nabaz-e-punjab.com

ਸੀਨੀਅਰ ਸਿਟੀਜ਼ਨ ਹੈਲਪ ਏਜ ਐਸੋਸੀਏਸ਼ਨ ਦੇ ਮੈਂਬਰਾਂ ਨੇ ਫੇਜ਼-6 ਵਿੱਚ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਸੀਨੀਅਰ ਸਿਟੀਜ਼ਨ ਹੈਲਪ ਏਜ ਐਸੋਸੀਏਸ਼ਨ ਦੇ ਚੇਅਰਮੈਨ ਤੇ ਕੌਂਸਲਰ ਨਰਾਇਣ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨ ਵੱਲੋਂ ਅੱਜ ਇੱਥੇ ਮੋਟਰ ਮਾਰਕੀਟ ਦੇ ਸਾਹਮਣੇ ਪੈਂਦੇ ਫੇਜ਼-6 ਦੇ ਪਾਰਕ ਵਿੱਚ ਵੱਖ ਵੱਖ ਕਿਸਮ ਦੇ ਪੌਦੇ ਲਗਾਏ ਗਏ। ਸ੍ਰੀ ਸਿੱਧੂ ਨੇ ਕਿਹਾ ਕਿ ਸਿਰਫ਼ ਪੌਦੇ ਲਗਾਉਣ ਨਾਲ ਜ਼ਿੰਮੇਵਾਰੀ ਪੂਰੀ ਨਹੀਂ ਹੁੰਦੀ ਸਗੋਂ ਭਵਿੱਖ ਵਿੱਚ ਪੌਦਿਆਂ ਦੀ ਸਾਂਭ ਸੰਭਾਲ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਫਜ਼ੂਲ ਖ਼ਰਚੀ ਤੋਂ ਤੋਬਾ ਕਰਦੇ ਹੋਏ ਆਪਣੇ ਜੀਵਨ ਵਿੱਚ ਖ਼ੁਸ਼ੀਆਂ ਦੇ ਮੌਕੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ।
ਸੰਸਥਾ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਭੱਲਾ ਨੇ ਸੀਨੀਅਰ ਸਿਟੀਜ਼ਨ ਅਤੇ ਲੋਕ ਭਲਾਈ ਲਈ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ 8 ਸਤੰਬਰ ਨੂੰ ਸੀਨੀਅਰ ਸਿਟੀਜ਼ਨ ਲਈ ਮੁਫ਼ਤ ਯਾਤਰਾ ਦੀ ਵਿਵਸਥਾ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੂੰ ਵਿਰਾਸਤ ਏ ਖਾਲਸਾ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਸੀਨੀਅਰ ਸਿਟੀਜ਼ਨਾਂ ਦੀ ਸਹੂਲਤ ਲਈ 23 ਸਤੰਬਰ ਨੂੰ ਮੈਕਸ ਹਸਪਤਾਲ ਵਿੱਚ ਸਿਹਤ ਸੰਭਾਲ ਦੇ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾਵੇਗਾ। ਸਾਬਕਾ ਵਧੀਕ ਡਿਪਟੀ ਕਮਿਸ਼ਨਰ ਅਤੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਨੇ ਸੰਸਥਾ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ 21 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ। ਸਕੱਤਰ ਗੁਰਦੀਪ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਢਿੱਲੋਂ, ਜੀ.ਐਸ. ਗੁਲਾਟੀ, ਐਸਪੀ ਜਗਦੇਵ, ਸੁਰਜੀਤ ਸਿੰਘ ਨਾਮਧਾਰੀ, ਬਲਵਿੰਦਰ ਸਿੰਘ, ਡੀਪੀ ਸਿੰਘ, ਸ਼ਵਿੰਦਰ ਸਿੰਘ ਲੱਖੋਵਾਲ, ਜੇਐਸ ਸਿੱਧੂ, ਅਮਰ ਸਿੰਘ, ਜੇਐਸ ਨਾਗਰਾ, ਬਲਵੀਰ ਸਿੰਘ, ਜਰਨੈਲ ਸਿੰਘ, ਟੀਆਰ ਅਰੋੜਾ, ਸਤਪਾਲ ਮਾਹੀ, ਸੱਤ ਦੇਵ ਪਾਂਡੇ, ਹਰਨੇਕ ਸਿੰਘ, ਜਸਜੀਤ ਸਿੰਘ, ਐਸਐਸ ਢਿੱਲੋਂ, ਰਣਜੋਤ ਸਿੰਘ ਤੇਜਾ, ਤਜਿੰਦਰ ਸਿੰਘ, ਲੀਲਾਧਰ, ਪਰਮਜੀਤ ਸਿੰਘ ਸਿੱਧੂ ਅਤੇ ਮੇਜਰ ਸਿੰਘ ਮਾਂਗਟ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…