
‘ਆਪ’ ਨੇ ਆਈਏਐਸ ਅਫ਼ਸਰਾਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਰਾਸ਼ਟਰਪਤੀ ਦੇ ਨਾਂ ਡੀਸੀ ਨੂੰ ਦਿੱਤਾ ਮੰਗ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਦਰਸ਼ਨ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਦਿੱਲੀ ਦੇ ਆਈਏਐਸ ਅਧਿਕਾਰੀਆਂ ਵੱਲੋਂ ਹੜਤਾਲ ਖਤਮ ਕਰਨ ਲਈ ਇੱਕ ਮੰਗ ਪੱਤਰ ਦੇਸ਼ ਦੇ ਰਾਸ਼ਟਰਪਤੀ ਨੂੰ ਡੀਸੀ ਮੁਹਾਲੀ ਰਾਹੀਂ ਦਿੱਤਾ ਗਿਆ। ਇਸ ਮੰਗ ਪੱਤਰ ਵਿੱਚ ਲਿਖਿਆ ਹੈ ਕਿ ਕੇਂਦਰ ਸਰਕਾਰ ਅਤੇ ਦਿੱਲੀ ਦੇ ਐਲਜੀ ਵੱਲੋਂ (ਲੈਫਟੀਲੈਟ ਗਰਵਨਰ) ਵਜੋਂ ਲੰਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਜਿਸ ਤੋਂ ਤੰਗ ਆ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਸਾਥੀਆਂ ਸਮੇਤ ਧਰਨੇ ’ਤੇ ਬੈਠੇ ਹਨ। ਦਿੱਲੀ ਦੇ ਮੁਖ ਮੰਤਰੀ ਦਾ ਇਹ ਕਸੂਰ ਹੈ ਕਿ ਆਮ ਲੋਕਾਂ ਲਈ ਕੰਮ ਕਰਨਾ ਚਾਹੁੰਦੇ ਹਨ। ਦਿੱਲੀ ਦੇ ਆਈਏਐਸ ਅਧਿਕਾਰੀਆਂ ਵੱਲੋਂ ਐਲਜੀ ਦੇ ਦਬਾਅ ਦੇ ਹੇਠ ਆ ਕੇ ਲੋਕਾਂ ਦੇ ਕੰਮਾਂ ਵਿੱਚ ਅੜਚਨਾਂ ਪਾਈਆਂ ਜਾ ਰਹੀਆਂ ਹਨ ਜੋ ਕਾਨੂੰਨੀ ਤੌਰ ਤੇ ਗਲਤ ਹੈ ਤੇ ਦੇਸ਼ ਦੇ ਲੋਕਾਂ ਦੇ ਮੌਲਿਕ ਅਧਿਕਾਰਾਂ ’ਤੇ ਵੀ ਹਮਲਾ ਹੈ।
ਆਪ ਆਗੂਆਂ ਅਨੁਸਾਰ ਅਰਵਿੰਦ ਕੇਜਰੀਵਾਲ ਸਰਮਾਏਦਾਰਾਂ ਦੇ ਉਲਟ ਆਮ ਲੋਕਾਂ ਦੀਆਂ ਨੀਤੀਆਂ ਲਾਗੂ ਕਰ ਰਹੇ ਹਨ ਜੋ ਭਾਜਪਾ ਅਤੇ ਅਫ਼ਸਰਸ਼ਾਹੀ ਨੂੰ ਪਸੰਦ ਨਹੀਂ ਹਨ। ਇਸ ਮੌਕੇ ਹਰੀਸ਼ ਕੌਂਸਲ, ਕੁਲਦੀਪ ਸਿੰਘ ਸਿੱਧੂ, ਨਵਦੀਪ ਸਿੰਘ ਬੱਬੂ, ਜਤਿੰਦਰ ਰਾਣਾ, ਗੋਬਿੰਦਰ ਮਿੱਤਲ, ਦਿਲਾਵਾਰ ਸਿੰਘ, ਆਰ.ਐਸ. ਭੰਗੂ, ਅਮਰੀਕ ਸਿੰਘ, ਦਲਵਿੰਦਰ ਸਿੰਘ ਬੈਨੀਪਾਲ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ, ਕਰਨਲ ਜਸਵੀਰ ਸਿੰਘ ਸਰਾਏ ਅਤੇ ਬਲਜਿੰਦਰ ਕੌਰ ਹਾਜ਼ਰ ਸਨ।