ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਮਾਰਚ:
ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਫਾਰਮਾਸਿਊਟੀਕਲ ਸਾਇੰੰਸ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਵਿਦਾਇਗੀ ਪਾਰਟੀ ‘ਕਹਿਕਸ਼ਾਂਅ-2017’ ਦਾ ਆਯੋਜਨ ਕੀਤਾ ਗਿਆ,ਜਿਸ ਦੌਰਾਨ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਸਾਰੇ ਸਮੈਸਟਰਾਂ ਵਿੱਚ ਉੱਚੇ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਮੁੱਖ ਮਹਿਮਾਨ ਵਜੋਂ ਪੁੱਜੇ ਜਦੋਂ ਕਿ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਪੜ੍ਹਾਈ ਤੋਂ ਇਲਾਵਾ ਹੋਰ ਵੱਖ ਵੱਖ ਗਤਿਵਿਧੀਆਂ ਵਿੱਚ ਉੱਚੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਇਸ ਮੌਕੇ ਕਾਲਜ ਮੈਗਜ਼ੀਨ ‘ਫਾਰਮਾ ਡੇਜ਼’ ਵੀ ਜਾਰੀ ਕੀਤੀ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਵਿਦਿਆਰਥੀ ਸਖਤ ਮਿਹਨਤ ਅਤੇ ਲਗਨ ਸਦਕਾ ਹਰ ਉਹ ਮੁਕਾਮ ਹਾਸਲ ਕਰ ਸਕਦਾ ਹੈ ,ਜਿਸ ਦੀ ਉਹ ਕਾਮਨਾ ਕਰਦਾ ਹੈ। ਇਸ ਮੌਕੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਪੇਸ਼ੇਵਰ ਅਤੇ ਤਕਨੀਕੀ ਖੇਤਰ ਵਿੱਚ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ’ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯੂਨੀਵਰਸਿਟੀ ਵੱਲੋਂ ਕੀਤੇ ਜਾਂਦੇ ਉਪਰਾਲਿਆਂ ’ਤੇ ਵੀ ਚਾਨਣਾ ਪਾਇਆ। ਇਸ ਤੋਂ ਪਹਿਲਾਂ ਯੂਨੀਵਰਸਿਟੀ ਸਕੂਲ ਆਫ ਫਾਰਮਾਸਿਊਟੀਕਲ ਸਾਇੰੰਸ ਦੇ ਡੀਨ ਪ੍ਰੋ. ਹਰੀ ਕੁਮਾਰ ਨੇ ਆਏ ਹੋਏ ਮੁੱਖ ਮਹਿਮਾਨਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਦੇ ਸਫਲਤਾਪੂਰਵਕ ਨੇਪੜੇ ਚਾੜ੍ਹਨ ਲਈ ਦਿੱਤੇ ਗਏ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਵੱਖ ਵੱਖ ਗਤਿਵਿਧੀਆਂ ਵਿੱਚ ਮੱਲ੍ਹਾਂ ਮਾਰਕੇ ਉੱਚੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਇਕ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ,ਜਿਸ ਵਿੱਚ ਭੰਗੜਾ, ਗਰੁੱਪ ਡਾਂਸ,ਸਕਿੱਟ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਬੀ.ਫਾਰਮਾ ਪਹਿਲੇ ਸਾਲ ਦੀ ਦਿਕਸ਼ਾ, ਬੀ.ਫਾਰਮਾ ਦੂਜੇ ਸਾਲ ਦੇ ਸਾਰਥਕ ਸ਼ਰਮਾ, ਬੀ.ਫਾਰਮਾ ਤੀਜੇ ਸਾਲ ਦੀ ਜਗਪ੍ਰੀਤ ਕੌਰ,ਬੀ.ਫਾਰਮਾ ਦੇ ਆਖਰੀ ਸਾਲ ਦੀ ਜੋਤੀ ਨੂੰ ਅਤੇ ਐਮ.ਫਾਰਮਾ ਪਹਿਲੇ ਸਾਲ ਦੀ ਵਿਦਿਆਰਥਣ ਮੋਨੀਸ਼ਾ ਬੰਸਲ ਅਤੇ ਦੂਜੇ ਸਾਲ ਦੀ ਵਿਦਿਆਰਥਣ ਤਾਨਿਆ ਮਿੱਤਲ ਨੂੰ ਇੰਸਟੀਚਿਊਟ ਦੇ ਬਿਹਤਰੀਨ ਵਿਦਿਆਰਥੀ ਦੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਬੀ.ਫਾਰਮਾ ਦੇ ਵਿਦਿਆਰਥੀ ਰਿਸ਼ਵ ਸ਼ਰਮਾ ਅਤੇ ਐਮ.ਫਾਰਮਾ ਦੇ ਨਿਤਿਨ ਅਤੇ ਬੀ.ਫਾਰਮਾ ਦੀ ਮਨਪ੍ਰੀਤ ਅਤੇ ਐਮ.ਫਾਰਮਾ ਦੀ ਕਾਜਲ ਸ਼ਰਮਾ ਨੂੰ ਕ੍ਰਮਵਾਰ ਮਿਸਟਰ ਆਊਟ ਗੋਇੰਗ ਅਤੇ ਮਿਸ ਆਊਟ ਗੋਇੰਗ ਸਟੂਡੈਂਟ ਵਜੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਵੱਖ ਵੱਖ ਗਤਿਵਿਧੀਆਂ ਅਤੇ ਖੇਡ੍ਹਾਂ ਵਿੱਚ ਉੱਚੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…