੱਕੇ ਗਏ ਕਦਮਾਂ ਦੇ ਸਬੰਧਾਂ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਵੱਲੋਂ ਕੀਤੀ ਗਈ ਕਾਰਵਾਈ ਇਸ ਕਰਕੇ ਵੀ ਖਾਸਤੌਰ ’ਤੇ ਨੋਟ ਕੀਤੀ ਜਾਣ ਵਾਲੀ ਹੈ ਕਿਉਂਕਿ ਉਸ ਨੇ ਐਨ.ਡੀ.ਏ. ਪਾਸ ਨਹੀਂ ਕੀਤਾ ਸੀ ਪਰ ਉਸ ਨੇ ਫਿਰ ਵੀ ਅਜਿਹੀ ਵੱਡੀ ਪਹਿਲਕਦਮੀ ਕੀਤੀ ਹੈ। ਇਸ਼ਤਿਹਾਰਬਾਜ਼ੀ ਅਤੇ ਹੋਰ ਪ੍ਰਚਾਰ ਸਮੱਗਰੀ ਵਿਚ ਫੌਜੀਆਂ ਦੀ ਵਰਤੋਂ ਕਰਨ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੌਜੀਆਂ ਦਾ ਉਚ ਮਨੋਬਲ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ ਖਾਸ ਕਰਕੇ ਦੇਸ਼ ਦੇ ਉੱਤਰੀ, ਪੂਰਬੀ ਅਤੇ ਪੱਛਮੀ ਸਰਹੱਦੀ ਇਲਾਕਿਆਂ ਵਿਚ ਪੈਦਾ ਹੋਇਆਂ ਸਥਿਤੀਆਂ ਦੇ ਸਬੰਧ ਵਿਚ ਇਹ ਬਹੁਤ ਜ਼ਰੂਰੀ ਹੈ। ਨਸ਼ਿਆਂ ਦੇ ਨੈਟਵਰਕ ਦਾ ਲੱਕ ਤੋੜੇ ਜਾਣ ’ਚ ਵਿਸ਼ੇਸ਼ ਟਾਸਕ ਫੋਰਸ ਅਤੇ ਹੋਰਨਾਂ ਏਜੰਸੀਆਂ ਦੀ ਸਫਲਤਾ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਅੱਖਾਂ ਹੁਣ ਵੱਡੀਆਂ ਮੱਛੀਆਂ ’ਤੇ ਲੱਗੀਆਂ ਹੋਇਆਂ ਹਨ। ਉਨ੍ਹਾਂ ਨੇ ਅਫਸੋਸ ਪ੍ਰਗਟ ਕੀਤਾ ਕਿ ਰਾਸ਼ਟਰੀ ਡਰੱਗ ਨੀਤੀ ਦੀ ਘਾਟ ਕਾਰਨ ਸੂਬੇ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਰਿਹਾ ਹੈ ਅਤੇ ਇਸ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਤਸਕਰੀ ਨਾਲ ਨਿਪਟਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ ਜੋ ਕਿ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਾਂ ਵਿਚਕਾਰ ਲਗਾਤਾਰ ਗੰਢਤੱੁਪ ਦੇ ਨਤੀਜੇ ਵਜੋਂ ਵੱਡੀ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਤਤਕਾਲੀ ਗ੍ਰਹਿ ਮੰਤਰੀ ਐਲ.ਕੇ. ਅਡਵਾਨੀ ਨੇ ਉਨ੍ਹਾਂ ਦੇ ਇਸ ਸਮੱਸਿਆ ਨਾਲ ਨਿਪਟਣ ਲਈ ਬੀ.ਐਸ.ਐਫ. ਬਟਾਲੀਅਨਾਂ ਦੇ ਜਲਦੀ-ਜਲਦੀ ਤਬਾਦਲੇ ਦੇ ਸੁਝਾਅ ਨੂੰ ਇਸ ਕਾਰਜ ਵਿਚ ਜ਼ਿਆਦਾ ਖਰਚਾ ਹੋਣ ਦੇ ਮੱਦੇਨਜ਼ਰ ਰੱਦ ਕਰ ਦਿੱਤਾ ਸੀ। ਅੌਰਤਾਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੜਕੀਆਂ ਲਈ ਜਿੰਮ ਬਣਾਉਣ ਦੀ ਮੰਗ ਪ੍ਰਾਪਤ ਹੋਈ ਹੈ ਅਤੇ ਉਹ ਇਨ੍ਹਾਂ ਮੰਗਾਂ ਨੂੰ ਛੇਤੀ ਪੂਰਾ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵਿਚ ਪੁਲਿਸ ਪ੍ਰਤੀ ਵਿਸ਼ਵਾਸ ਬਹਾਲ ਕਰਨ ਲਈ ਹਲਕਾ ਪ੍ਰਣਾਲੀ ਨੂੰ ਖਤਮ ਕਰਨਾ ਜ਼ਰੂਰੀ ਸੀ। ਪੰਜਾਬ ਦੇ ਸ਼ਹਿਰੀ ਇਲਾਕਿਆਂ ਦੇ ਮੁਹਾਂਦਰੇ ਨੂੰ ਬਦਲਣ ਸਬੰਧੀ ਚੁੱਕੇ ਜਾ ਰਹੇ ਕਦਮਾਂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਭ ਤੋਂ ਵੱਡੀ ਸਮੱਸਿਆ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੀ ਹੈ ਅਤੇ ਇਸ ਸੈਕਟਰ ਵਿਚ ਜਪਾਨ ਦੀ ਪ੍ਰਮੁੱਖ ਕੰਪਨੀ ਮਿਤਸੂਬਿਸ਼ੀ ਨੇ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੰਮ੍ਰਿਤਸਰ ਅਤੇ ਲੁਧਿਆਣਾ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਲਈ ਸਰੋਤਾਂ ਦਾ ਪਤਾ ਲਗਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਇੱਛਾ ਰੱਖਦੇ ਰਹੇ ਹਨ ਅਤੇ ਉਨ੍ਹਾਂ ਨੇ ਸੂਬਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਬਾਰੇ ਕਾਂਗਰਸ ਦੇ ਪ੍ਰਧਾਨ ਨੂੰ ਦੱਸ ਦਿੱਤਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ