Share on Facebook Share on Twitter Share on Google+ Share on Pinterest Share on Linkedin ਪ੍ਰਵਾਸੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਾਜੇਸ਼ ਗੁਪਤਾ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਜਨਵਰੀ: ਵਿਧਾਨ ਸਭਾ ਹਲਕਾ ਖਰੜ ਤੋਂ ਕਾਂਗਰਸੀ ਉਮੀਦਵਾਰ ਜਗਮੋਹਨ ਸਿੰਘ ਕੰਗ ਦੀ ਚੋÎਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁਲਾਰਾ ਮਿਲਿਆ ਜਦੋਂ ਰਮਾਂਕਾਤ ਕਾਲੀਆ ਦੀ ਪ੍ਰੇਰਨਾ ਸਦਕਾ ਅਕਾਲੀ ਆਗੂ ਰਜੇਸ਼ ਗੁਪਤਾ ਪ੍ਰਧਾਨ ਪ੍ਰਵਾਸੀ ਮਜਦੂਰ ਯੂਨੀਅਨ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ਼ਹਿਰ ਦੇ ਮੋਰਿੰਡਾ ਰੋਡ ’ਤੇ ਵਾਰਡ ਨੰਬਰ-12 ਵਿੱਚ ਕੀਤੀ ਗਈ ਇੱਕ ਚੋਣ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਪ੍ਰਵਾਸੀ ਮਜਦੂਰਾਂ ਦਾ ਸਨਮਾਨ ਕਰਦਿਆਂ ਜਗਮੋਹਨ ਸਿੰਘ ਕੰਗ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਕੀਤਾ। ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਏ ਰਾਜੇਸ਼ ਗੁਪਤਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ੍ਰੀ ਜਗਮੋਹਨ ਸਿੰਘ ਕੰਗ ਨੂੰ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਦਾ ਵਾਅਦਾ ਕੀਤਾ। ਇਸ ਮੌਕੇ ਜੈਲਦਾਰ ਸਤਵਿੰਦਰ ਸਿੰਘ ਚੈੜੀਆ, ਕੌਂਸਲਰ ਸ਼ਿਵ ਵਰਮਾ, ਨਗਿੰਦਰ ਗੁਪਤਾ ਚਨਾਲੋਂ, ਚੌਧਰੀ ਜਸਵੀਰ ਸਿੰਘ, ਨੰਦੀਪਾਲ ਪ੍ਰਧਾਨ ਸ਼ਹਿਰੀ ਕਾਂਗਰਸ, ਕੌਂਸਲਰ ਬਹਾਦਰ ਸਿੰਘ ਓ.ਕੇ, ਕੌਂਸਲਰ ਸ਼ਿਵ ਵਰਮਾ, ਸੁਖਜਿੰਦਰ ਸਿੰਘ ਸੋਢੀ ਯੂਥ ਆਗੂ, ਅਮਰਿੰਦਰ ਸਿੰਘ ਰੋਮੀ ਕੰਗ, ਜਗਤਾਰ ਸਿੰਘ ਗਿੱਲ ਖਰੜ, ਰਾਕੇਸ਼ ਕਾਲੀਆ, ਮਾਸਟਰ ਕੁਲਦੀਪ ਸਿੰਘ, ਅਜਮੇਰ ਸਿੰਘ ਲਾਲੀ, ਪਰਮਜੀਤ ਕੌਰ, ਕਮਲੇਸ਼ ਚੁੱਘ, ਨਰਦੇਵ ਸਿੰਘ ਬਿੱਟੂ ਭੂਪਨਗਰ, ਨਰਿੰਦਰ ਗੁਪਤਾ, ਰਾਜੂ ਗੁਪਤਾ, ਮੁਨੀ ਲਾਲ ਪ੍ਰਸ਼ਾਦ, ਮੋਨਿਕਾ ਸੂਦ, ਰਣਬੀਰ ਸਿੰਘ, ਬੇਅੰਤ ਸਿੰਘ ਸਮੇਤ ਕਾਂਗਰਸੀ ਵਰਕਰ ਅਤੇ ਵਾਰਡ ਵਾਸੀ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ