Share on Facebook Share on Twitter Share on Google+ Share on Pinterest Share on Linkedin ਭਾਜਪਾ ਵੱਲੋਂ 6 ਤੋਂ 21 ਜੁਲਾਈ ਤੱਕ ਚਲਾਈ ਜਾਵੇਗੀ ਨਵੀਂ ਮੈਂਬਰਸ਼ਿਪ ਮੁਹਿੰਮ, ਵਰਕਰਾਂ ਨੂੰ ਡਿਊਟੀਆਂ ਸੌਂਪੀਆਂ ਜ਼ਿਲ੍ਹਾ ਮੁਹਾਲੀ ਵਿੱਚ ਭਾਜਪਾ ਨੇ ਡੇਢ ਲੱਖ ਨਵੇਂ ਮੈਂਬਰ ਬਣਾਉਣ ਦਾ ਟੀਚਾ ਮਿਥਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੂਜੀ ਵਾਰ ਕੇਂਦਰ ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦੇਸ਼ ਭਰ ਵਿੱਚ ਆਪਣਾ ਆਧਾਰ ਹੋਰ ਮਜ਼ਬੂਤ ਬਣਾਉਣ ਲਈ 6 ਜੁਲਾਈ ਤੋਂ 21 ਜੁਲਾਈ ਤੱਕ ਨਵੇਂ ਸਿਰਿਓਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼ੁਰੂ ਕੀਤੀ ਜਾ ਰਹੀ ਜਨ ਸੰਪਰਕ ਮੁਹਿੰਮ ਦੀਆਂ ਤਿਆਰੀਆਂ ਲਈ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਸ਼ੀਲ ਰਾਣਾ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਭਾਜਪਾ ਆਗੂਆਂ, ਸਰਗਰਮ ਵਰਕਰਾਂ ਅਤੇ ਕੌਂਸਲਰਾਂ ਦੀ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਭਾਜਪਾ ਜ਼ਿਲ੍ਹਾ ਮੁਹਾਲੀ ਦੀ ਇੰਚਾਰਜ ਸ੍ਰੀਮਤੀ ਸੰਤੋਸ਼ ਕਾਲੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਨਵੀਂ ਮੈਂਬਰਸ਼ਿਪ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਹੱਥੀਂ ਫਾਰਮ ਭਰਨ ਸਮੇਤ ਆਨਲਾਈਨ ਮੈਂਬਰਸ਼ਿਪ ਵੀ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਭਾਜਪਾ ਦੇ ਕੌਂਸਲਰ ਤੇ ਜ਼ਿਲ੍ਹਾ ਇਕਾਈ ਦੇ ਮੀਤ ਪ੍ਰਧਾਨ ਅਰੁਣ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਵੱਲੋਂ ਨਵੀਂ ਮੈਂਬਰਸ਼ਿਪ ਲਈ ਸਮੂਹ ਮੰਡਲ ਪ੍ਰਧਾਨਾਂ ਅਤੇ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਸ੍ਰੀ ਰਾਣਾ ਨੇ ਕਿਹਾ ਕਿ ਪਿਛਲੀ ਵਾਰ ਮੈਂਬਰਸ਼ਿਪ ਮੁਹਿੰਮ ਦੌਰਾਨ ਭਾਜਪਾ ਵੱਲੋਂ ਇਕ ਲੱਖ ਤੋਂ ਵੱਧ ਨਵੇਂ ਮੈਂਬਰ ਬਣਾਏ ਗਏ ਸਨ ਅਤੇ ਇਸ ਵਾਰ ਡੇਢ ਲੱਖ ਮੈਂਬਰ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਰਾਣਾ, ਮੁਕੇਸ਼ ਗਾਂਧੀ, ਨਵੀਨ ਸਾਗਵਾਨ, ਸੰਜੀਵ ਗੋਇਲ, ਜ਼ਿਲ੍ਹਾ ਜਨਰਲ ਸਕੱਤਰ ਰਜੀਵ ਸ਼ਰਮਾ, ਆਸ਼ੂ ਖੰਨਾ, ਮਹਿਲਾ ਮੋਰਚਾ ਪ੍ਰਧਾਨ ਮਾਨਸੀ ਚੌਧਰੀ, ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਨਿਰਮਲ ਸਿੰਘ ਨਿੰਮਾ, ਮੁਹਾਲੀ-1 ਮੰਡਲ ਪ੍ਰਧਾਨ ਅਨਿਲ ਗੁੱਡੂ, ਮੁਹਾਲੀ-3 ਦੇ ਪ੍ਰਧਾਨ ਪਵਨ ਮਨੋਚਾ, ਲਾਲੜੂ ਮੰਡਲ ਦੇ ਪ੍ਰਧਾਨ ਰਾਜਪਾਲ ਰਾਣਾ, ਖਰੜ ਮੰਡਲ ਪ੍ਰਧਾਨ ਦਵਿੰਦਰ ਸਿੰਘ ਬਰਮੀ, ਨਵਾਂ ਗਰਾਓਂ ਮੰਡਲ ਪ੍ਰਧਾਨ ਭੁਪਿੰਦਰ ਸਿੰਘ, ਡੇਰਾਬਸੀ ਦੇ ਪ੍ਰਧਾਨ ਸ਼ਸ਼ਾਂਕ ਮਨੋਹਰ, ਕੁਰਾਲੀ ਦੇ ਪ੍ਰਧਾਨ ਭਾਗੀਰਥ, ਕਿਸਾਨ ਮੋਰਚਾ ਪ੍ਰਧਾਨ ਜਤਿੰਦਰ ਕੁਮਾਰ, ਓਬੀਸੀ ਮੋਰਚਾ ਦੇ ਪ੍ਰਧਾਨ ਨਰਿੰਦਰ ਗਿਰੀ, ਪਵਨ ਭਟਨਾਗਰ, ਪਰਮਜੀਤ ਕੌਰ, ਕਿਰਨ ਗੁਪਤਾ, ਪਰਵੇਸ਼ ਕੁਮਾਰੀ, ਗੁਰਮੀਤ ਸਿੰਘ ਟਿਵਾਣਾ, ਸੁਸ਼ੀਲ ਗਰਗ, ਰਘਬੀਰ ਸ਼ਰਮਾ, ਤਿਲਕ ਰਾਜ ਪੁਰੀ, ਭੁਪਿੰਦਰ ਸਿੰਘ ਲਾਲੜੂ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ