Nabaz-e-punjab.com

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚਾਰ ਨਵੇਂ ਮੈਂਬਰਾਂ ਨੇ ਅਹੁਦੇ ਸੰਭਾਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਾਮਜ਼ਦ ਨਵੇਂ ਮੈਂਬਰਾਂ ਅਮਰਜੀਤ ਸਿੰਘ ਵਾਲੀਆ, ਇਸ਼ੀਤਾ ਆਹਲੂਵਾਲੀਆ, ਜਸਪਾਲ ਸਿੰਘ ਢਿੱਲੋਂ, ਸ਼ਮਸ਼ਾਦ ਅਲੀ ਅਤੇ ਰਜਨੀਸ਼ ਸਹੋਤਾ ਨੇ ਅੱਜ ਇੱਥੋਂ ਦੇ ਸੈਕਟਰ-68 ਸਥਿਤ ਐੱਸਐੱਸਐੱਸ ਬੋਰਡ ਦੇ ਮੁੱਖ ਦਫ਼ਤਰ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਐੱਸਐੱਸਐੱਸ ਬੋਰਡ ਦੇ ਚੇਅਰਮੈਨ ਰਮਨ ਬਹਿਲ ਦੀ ਮੌਜੂਦਗੀ ਵਿੱਚ ਆਪੋ ਆਪਣੇ ਅਹੁਦੇ ਸੰਭਾਲੇ। ਸ੍ਰੀ ਸਿੱਧੂ ਅਤੇ ਸ੍ਰੀ ਬਹਿਲ ਨੇ ਬੋਰਡ ਦੇ ਨਵੇਂ ਮੈਂਬਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਇਕ ਟੀਮ ਵਾਂਗ ਕੰਮ ਕਰਦੇ ਹੋਏ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੁਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।
ਇਸ ਮੌਕੇ ਸ੍ਰੀ ਸਿੱਧੂ ਨੇ ਮੁੱਖ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਕ ਅਜਿਹੀ ਟੀਮ ਦਾ ਗਠਨ ਕੀਤਾ ਹੈ। ਜਿਸ ਵਿੱਚ ਹਰ ਖੇਤਰ ਵਿੱਚ ਨਿਪੁੰਨ ਅਤੇ ਮਿਹਨਤੀ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਕੇ ਸੂਬੇ ’ਚੋਂ ਬੇਰੁਜ਼ਗਾਰੀ ਖ਼ਤਮ ਕਰਨ ਲਈ ਵਡਮੱੁਲਾ ਯੋਗਦਾਨ ਪਾਏਗੀ।
ਇਸ ਮੌਕੇ ਐੱਸਐੱਸਐੱਸ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਵੱਲੋਂ ਪੂਰੇ ਪਾਰਦਰਸ਼ੀ ਤਰੀਕੇ ਨਾਲ ਨਿਯੁਕਤੀਆਂ ਨੂੰ ਸਿਰੇ ਚੜਾਇਆ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਨਵੇਂ ਚੁਣੇ ਮੈਂਬਰ ਪਹਿਲਾਂ ਤੋਂ ਵੀ ਵਧੀਆ ਕਾਰਗੁਜ਼ਾਰੀ ਕਰਕੇ ਵਿਦੇਸ਼ਾਂ ਵੱਲ ਟੇਕ ਲਗਾਈ ਬੈਠੀ ਨੌਜਵਾਨ ਪੀੜੀ ਨੂੰ ਇੱਥੇ ਹੀ ਰੁਜ਼ਗਾਰ ਦੇ ਕੇ ਬਾਹਰ ਜਾਣ ਤੋਂ ਰੋਕਣਗੇ। ਇਸ ਮੌਕੇ ਐੱਸਐੱਸਐੱਸ ਬੋਰਡ ਦੇ ਨਵ ਨਿਯੁਕਤ ਮੈਂਬਰਾਂ ਅਮਰਜੀਤ ਸਿੰਘ ਵਾਲੀਆ, ਅਲਤਾ ਆਹਲੂਵਾਲੀਆ, ਜਸਪਾਲ ਸਿੰਘ ਢਿੱਲੋਂ, ਸ਼ਮਸ਼ਾਦ ਅਲੀ, ਰਜ਼ਨੀਸ਼ ਸਹੋਤਾ ਜਲੰਧਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਇਸ ਨੂੰ ਪੁਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਰਮਦੀਪ ਪ੍ਰਤਾਪ ਸਿੰਘ, ਸੀਨੀਅਰ ਕਾਂਗਰਸੀ ਆਗੂ ਮੁਨੇਸ਼ਵਰ ਸਿੰਘ ਖਹਿਰਾ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਮਹਿੰਦਰ ਸਿੰਘ ਵਾਲੀਆ, ਗੁਰਿੰਦਰ ਸਿੰਘ ਵਾਲੀਆ, ਕੁਲਜੀਤ ਸਿੰਘ ਬੇਦੀ, ਰਾਜਾ ਕੰਵਰਜੋਤ ਸਿੰਘ, ਚੰਦਰ ਮੁਖੀ ਸ਼ਰਮਾ, ਸੁਖਦੇਵ ਸਿੰਘ ਵਾਲੀਆ ਪ੍ਰਧਾਨ ਆਹਲੂਵਾਲੀਆ ਬਿਰਾਦਰੀ, ਜੋਲੀ ਕੌਂਸਲਰ ਰੋਪੜ, ਅਮਰੀਕ ਸਿੰਘ ਮਲਕਪੁਰ, ਹਰਿੰਦਰ ਸਿੰਘ ਗਿੱਲ, ਗੁਰਚਰਨ ਸਿੰਘ, ਸਤਨਾਮ ਸਿੰਘ ਪਿੰਕੀ, ਤੇਜਿੰਦਰ ਸਿੰਘ ਕਾਹਲੋ, ਇੰਦਰਜੀਤ ਸਿੰਘ ਕੰਗ, ਗੁਨੀਤ ਪ੍ਰਤਾਪ ਸਿੰਘ, ਜਸਪ੍ਰੀਤ ਕੌਰ, ਇੰਦਰਜੀਤ ਸਿੰਘ ਭੱਲਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…