Nabaz-e-punjab.com

ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ 4 ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸ਼ੁਰੂ

ਮੁਫ਼ਤ ਮੈਗਾ ਮੈਡੀਕਲ ਕੈਂਪ ਤੇ ਅੱਖਾਂ ਦੀ ਜਾਂਚ ਤੇ ਮੁਫ਼ਤ ਅਪਰੇਸ਼ਨ ਅੱਜ, 30 ਮਾਰਚ ਨੂੰ ਹੋਵੇਗਾ ਅੰਮ੍ਰਿਤ ਸੰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਅੱਜ ਇੱਥੋਂ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿੱਚ ਸ਼ੁਰੂ ਹੋਇਆ। ਪਹਿਲੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜੀਆਂ। ਇਸ ਦੌਰਾ ਪੂਰਾ ਦਿਨ ਗੁਰਸ਼ਬਦ ਪ੍ਰਚਾਰ ਸਭਾ ਸੋਹਾਣਾ, ਗੁਰਸਿੱਖ ਇਸਤਰੀ ਸਤਿਸੰਗ ਸਭਾ ਸੋਹਾਣਾ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਭਾਈ ਪ੍ਰਿਤਪਾਲ ਸਿੰਘ ਬੈਂਸ, ਭਾਈ ਗੁਰਪ੍ਰੀਤ ਸਿੰਘ ਲਾਂਡਰਾਂ, ਡਾ. ਹਰੀ ਸਿੰਘ ਜਾਚਕ, ਕਰਮਜੀਤ ਸਿੰਘ ਨੂਰ, ਗੁਰਦਿਆਲ ਸਿੰਘ ਨਿਮਰ, ਰਜਿੰਦਰ ਸਿੰਘ ਜੋਸ਼, ਅਵਤਾਰ ਸਿੰਘ ਤਾਰੀ, ਰਛਪਾਲ ਸਿੰਘ ਪਾਲ, ਬਲਵੀਰ ਸਿੰਘ ਬਲ, ਗਿਆਨੀ ਜਗਤਾਰ ਸਿੰਘ ਗੰ੍ਰਥੀ ਸ੍ਰੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰ ਵਾਲਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖਾਲਸਾ, ਸਕੱਤਰ ਭਾਈ ਗੁਰਮੀਤ ਸਿੰਘ, ਭਾਈ ਅਮਰਦੀਪ ਸਿੰਘ ਅਤੇ ਆਦਰਸ਼ ਕੁਮਾਰ ਸੂਰੀ ਨੇ ਦੱਸਿਆ ਕਿ ਭਲਕੇ ਦੂਜੇ ਦਿਨ 29 ਮਾਰਚ ਨੂੰ ਮੁਫ਼ਤ ਮੈਗਾ ਸਰਜਰੀ ਕੈਂਪ ਵਿੱਚ ਅੱਖਾਂ, ਹੱਡੀਆਂ-ਜੋੜਾਂ, ਦਿਲ ਦੇ ਰੋਗਾਂ, ਜਨਰਲ ਸਰਜਰੀ ਅਤੇ ਕੰਨ, ਨੱਕ, ਗਲੇ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ ਅਤੇ ਤੀਜੇ ਦਿਨ 30 ਮਾਰਚ ਨੂੰ ਸਵੇਰੇ 10 ਵਜੇ ਮਹਾਨ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਸ਼ਾਲ ਖੂਨਦਾਨ ਕੈਂਪ 31 ਮਾਰਚ ਨੂੰ ਸਵੇਰੇ 10 ਵਜੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਦੇਸ਼ ਵਿਦੇਸ਼ ਤੋਂ ਪਹੁੰਚ ਰਹੀਆਂ ਵੱਡੀ ਗਿਣਤੀ ਸੰਗਤਾਂ ਦੇ ਠਹਿਰਨ ਲਈ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਅਤਰ ਸਿੰਘ ਹੈੱਡ ਗ੍ਰੰਥੀ ਜੋਤੀ ਸਰੂਪ, ਭਾਈ ਬੂਟਾ ਸਿੰਘ ਹੈੱਡ ਗ੍ਰੰਥੀ ਪੰਜੋਖਰਾ ਸਾਹਿਬ ਤੋਂ ਇਲਾਵਾ ਪੰਥ ਦੇ ਕਈ ਮਹਾਨ ਕੀਰਤਨੀ ਜਥੇ ਕਥਾ ਤੇ ਕੀਰਤਨ ਸਮਾਗਮ ਵਿੱਚ ਸੰਗਤਾਂ ਨੂੰ ਨਿਹਾਲ ਕਰਨਗੇ, ਜਦੋਂਕਿ ਰਾਤ ਨੂੰ ਗਿਆਨੀ ਬਲਵਿੰਦਰ ਸਿੰਘ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪਿੰਦਰਪਾਲ ਸਿੰਘ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ ਅਤੇ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…