Nabaz-e-punjab.com

ਮੈਂਬਰ ਪਾਰਲੀਮੈਂਟ ਚੰਦੂਮਾਜਰਾ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਦੋ ਅਕਾਲੀ ਪੰਚਾਇਤਾਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਦੋ ਅਕਾਲੀ ਗਰਾਮ ਪੰਚਾਇਤਾਂ ਪਿੰਡ ਲਖਨੌਰ ਅਤੇ ਮੌਲੀ ਬੈਦਵਾਨ ਦੇ ਸਰਪੰਚਾਂ ਅਤੇ ਪੰਚਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨਾਲ ਜਿੱਥੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਪੈਦਾ ਹੋਵੇਗੀ, ਉੱਥੇ ਪਿੰਡਾਂ ਦੇ ਸਰਬਪੱਖੀ ਵਿਕਾਸ ਕਰਜਾਂ ਲਈ ਵੀ ਵਰਦਾਨ ਸਾਬਤਾ ਹੋਣਗੀਆਂ, ਪ੍ਰੰਤੂ ਕਈ ਥਾਵਾਂ ’ਤੇ ਸਰਕਾਰ ਨੇ ਗਲਤ ਤਰੀਕੇ ਨਾਲ ਵਿਰੋਧੀਆਂ ਦੇ ਕਾਗਜ ਰੱਦ ਕਰਵਾ ਕੇ ਕਾਂਗਰਸ ਪੱਖੀ ਪੰਚਾਇਤਾਂ ਚੁਣੀਆਂ ਗਈਆਂ ਹਨ, ਜੋ ਕਿ ਲੋਕਤੰਤਰ ਦੇ ਖ਼ਿਲਾਫ਼ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬੰਸਦਾਨੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਸ਼ਹੀਦੀ ਹਫ਼ਤੇ ਦੌਰਾਨ ਪੰਚਾਇਤੀ ਚੋਣਾਂ ਕਰਵਾਉਣਾ ਕਾਂਗਰਸ ਦੀ ਸੋੜ੍ਹੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਸਿੱਖ ਖੁਸ਼ੀ ਜਾਂ ਜਸ਼ਨ ਨਹੀਂ ਮਨਾਉਂਦਾ ਹੈ ਪ੍ਰੰਤੂ ਪੰਚਾਇਤਾਂ ਚੋਣਾਂ ਵਿੱਚ ਜਿੱਥੇ ਖੁੱਲ੍ਹ ਕੇ ਨਸ਼ਿਆਂ ਦੀ ਵਰਤੋਂ ਹੋ ਰਹੀ ਹੈ, ਉੱਥੇ ਥਾਂ ਥਾਂ ਭੰਗੜੇ ਵੀ ਪਾਏ ਜਾ ਰਹੇ ਹਨ। ਉਨ੍ਹਾਂ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ੍ਹ ਦੱਸਦਿਆਂ ਕਿਹਾ ਕਿ ਸਰਕਾਰ ਦੀ ਇਨ੍ਹਾਂ ਚੋਣਾਂ ਵਿੱਚ ਗੈਰ-ਕਾਨੂੰਨੀ ਢੰਗ ਵਾਲੀ ਦਖ਼ਲਅੰਦਾਜ਼ੀ ਲੋਕਤੰਤਰ ਲਈ ਬਹੁਤ ਵੱਡਾ ਖ਼ਤਰਾ ਹੈ।
ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਸੰਪੂਰਨ ਸਿੰਘ ਸਾਬਕਾ ਸਰਪੰਚ ਲਖਨੌਰ, ਸਰਕਲ ਪ੍ਰਧਾਨ ਬਲਵਿੰਦਰ ਸਿੰਘ, ਬਹਾਦਰ ਸਿੰਘ ਨਾਨੂਮਾਜਰਾ ਸਮੇਤ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…