ਮੁਹਾਲੀ ਰੇਲਵੇ ਸਟੇਸ਼ਨ ਤੋਂ 2630 ਪ੍ਰਵਾਸੀਆਂ ਨੂੰ ਬਿਹਾਰ ਵਾਪਸ ਭੇਜਿਆ: ਏਡੀਸੀ ਸ੍ਰੀਮਤੀ ਜੈਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਅਤੇ ਹੋਰ ਕਿਰਤੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਪਿੱਤਰੀ ਰਾਜਾਂ ਵਿੱਚ ਵਾਪਸ ਭੇਜਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਰੇਲਵੇ ਸਟੇਸ਼ਨ ਤੋਂ ਮੰਗਲਵਾਰ ਨੂੰ ਦੋ ਵਿਸ਼ੇਸ਼ ਰੇਲਗੱਡੀਆਂ ਰਾਹੀਂ 2630 ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਬਿਹਾਰ ਭੇਜਿਆ ਗਿਆ। ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਬਿਹਾਰ ਦੇ ਵੱਖ-ਵੱਖ ਸਟੇਸ਼ਨਾਂ ਲਈ ਅੱਜ ਦੁਪਹਿਰ 1 ਵਜੇ ਪਹਿਲੀ ਵਿਸ਼ੇਸ਼ ਰੇਲਗੱਡੀ ਵਿੱਚ 1370 ਪ੍ਰਵਾਸੀ ਮਜ਼ਦੂਰਾਂ ਨੂੰ ਪੂਰਨੀਆ (ਬਿਹਾਰ) ਲਈ ਰਵਾਨਾ ਕੀਤਾ ਗਿਆ ਜਦੋਂਕਿ ਦੂਜੀ ਰੇਲਗੱਡੀ ਸ਼ਾਮ 5 ਵਜੇ ਰਵਾਨਾ ਹੋਈ। ਜਿਸ ਵਿੱਚ 1260 ਪ੍ਰਵਾਸੀਆਂ ਨੂੰ ਬਿਹਾਰ ਦੇ ਪੱਛਮੀ ਚੰਪਾਰਣ ਇਲਾਕੇ ਵਿੱਚ ਭੇਜਿਆ ਗਿਆ।
ਸ੍ਰੀਮਤੀ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਵਾਸੀ ਪਰਿਵਾਰਾਂ ਦੀ ਨਿੱਘੀ ਵਿਦਾਇਗੀ ਤੋਂ ਇਲਾਵਾ ਉਨ੍ਹਾਂ ਨੂੰ ਪੈਕ ਕੀਤਾ ਹੋਇਆ ਭੋਜਨ, ਪਾਣੀ ਅਤੇ ਬਿਸਕੁਟ ਆਦਿ ਮੁਹੱਈਆ ਕਰਵਾਏ ਗਏ। ਆਪਣੇ ਘਰਾਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਇਨ੍ਹਾਂ ਸਾਰੇ ਵਿਅਕਤੀਆਂ ਦੀ ਚੰਗੀ ਤਰ੍ਹਾਂ ਮੈਡੀਕਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਮਾਜਿਕ ਦੂਰੀਆਂ ਬਣਾ ਕੇ ਰੱਖਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਐਸਡੀਐਮ ਜਗਦੀਪ ਸਹਿਗਲ ਅਤੇ ਬੀਡੀਪੀਓ ਤੇ ਨੋਡਲ ਅਫ਼ਸਰ ਹਿਤੇਨ ਕਪਿਲਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੋਧੇ ਹੋਏ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਸਾਰੇ ਯਾਤਰੀਆਂ ਦੀ ਲਾਜ਼ਮੀ ਤੌਰ ’ਤੇ ਸਕਰੀਨਿੰਗ ਕੀਤੀ ਗਈ ਅਤੇ ਸਿਰਫ਼ ਬਿਨਾਂ ਲੱਛਣਾਂ ਵਾਲੇ ਯਾਤਰੀਆਂ ਨੂੰ ਹੀ ਰੇਲਗੱਡੀ ਵਿਚ ਚੜ੍ਹਨ ਦੀ ਆਗਿਆ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਦੂਜੇ ਸੂਬਿਆਂ ਦੇ ਵਿਅਕਤੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਵਾਪਸ ਵਾਪਸ ਗ੍ਰਹਿ ਰਾਜਾਂ ਵਿੱਚ ਭੇਜਣ ਦਾ ਸਿਲਸਿਲਾ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…