Share on Facebook Share on Twitter Share on Google+ Share on Pinterest Share on Linkedin ਮਰਸਡੀਜ ਕਾਰ ਨੇ ਏਅਰਪੋਰਟ ਸੜਕ ’ਤੇ ਮੋਟਰ ਸਾਈਕਲ ਨੂੰ ਟੱਕਰ ਮਾਰੀ, ਡਲਿਵਰੀ ਬੁਆਏ ਦੀ ਮੌਤ ਮੁਹਾਲੀ ਏਅਰਪੋਰਟ ਸੜਕ ’ਤੇ ਚੀਮਾ ਵਰਕਸ਼ਾਪ ਨੇੜੇ ਸਵੇਰੇ 5 ਵਜੇ ਵਾਪਰਿਆ ਹਾਦਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ: ਇੱਥੋਂ ਦੇ ਇੰਡਸਟਰੀ ਏਰੀਆ ਫੇਜ਼-8 ਸਥਿਤ ਮੁਹਾਲੀ ਏਅਰਪੋਰਟ ਸੜਕ ’ਤੇ ਅੱਜ ਸਵੇਰੇ ਤੜਕੇ ਕਰੀਬ 5 ਵਜੇ ਇਕ ਮਰਸਡੀਜ ਕਾਰ ਅਤੇ ਮੋਟਰ ਸਾਈਕਲ ਵਿੱਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰ ਸਾਈਕਲ ਚਾਲਕ ਨੌਜਵਾਨ ਮੁਰਲੀ ਸਿੰਘ (26) ਵਾਸੀ ਜੰਮੂ ਕਸ਼ਮੀਰ ਦੀ ਮੌਤ ਹੋ ਗਈ। ਮੌਜੂਦਾ ਸਮੇਂ ਵਿੱਚ ਉਹ ਪਿੰਡ ਮਟੌਰ ਵਿੱਚ ਆਪਣੇ ਦੋਸਤਾਂ ਨਾਲ ਪਿਛਲੇ ਇਕ ਸਾਲ ਤੋਂ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਪ੍ਰਾਈਵੇਟ ਕੰਪਨੀ ਵਿੱਚ ਡਲਿਵਰੀ ਬੁਆਏ ਵਜੋਂ ਨੌਕਰੀ ਕਰਦਾ ਸੀ। ਇੰਡਸਟਰੀ ਏਰੀਆ ਪੁਲੀਸ ਚੌਂਕੀ ਫੇਜ਼-8 ਦੇ ਇੰਚਾਰਜ ਏਐਸਆਈ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਪੁਲੀਸ ਨੂੰ ਅੱਜ ਸਵੇਰੇ ਕਰੀਬ ਸਵਾ 5 ਕੁ ਵਜੇ ਸੜਕ ਹਾਦਸੇ ਬਾਰੇ ਇਤਲਾਹ ਮਿਲੀ ਸੀ। ਚੌਕੀ ਇੰਚਾਰਜ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਤੁਰੰਤ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਮੋਟਰ ਸਾਈਕਲ ਚਾਲਕ ਮੁਰਲੀ ਸਿੰਘ ਨੂੰ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਨੁਸਾਰ ਅੱਜ ਸਵੇਰੇ ਮੁਰਲੀ ਸਿੰਘ ਮੁਹਾਲੀ ਤੋਂ ਖਰੜ ਵੱਲ ਡਲਿਵਰੀ ਦੇਣ ਲਈ ਜਾ ਰਿਹਾ ਸੀ। ਇਸ ਦੌਰਾਨ ਰਾਧਾ ਸੁਆਮੀ ਚੌਂਕ ਵਾਲੇ ਪਾਸਿਓਂ ਤੇਜ਼ ਰਫ਼ਤਾਰ ਆ ਰਹੀ ਮਰਸਡੀਜ ਕਾਰ ਨੇ ਉਸ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੁਰਲੀ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂਕਿ ਕਾਰ ਚਾਲਕ ਆਕਾਸ਼ਦੀਪ ਸਿੰਘ ਅਤੇ ਉਸ ਦੇ ਦੋਸਤ ਬੈਲੂਨ ਖੱੁਲ੍ਹਣ ਕਾਰਨ ਵਾਲ ਵਾਲ ਬਚ ਗਏ। ਚੌਂਕੀ ਦੇ ਇੰਚਾਰਜ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਦੋਸਤ ਲਲਿਤ ਰਕਵਾਲ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਮਰਸਡੀਜ ਕਾਰ ਦੇ ਚਾਲਕ ਆਕਾਸ਼ਦੀਪ ਸਿੰਘ ਵਾਸੀ ਲਸਾੜਾ (ਜਲੰਧਰ) ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਕਾਰ ਚਾਲਕ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਦੋਵੇਂ ਹਾਦਸਾ ਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੇ ਲਿਆ ਹੈ। ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਹਾਦਸੇ ਸਬੰਧੀ ਸੂਚਨਾ ਦੇ ਦਿੱਤੀ ਹੈ। ਭਲਕੇ ਸੋਮਵਾਰ ਨੂੰ ਪਰਿਵਾਰ ਦੇ ਮੁਹਾਲੀ ਆਉਣ ਤੋਂ ਬਾਅਦ ਸਰਕਾਰੀ ਹਸਪਤਾਲ ਵਿੱਚ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ