Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਾਚਾ ਧੰਨ ਸਾਹਿਬ ਤੋਂ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਯਾਦਗਾਰੀ ਮਾਰਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ: ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਮੁਹਾਲੀ ਤੋੱ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਯਾਦਗਾਰੀ ਮਾਰਚ ਆਯੋਜਿਤ ਕੀਤਾ ਗਿਆ। ਇਹ ਮਾਰਚ ਗੁਰਦੁਆਰਾ ਸਾਚਾ ਧੰਨ ਤੋਂ ਸ਼ੁਰੂ ਹੋ ਕੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਫੇਜ਼-11 ਦੇ ਗੁਰਦੁਆਰਾ ਸਾਹਿਬ ਜਾ ਕੇ ਸੰਪੂਰਨ ਹੋਇਆ। ਇਸ ਮਾਰਚ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਇਸ ਮਾਰਚ ਵਿੱਚ ਪੰਜ ਪਿਆਰੇ ਵੀ ਬੱਚੇ ਬਣੇ ਹੋਏ ਸਨ, ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਵੀ ਬੱਚੇ ਹੀ ਬੈਠੇ ਸਨ ਅਤੇ ਕੀਰਤਨ ਵੀ ਬੱਚੇ ਹੀ ਕਰ ਰਹੇ ਸਨ। ਇਸ ਮਾਰਚ ਵਿੱਚ ਸਿੱਖ ਧਰਮ ਨਾਲ ਸਬੰਧਿਤ ਝਾਂਕੀਆਂ ਵੀ ਸ਼ਾਮਿਲ ਸਨ। ਇਸ ਮਾਰਚ ਦਾ ਰਸਤੇ ਵਿੱਚ ਵੱਖ-ਵੱਖ ਥਾਵਾਂ ਉੱਪਰ ਸੰਗਤਾਂ ਵੱਲੋੱ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬਲਜੀਤ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਆਪਣੇ ਕੁਰਬਾਨੀਆਂ ਭਰੇ ਇਤਿਹਾਸ ਤੋੱ ਪ੍ਰੇਰਨਾ ਲੈਣੀ ਚਾਹੀਦੀ ਹੈ ਤੇ ਇਸ ਇਤਿਹਾਸ ਦੀ ਜਾਣਕਾਰੀ ਆਪਣੇ ਬੱਚਿਆਂ ਨੂੰ ਵੀ ਦੇਣੀ ਚਾਹੀਦੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਿੱਖ ਇਤਿਹਾਸ ਦਾ ਇੱਕ ਅਜਿਹਾ ਪੱਤਰਾ ਹੈ, ਜੋ ਗੁਰਮਤਿ ਜੀਵਨ ਜੁਗਤਿ ਦੀ ਰੋਸ਼ਨੀ ਵਿੱਚ ਧਰਮ ਹਿੱਤ ਆਪਾ ਵਾਰਨ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋਂ, ਕਾਂਗਰਸ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ, ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲ, ਚੰਡੀਗੜ੍ਹ ਸਮੂਹ ਗੁਰਦੁਆਰਾ ਸੰਗਠਨ ਦੇ ਪਤਵੰਤੇ ਸੱਜਣ, ਤਰਲੋਚਨ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਆਗੂ ਮੁਹਾਲੀ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਭਾਈ ਸੁਖਦਿਆਲ ਸਿੰਘ ਸੋਢੀ, ਜਸਬੀਰ ਸਿੰਘ, ਇਕਬਾਲ ਸਿੰਘ, ਨਿਰੰਜਨ ਸਿੰਘ, ਅਰਵਿੰਦਰ ਸਿੰਘ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ