ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਪ੍ਰਾਪਰਟੀ ਟੈਕਸ ਬਰਾਂਚ ਦਾ ਕੀਤਾ ਦੌਰਾ

10 ਫੀਸਦੀ ਛੋਟ ਨਾਲ ਨਗਰ ਨਿਗਮ ਵੱਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਸਹੂਲਤ ਦਾ ਜਾਇਜ਼ਾ ਲਿਆ

ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ:
ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਮੈਂਬਰ ਤੇ ਸੀਨੀਅਰ ‘ਆਪ’ ਆਗੂ ਵਿਨੀਤ ਵਰਮਾ ਨੇ ਅੱਜ ਮੁਹਾਲੀ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬਰਾਂਚ ਦਾ ਦੌਰਾ ਕਰਕੇ ਟੈਕਸ ਵਸੂਲੀ ਕੰਮ ਦਾ ਜਾਇਜ਼ਾ ਲਿਆ ਅਤੇ 30 ਸਤੰਬਰ ਤੱਕ ਸ਼ਹਿਰ ਵਾਸੀਆਂ ਨੂੰ 10 ਫੀਸਦੀ ਛੋਟ ਨਾਲ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਲਈ ਜਾ ਰਹੀਆਂ ਸਹੂਲਤਾਂ ਦਾ ਆਖ਼ਰੀ ਘੰਟੇ ਤੱਕ ਲਾਭ ਦਿੱਤਾ ਜਾਵੇ ਤਾਂ ਜੋ ਵਪਾਰੀਆਂ ਨੂੰ ਟੈਕਸ ਜਮਾਂ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਮੌਕੇ ’ਤੇ ਹੱਲ ਕੀਤਾ ਜਾ ਸਕੇ।
ਸ੍ਰੀ ਵਰਮਾ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਨਾਗਰਿਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਛੋਟ ਮਿਲਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਨੂੰ ਵਪਾਰੀ ਵਰਗ ਵੱਲੋਂ ਪ੍ਰਾਪਰਟੀ ਟੈਕਸ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਮੁਸ਼ਕਲਾਂ ਦੇ ਹੱਲ ਲਈ ਉਨ੍ਹਾਂ ਨੇ ਨਗਰ ਨਿਗਮ ਦਫ਼ਤਰ ਦੀ ਪ੍ਰਾਪਰਟੀ ਟੈਕਸ ਸ਼ਾਖਾ ਦਾ ਦੌਰਾ ਕੀਤਾ ਹੈ। ਨਿਗਮ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਬਜ਼ੁਰਗ ਜਾਂ ਵਿਧਵਾ ਅੌਰਤਾਂ ਜੋ ਨਿਗਮ ਦਫ਼ਤਰ ਨਹੀਂ ਆ ਸਕਦੇ ਹਨ, ਉਨ੍ਹਾਂ ਨੂੰ ਆਨਲਾਈਨ ਭੁਗਤਾਨ ਦੀ ਸਹੂਲਤ ਅਤੇ ਘਰੋਂ ਹੀ ਅਦਾਇਗੀ ਦੀ ਸਹੂਲਤ ਦਿੱਤੀ ਗਈ ਹੈ।
ਇਸ ਮੌਕੇ ਨਗਰ ਨਿਗਮ (ਪ੍ਰਾਪਰਟੀ ਟੈਕਸ ਵਿਭਾਗ) ਦੇ ਸੁਪਰਡੈਂਟ ਅਵਤਾਰ ਕਲਸੀਆਂ ਨੇ ਕਮਿਸ਼ਨ ਦੇ ਮੈਂਬਰ ਨੂੰ ਭਰੋਸਾ ਦਿੱਤਾ ਕਿ ਉਹ ਨਾਗਰਿਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣਗੇ, ਜੋ ਰਿਹਾਇਸ਼ੀ/ਵਪਾਰਕ/ਉਦਯੋਗਿਕ ਜਾਇਦਾਦ ਦਾ ਟੈਕਸ ਦਫ਼ਤਰ ਵਿੱਚ ਜਮਾਂ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਿਗਮ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਨਿੱਚਰਵਾਰ ਅਤੇ ਐਤਵਾਰ ਨੂੰ ਵੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪ੍ਰਾਪਰਟੀ ਟੈਕਸ ਦਾ ਭੁਗਤਾਨ ਪ੍ਰਾਪਤ ਕਰਨ ਵਿੱਚ ਨਾਗਰਿਕਾਂ ਦੀ ਸਹੂਲਤ ਲਈ ਕੰਮ ਕਰੇਗਾ। ਟੈਕਸ ਡਿਪਾਜ਼ਿਟ ’ਤੇ 10 ਫੀਸਦੀ ਛੋਟ (ਛੂਟ) ਪ੍ਰਾਪਤ ਕਰਨ ਲਈ ਆਖ਼ਰੀ ਮਿਤੀ 30 ਸਤੰਬਰ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ: ਇੱਥੋਂ ਦੇ ਇਤਿਹ…