ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਵਿਸ਼ੇਸ਼ ਸਿੱਖਿਆ ਸਕੱਤਰ ਨਾਲ ਕੀਤੀ ਮੀਟਿੰਗ

ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਅਤੇ ਤਨਖ਼ਾਹਾਂ ’ਚ ਵਾਧੇ ਦੀ ਮੰਗ ਰੱਖੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ (ਲੈਕਚਰਾਰ, ਡੀਪੀਈਜ਼, ਕੰਪਿਊਟਰ ਟੀਚਰ) ਦੇ ਮੋਹਰੀ ਆਗੂਆਂ ਨੇ ਸਿੱਖਿਆ ਵਿਭਾਗ ਦੀ ਵਿਸ਼ੇਸ਼ ਸਕੱਤਰ ਰੁਪਾਂਜਲੀ ਕਾਰਤਿਕ ਨਾਲ ਮੀਟਿੰਗ ਕੀਤੀ ਅਤੇ ਅਧਿਆਪਕ ਮੰਗਾਂ ’ਤੇ ਚਰਚਾ ਕੀਤੀ। ਅਧਿਆਪਕ ਯੂਨੀਅਨ ਨੇ ਸਭ ਤੋਂ ਪਹਿਲਾਂ 2018 ਦੇ ਨੋਟੀਫ਼ਿਕੇਸ਼ਨ ਅਨੁਸਾਰ ਕਰੀਬ 9000 ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਨੀਤੀ ਬਣਾਉਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਤਤਕਾਲੀ ਸਰਕਾਰ ਨੇ ਬਿਨਾਂ ਕੋਈ ਕਾਰਨ ਦੱਸੇ ਇਸ ਮੱਦ ਨੂੰ ਨੀਤੀ ’ਚੋਂ ਬਾਹਰ ਕਰ ਦਿੱਤਾ। ਜਥੇਬੰਦੀ ਨੇ ਮੰਗ ਕੀਤੀ ਕਿ ਪੁਰਾਣੇ ਨੋਟੀਫ਼ਿਕੇਸ਼ਨ ਅਨੁਸਾਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਉਨ੍ਹਾਂ ਨੇ ਅਧਿਆਪਕਾਂ ਦੀ ਲੀਵ ਪਾਲਿਸੀ ਤਹਿਤ ਅਧਿਆਪਕਾਂ ਨੂੰ ਬਣਦੀਆਂ ਸਾਰੀਆਂ ਛੁੱਟੀਆਂ ਦਿੱਤੀਆਂ ਜਾਣ।
ਯੂਨੀਅਨ ਨੇ ਵਿਸ਼ੇਸ਼ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਕਿ ਮੈਰੀਟੋਰੀਅਸ ਸਕੂਲਾਂ ਦੇ ਗਵਰਨਿੰਗ ਕੌਂਸਲ ਅਤੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਪਿਛਲੇ 5 ਸਾਲ ਤੋਂ ਨਹੀਂ ਹੋਈ ਹੈ। ਜਿਸ ਕਾਰਨ ਮੈਰੀਟੋਰੀਅਸ ਸਕੂਲਾਂ ਦੇ ਕਈ ਅਹਿਮ ਮਸਲੇ ਪਿਛਲੇ 5 ਸਾਲ ਤੋਂ ਲਟਕੇ ਪਏ ਹਨ।
ਇਸ ਮੌਕੇ ਵਿਸ਼ੇਸ਼ ਸਕੱਤਰ ਨੇ ਭਰੋਸਾ ਦਿੱਤਾ ਕਿ ਯੂਨੀਅਨ ਦੀਆਂ ਉਪਰੋਕਤ ਜਾਇਜ਼ ਮੰਗਾਂ ਨੂੰ ਸਿੱਖਿਆ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਉਂਜ ਉਨ੍ਹਾਂ ਨੇ ਪ੍ਰਾਜੈਕਟ ਡਾਇਰੈਕਟਰ ਨੂੰ ਨਿਰਦੇਸ਼ ਦਿੱਤੇ ਕਿ ਮੈਰੀਟੋਰੀਅਸ ਸਕੂਲਾਂ ਦੀ ਗਵਰਨਿੰਗ ਕੌਂਸਲ ਤੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਜਲਦੀ ਕਰਕੇ ਉਪਰੋਕਤ ਮਸਲਿਆਂ ਨੂੰ ਵਿਚਾਰਿਆ ਜਾਵੇ। ਮੀਟਿੰਗ ਵਿੱਚ ਮੈਰੀਟੋਰੀਅਸ ਸਕੂਲਾਂ ਦੇ ਪ੍ਰਾਜੈਕਟ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ, ਬਲਵਿੰਦਰ ਸਿੰਘ ਸੈਣੀ ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਕੇਂਦਰੀ ਮੈਂਬਰ ਡਾ. ਪਰਮਜੀਤ ਸਿੰਘ , ਡਾ. ਟੀਨਾ, ਡਾ. ਅਜੇ ਕੁਮਾਰ, ਸੁਖਜੀਤ ਸਿੰਘ ਅਤੇ ਮਨਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …